04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੰਗਾਂ ਨੂੰ ਲੈ ਕੇ ਹੋਈ ਮੀਟਿੰਗ <br/>

Ad Position 21
No active advertisement
ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਆਗੂ | ਤਸਵੀਰ : ਜੰਡਪੁਰੀ <br/> 08-12-2025
ਖਰੜ, 7 ਦਸੰਬਰ (ਜੰਡਪੁਰੀ)-ਪੈਨਸ਼ਨਰ ਮੰਗਾਂ ਨੂੰ ਲੈ ਕੇ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਪ੍ਰਧਾਨ ਮੰਗਤ ਖਾਨ ਝੰਜੇੜੀ ਦੀ ਪ੍ਰਧਾਨਗੀ ਹੇਠ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਾਬੂ ਸਿੰਘ ਪਮੋਰ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ 9 ਦਸੰਬਰ ਨੂੰ ਹੋਣ ਜਾ ਰਹੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਸ਼ਮੂਲੀਅਤ ਸੰਬੰਧੀ ਸਾਥੀਆਂ ਦੀ ਡਿਊਟੀ ਲਗਾਈ ਗਈ | ਇਸ ਤੋਂ ਇਲਾਵਾ ਆਗੂਆਂ ਵਲੋਂ 2:59 ਗੁਣਾਂਕ ਨਾਲ 1 ਜਨਵਰੀ 2016 ਤੋਂ ਪੈਨਸ਼ਨਾਂ ਫਿਕਸ ਕਰਨ, ਡੀ. ਏ. ਦੀਆਂ ਬਕਾਇਆ ਕਿਸ਼ਤਾਂ ਰਿਲੀਜ਼ ਕਰਨ, ਪਿਛਲੇ ਸਮੇਂ ਦੇ ਡੀ. ਏ. ਦਾ ਬਕਾਇਆ ਇਕਮੁਸ਼ਤ ਦੇਣ, ਮੈਡੀਕਲ ਕੈਸ਼ ਲੈਸ ਸਕੀਮ ਨੂੰ ਸੋਧ ਕੇ ਲਾਗੂ ਕਰਨ ਆਦਿ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਉਪਰੰਤ ਬੁਲਾਰਿਆਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ 'ਤੇ ਕਿਸੇ ਵੀ ਮੰਗ ਨੂੰ ਪੂਰਾ ਕਰਨ ਦੀ ਕੋਈ ਉਮੀਦ ਨਹੀਂ ਹੈ, ਜਿਸ ਕਾਰਨ 'ਆਪ' ਸਰਕਾਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਚਲਦਾ ਕਰਨ ਲਈ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ 'ਆਪ' ਖ਼ਿਲਾਫ਼ ਲਾਮਬੰਦ ਕੀਤਾ ਜਾਵੇਗਾ | ਇਸੇ ਦੌਰਾਨ ਨੈਬ ਸਿੰਘ ਦਾਊਾਮਾਜਰਾ, ਰਣਧੀਰ ਸਿੰਘ ਭਜੌਲੀ ਤੇ ਬਲਬੀਰ ਸਿੰਘ ਧਾਨੀਆਂ ਚੇਅਰਮੈਨ ਨੇ ਸੁਝਾਅ ਦਿੱਤਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮੁੱਚੇ ਆਗੂਆਂ ਤੇ ਮੈਂਬਰਾਂ ਨੂੰ ਆਪੋ ਆਪਣੇ ਘਰਾਂ ਅੱਗੇ 'ਝਾੜੂ ਵਾਲਿਆਂ ਦਾ ਬਾਈਕਾਟ ਤੇ ਅੱਗੇ ਆਉਣਾ ਸਖ਼ਤ ਮਨਾ ਹੈ' ਲਿਖੇ ਬੋਰਡ ਲਗਾਉਣੇ ਚਾਹੀਦੇ ਹਨ | ਇਸ ਮੌਕੇ ਹਰਬੰਸ ਸਿੰਘ, ਸੁਰਜੀਤ ਸਿੰਘ, ਪ੍ਰੀਤਮ ਸਿੰਘ ਸਾਬਕਾ ਰਜਿਸਟਰਾਰ, ਗੁਰਮੇਲ ਸਿੰਘ ਧਾਲੀਵਾਲ, ਗੁਰਮੁੱਖ ਸਿੰਘ, ਵਿਨੋਦ ਕੁਮਾਰ ਸ਼ਰਮਾ, ਹਰਿੰਦਰ ਸਿੰਘ ਸਾਬਕਾ ਐਸ. ਡੀ. ਓ., ਗਿਆਨ ਸਿੰਘ, ਗੁਰਨਾਮ ਸਿੰਘ ਸਾਬਕਾ ਐਸ. ਐਚ. ਓ. ਤੇ ਕੇਸਰ ਸਿੰਘ ਸੀ. ਟੀ. ਯੂ. ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 23 ਪੰਜਾਬ ਲੌਂਗੇਵਾਲਾ ਬਟਾਲੀਅਨ ਦੇ ਸੇਵਾ-ਮੁਕਤ ਜਵਾਨਾਂ ਨੇ 54ਵਾਂ ਬੈਟਲ ਆਫ਼ ਲੌਂਗੇਵਾਲ ਡੇ ਮਨਾਇਆ <br/> ਅਗਲੀ ਖ਼ਬਰ ਚੰਡੀਗੜ੍ਹ 'ਚ ਵਿਦਿਆਰਥੀਆਂ ਨੇ ਆਪਣੀ ਕਲਾਤਮਕ ਪ੍ਰਤਿਭਾ ਦਾ ਕੀਤਾ ਪ੍ਰਦਰਸ਼ਨ <br/>
Ad Position 24