04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਭਾਜਪਾ ਪੰਜਾਬ ਦੇ ਆਗੂਆਂ ਵਲੋਂ ਸਿੰਡੀਕੇਟ ਚੋਣਾਂ ਤੇ ਚੰਡੀਗੜ੍ਹ ਮੁੱਦੇ 'ਤੇ ਕੇਂਦਰ ਨਾਲ ਨਿਭਾਈ ਭੂਮਿਕਾ ਪਾਰਟੀ ਨੂੰ ਮਜ਼ਬੂਤ ਕਰੇਗੀ-ਕੈਂਥ

Ad Position 21
No active advertisement
ਅਜੀਤ ਡੈਸਕ 08-12-2025
ਚੰਡੀਗੜ੍ਹ, 7 ਦਸੰਬਰ (ਅਜਾਇਬ ਸਿੰਘ ਔਜਲਾ)-ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਪੰਜਾਬ ਯੂਨੀਵਰਸਿਟੀ ਸਿੰਡੀਕੇਟ ਚੋਣਾਂ ਤੇ ਚੰਡੀਗੜ੍ਹ ਮੁੱਦੇ 'ਤੇ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰਨ 'ਚ ਮੁੱਖ ਭੂਮਿਕਾ ਨਿਭਾਈ ਹੈ, ਜਿਸ ਨਾਲ ਪਾਰਟੀ ਮਜ਼ਬੂਤ ਹੋਈ ਹੈ | ਕੇਂਦਰੀ ਲੀਡਰਸ਼ਿਪ ਦੀ ਪ੍ਰਸ਼ੰਸਾ ਕਰਦੇ ਹੋਏ, ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਇਹ ਇਕ ਸਮੇਂ ਸਿਰ ਤੇ ਢੁਕਵਾਂ ਫ਼ੈਸਲਾ ਸੀ | ਉਨ੍ਹਾਂ ਨੇ ਕਿਹਾ ਕਿ ਪੰਜਾਬ ਭਾਜਪਾ ਲੀਡਰਸ਼ਿਪ ਨੇ ਵਿਰੋਧੀ ਧਿਰ ਵਲੋਂ ਪੰਜਾਬ ਨਾਲ ਸੰਬੰਧਿਤ ਮਹੱਤਵਪੂਰਨ ਮੁੱਦਿਆਂ, ਜਿਵੇਂ ਕਿ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਸਿੰਡੀਕੇਟ ਚੋਣਾਂ, 'ਤੇ ਫੈਲਾਏ ਗਏ ਭੰਬਲਭੂਸੇ ਨੂੰ ਦੂਰ ਕਰ ਦਿੱਤਾ ਹੈ | ਭਾਜਪਾ ਆਗੂ ਪਰਮਜੀਤ ਕੈਂਥ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਸਕੱਤਰ ਸ੍ਰੀ ਨਿਵਾਸਲੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ | ਸੂਬਾ ਆਗੂ ਪਰਮਜੀਤ ਕੈਂਥ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬੀਆਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਉਠਾਏ ਗਏ ਮਹੱਤਵਪੂਰਨ ਮੁੱਦਿਆਂ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਅਧਿਕਾਰ ਨੂੰ ਮਜ਼ਬੂਤ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ <br/> ਅਗਲੀ ਖ਼ਬਰ ਸੇਂਟ ਜ਼ੇਵੀਅਰ ਸਕੂਲ ਚੰਡੀਗੜ੍ਹ ਵਿਖੇ ਸਾਲਾਨਾ ਖੇਡ ਮੀਟ ਕਰਵਾਈ <br/>
Ad Position 24