03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਐਡਵੋਕੇਟ ਗੁਰਪ੍ਰੀਤ ਸਿੰਘ ਦੀ ਚੋਣ ਮੁਹਿੰਮ ਦਾ ਪਿੰਡ ਫਾਟਵਾਂ ਤੋਂ ਆਗਾਜ਼ <br/>

Ad Position 21
No active advertisement
ਫਾਟਵਾਂ ਵਿਖੇ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਗੁਰਪ੍ਰੀਤ ਸਿੰਘ ਦਾ ਸਨਮਾਨ ਕਰਦੇ ਹੋਏ ਰਵਿੰਦਰ ਸਿੰਘ ਖੇੜਾ ਤੇ ਸਮੂਹ ਵਸਨੀਕ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 08-12-2025
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ)-ਬਲਾਕ ਸੰਮਤੀ ਜ਼ੋਨ ਬੜੌਦੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਗੁਰਪ੍ਰੀਤ ਸਿੰਘ ਦੀ ਚੋਣ ਮੁਹਿੰਮ ਦਾ ਆਗਾਜ਼ ਪਿੰਡ ਫ਼ਾਟਵਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ ਰਵਿੰਦਰ ਸਿੰਘ ਖੇੜਾ ਵਲੋਂ ਕਰਵਾਇਆ | ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਪਿੰਡ ਵਾਸੀਆਂ ਨੇ ਡੋਰ ਟੂ ਡੋਰ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਸਮੂਹਿਕ ਤੌਰ 'ਤੇ ਅਕਾਲੀ ਦਲ ਦੇ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ | ਇਸ ਮੌਕੇ ਯੂਥ ਅਕਾਲੀ ਆਗੂ ਖੇੜਾ ਨੇ ਕਿਹਾ ਕਿ ਲੋਕਾਂ 'ਚ ਸੰਮਤੀ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਵਾਰ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਦਾ ਮਨ ਬਣਾਈ ਬੈਠੇ ਹਨ | ਉਨ੍ਹਾਂ ਕਿਹਾ ਕਿ ਹੁਣ ਤਾਂ ਆਮ ਆਦਮੀ ਪਾਰਟੀ ਦੇ ਆਗੂ ਪਿੰਡਾਂ 'ਚ ਚੋਣ ਪ੍ਰਚਾਰ ਕਰਨ ਲਈ ਆਉਣ ਤੋਂ ਵੀ ਕਤਰਾ ਰਹੇ ਹਨ, ਕਿਉਂਕਿ ਲੋਕ ਸਵਾਲ ਪੁੱਛਣ ਲਈ ਕਾਹਲੇ ਬੈਠੇ ਹਨ ਅਤੇ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਇੱਕੋ ਇਕ ਪਾਰਟੀ ਹੈ, ਜਿਸ ਦਾ ਲੋਕ ਪਿੰਡਾਂ ਵਿਚ ਸਵਾਗਤ ਕਰ ਰਹੇ ਹਨ | ਖੇੜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਲਾਕ ਸੰਮਤੀ ਦੇ ਸਾਰੇ ਹੀ ਜ਼ੋਨਾਂ 'ਚ ਵੱਡੀ ਲੀਡ ਲੈ ਕੇ ਜਿੱਤ ਪ੍ਰਾਪਤ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਲਾਲੜੂ ਸਰਕਲ ਦੇ ਕਈ ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ <br/> ਅਗਲੀ ਖ਼ਬਰ ਖਰੜ-ਗੜਾਂਗਾਂ-ਬੱਸੀ (ਰੰਧਾਵਾ ਰੋਡ) ਸੜਕ 'ਚ ਪਏ ਵੱਡੇ-ਵੱਡੇ ਖੱਡਿਆਂ ਕਾਰਨ ਆਵਾਜਾਈ ਹੋ ਰਹੀ ਪ੍ਰਭਾਵਿਤ <br/>
Ad Position 24