02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੰਜਾਬੀ ਲਿਖਾਰੀ ਸਭਾ ਦੀ ਇਕੱਤਰਤਾ

Ad Position 21
No active advertisement
ਅਜੀਤ ਡੈਸਕ 08-12-2025


ਕੁਰਾਲੀ, 7 ਦਸੰਬਰ (ਹਰਪ੍ਰੀਤ ਸਿੰਘ)-ਪੰਜਾਬੀ ਲਿਖਾਰੀ ਸਭਾ (ਰਜਿ.) ਕੁਰਾਲੀ ਦੀ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇਕੱਤਰਤਾ ਸਭਾ ਦੇ ਪ੍ਰਧਾਨ ਹਰਦੀਪ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਸਭਾ ਦੌਰਾਨ ਸਾਹਿਤਕਾਰਾਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਸਾਹਿਬ ਜੀ ਦੀ ਕੁਰਬਾਨੀ ਨੂੰ ਯਾਦ ਕੀਤਾ | ਸਭਾ ਦੌਰਾਨ ਤਰਸੇਮ ਸਿੰਘ ਕਾਲੇਵਾਲ ਨੇ ਗੁਰੂ ਤੇਗ਼ ਬਹਾਦਰ ਜੀ ਸੰਬੰਧੀ ਧਾਰਮਿਕ ਗੀਤ, ਚਰਨਜੀਤ ਸਿੰਘ ਕਤਰਾ, ਜਸਮਿੰਦਰ ਸਿੰਘ ਰਾਓ ਨੇ ਗੁਰੂ ਜੀ ਦੀ ਸ਼ਹਾਦਤ ਬਾਰੇ ਕਵਿਤਾਵਾਂ ਪੇਸ਼ ਕੀਤੀਆਂ | ਇਸ ਦੌਰਾਨ ਕੁਲਵਿੰਦਰ ਖੈਰਾਬਾਦ, ਨੌਜਵਾਨ ਸਾਹਿਤ ਸਭਾ ਮੋਰਿੰਡਾ ਦੇ ਜਨਰਲ ਸਕੱਤਰ ਅਤੇ ਮਸ਼ਹੂਰ ਰੰਗਕਰਮੀ ਰਾਬਿੰਦਰ ਸਿੰਘ ਰੱਬੀ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਵਿਖੇ ਤਾਇਨਾਤ ਸੁਖਵਿੰਦਰ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਆਪੋ ਆਪਣੀਆਂ ਰਚਨਾਵਾਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਪੇਸ਼ ਕੀਤੀਆਂ ਅਤੇ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਅੰਤ ਵਿਚ ਸਭਾ ਦੇ ਪ੍ਰਧਾਨ ਗਿੱਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਉਨਾਂ ਵਲੋਂ ਮਨੁੱਖਤਾ ਦੀ ਭਲਾਈ ਲਈ ਦਿੱਤੀ ਅਦੁੱਤੀ ਸ਼ਹਾਦਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਸਭਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਗ੍ਰਹਿਣ ਕਰਨ ਦੀ ਅਪੀਲ ਕੀਤੀ |


Ad Position 22
No active advertisement
ਪਿਛਲੀ ਖ਼ਬਰ 278 ਕੈਡਿਟ ਸਰਵਿਸ ਸਿਖਲਾਈ ਅਕੈਡਮੀਆਂ ਲਈ ਚੁਣੇ ਤੇ 181 ਕੈਡਿਟਾਂ ਨੇ ਰੱਖਿਆ ਸੇਵਾਵਾਂ 'ਚ ਕਮਿਸ਼ਨ ਹਾਸਿਲ ਕੀਤਾ-ਕੈਬਨਿਟ... ਅਗਲੀ ਖ਼ਬਰ ਨਾਬਾਲਗ਼ ਕੁੜੀ ਦਾ ਕਰਵਾਇਆ ਨਿਕਾਹ: ਮਨੀਮਾਜਰਾ ਤੋਂ ਮੌਲਵੀ ਗਿ੍ਫ਼ਤਾਰ, ਗੰਭੀਰ ਖੁਲਾਸੇ
Ad Position 24