03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਲਾਲੜੂ ਸਰਕਲ ਦੇ ਕਈ ਪਰਿਵਾਰ ਭਾਜਪਾ 'ਚ ਹੋਏ ਸ਼ਾਮਿਲ <br/>

Ad Position 21
No active advertisement
ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ | ਤਸਵੀਰ : ਰਾਜਬੀਰ ਸਿੰਘ <br/> 08-12-2025
ਲਾਲੜੂ, 7 ਦਸੰਬਰ (ਰਾਜਬੀਰ ਸਿੰਘ)-ਲਾਲੜੂ ਸਰਕਲ 'ਚ ਭਾਜਪਾ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਹਲਕਾ ਡੇਰਾਬੱਸੀ ਦੇ ਸੀਨੀਅਰ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਕਈ ਵਿਅਕਤੀਆਂ ਨੇ ਪਰਿਵਾਰਾਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਹ ਸ਼ਮੂਲੀਅਤਾਂ ਲਾਲੜੂ ਤੇ ਆਸ-ਪਾਸ ਦੇ ਪੇਂਡੂ ਖੇਤਰਾਂ ਵਿਚ ਭਾਜਪਾ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨਗੀਆਂ | ਇਸ ਮੌਕੇ ਸੈਣੀ ਨੇ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਦੀ ਲਹਿਰ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ | ਉਨ੍ਹਾਂ ਦੱਸਿਆ ਕਿ ਅੱਜ ਪਰਿਵਾਰਾਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿਚ ਜਰਨੈਲ ਸਿੰਘ ਧਰਮਗੜ੍ਹ, ਦੀਪ ਚੰਦ ਜਲਾਲਪੁਰ, ਰਵਿੰਦਰ ਸਿੰਘ ਈਸਾਪੁਰ ਜੰਗੀ, ਰਾਜੇਸ਼ ਕੁਮਾਰ ਲਾਲੜੂ, ਹਰਪਾਲ ਸਿੰਘ ਧਰਮਗੜ੍ਹ, ਜਸਵੰਤ ਸਿੰਘ ਲਾਲੜੂ ਆਦਿ ਸ਼ਾਮਿਲ ਹਨ, ਜਿਨ੍ਹਾਂ ਦਾ ਸੈਣੀ ਤੇ ਹੋਰਨਾਂ ਮੌਜੂਦ ਪਾਰਟੀ ਆਗੂਆਂ ਵਲੋਂ ਸਨਮਾਨ ਕੀਤਾ | ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਉਹ ਭਾਜਪਾ ਦੇ 'ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ਼' ਦੇ ਸਿਧਾਂਤ ਵਿਚ ਪੂਰਾ ਭਰੋਸਾ ਰੱਖਦੇ ਹਨ |

Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 71 ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਐਡਵੋਕੇਟ ਗੁਰਪ੍ਰੀਤ ਸਿੰਘ ਦੀ ਚੋਣ ਮੁਹਿੰਮ ਦਾ ਪਿੰਡ ਫਾਟਵਾਂ ਤੋਂ ਆਗਾਜ਼ <br/>
Ad Position 24