26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਲਾਂਡਰਾਂ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ 26 ਸਾਲਾ ਲੜਕੀ ਦੀ ਮੌਤ, ਪਿਤਾ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 18-12-2025
ਐੱਸ. ਏ. ਐੱਸ. ਨਗਰ, 17 ਦਸੰਬਰ (ਕਪਿਲ ਵਧਵਾ)-ਲਾਂਡਰਾਂ ਖੇਤਰ ਦੀ ਮੁੱਖ ਸੜਕ 'ਤੇ ਮਿਕਚਰ ਪਲਾਂਟ ਦੇ ਟਰੱਕ ਦੀ ਚਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਲੜਕੀ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਮਿ੍ਤਕਾ ਦੀ ਪਛਾਣ 26 ਸਾਲਾ ਪੱਲਵੀ ਠਾਕੁਰ ਵਜੋਂ ਹੋਈ ਹੈ | ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਨੂੰ ਮੌਕੇ 'ਤੇ ਹੀ ਛੱਡ ਕੇ ਫ਼ਰਾਰ ਹੋ ਗਿਆ | ਹਾਸਿਲ ਜਾਣਕਾਰੀ ਅਨੁਸਾਰ ਪੱਲਵੀ ਆਪਣੇ ਪਿਤਾ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਲਾਂਡਰਾਂ ਨੇੜੇ ਸਥਿਤ ਇਕ ਨਿੱਜੀ ਹਸਪਤਾਲ ਤੋਂ ਘਰ ਵਾਪਸ ਆ ਰਹੀ ਸੀ | ਦੱਸਿਆ ਜਾ ਰਿਹਾ ਹੈ ਕਿ ਉਹ ਆਪਣੇ ਨਵ-ਜਨਮੇ ਭਤੀਜੇ ਨੂੰ ਵੇਖ ਕੇ ਵਾਪਸ ਮੁੜ ਰਹੀ ਸੀ | ਇਸ ਦੌਰਾਨ ਰਸਤੇ 'ਚ ਇਕ ਮਿਕਚਰ ਪਲਾਂਟ ਦੇ ਟਰੱਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਆਪਣੀ ਚਪੇਟ ਵਿਚ ਲੈ ਲਿਆ | ਪ੍ਰਤੱਖਦਰਸ਼ੀਆਂ ਦੇ ਮੁਤਾਬਿਕ ਟਰੱਕ ਚਾਲਕ ਨੇ ਖੱਬੇ ਪਾਸੇ ਤੋਂ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸੇ ਦੌਰਾਨ ਸਾਹਮਣੇ ਤੋਂ ਇਕ ਹੋਰ ਵਾਹਨ ਆ ਗਿਆ, ਜਿਸ ਕਾਰਨ ਟਰੱਕ ਚਾਲਕ ਨੇ ਅਚਾਨਕ ਆਪਣੇ ਵਾਹਨ ਨੂੰ ਮੋਟਰਸਾਈਕਲ ਵੱਲ ਮੋੜ ਦਿੱਤਾ | ਟੱਕਰ ਇੰਨੀ ਭਿਆਨਕ ਸੀ ਕਿ ਪੱਲਵੀ ਦਾ ਪਿਤਾ ਦੂਰ ਜਾ ਕੇ ਡਿੱਗਿਆ, ਜਦਕਿ ਪੱਲਵੀ ਟਰੱਕ ਦੇ ਹੇਠਾਂ ਆ ਗਈ ਅਤੇ ਟਰੱਕ ਦੇ ਦੋ ਟਾਇਰ ਉਸ ਦੇ ਉੱਪਰੋਂ ਲੰਘ ਗਏ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਦੀ ਸੂਚਨਾ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ ਅਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀ ਪਿਤਾ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ, ਜਦਕਿ ਮਿ੍ਤਕਾ ਦੀ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਖੇ ਰਖਵਾ ਦਿੱਤਾ | ਇਸ ਤੋਂ ਬਾਅਦ ਪੁਲਿਸ ਨੇ ਪੋਸਟਮਾਰਟਮ ਉਪਰੰਤ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ | ਇਸ ਮਾਮਲੇ ਵਿਚ ਪੁਲਿਸ ਨੇ ਮਿਕਚਰ ਟਰੱਕ ਨੂੰ ਜ਼ਬਤ ਕਰ ਲਿਆ ਅਤੇ ਹਾਦਸੇ ਲਈ ਜ਼ਿੰਮੇਵਾਰ ਚਾਲਕ ਨੂੰ ਵੀ ਗਿ੍ਫ਼ਤਾਰ ਕਰ ਲਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਦੀ ਸਥਿਤੀ ਸੁਧਾਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ : ਮੱਛਲੀ ਕਲਾਂ <br/> ਅਗਲੀ ਖ਼ਬਰ ਨਕਲੀ ਦੁੱਧ-ਪਨੀਰ ਮਾਫ਼ੀਆ ਬਣਿਆ ਲੋਕਾਂ ਦੀ ਸਿਹਤ ਲਈ ਖ਼ਤਰਾ- ਬੇਦੀ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਸਖ਼ਤ ਕਾ...
Ad Position 24