ਚੰਡੀਗੜ੍ਹ, 7 ਦਸੰਬਰ (ਅਜੀਤ ਬਿਊਰੋ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 281ਵੇਂ ਦਿਨ ਪੰਜਾਬ ਪੁਲਿਸ ਨੇ 204 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ 'ਚ 52 ਐਫ਼. ਆਈ. ਆਰ. ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 281 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,580 ਹੋ ਗਈ ਹੈ | ਗਿ੍ਫ਼ਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 834 ਗ੍ਰਾਮ ਹੈਰੋਇਨ, 1.5 ਕਿੱਲੋ ਅਫ਼ੀਮ, 281 ਨਸ਼ੀਲੀਆਂ ਗੋਲੀਆਂ ਅਤੇ 20,920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | 100 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ 'ਚ 204 ਥਾਵਾਂ 'ਤੇ ਛਾਪੇਮਾਰੀ ਕੀਤੀ | ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 224 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ |