26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਸਾਬਕਾ ਮੰਤਰੀ ਸਿੱਧੂ ਨੇ ਮੁਹਾਲੀ ਦੇ ਫੇਜ਼-11 ਵਿਖੇ ਭੰਨ-ਤੋੜ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 18-12-2025
ਐੱਸ. ਏ. ਐੱਸ. ਨਗਰ, 17 ਦਸੰਬਰ (ਪ੍ਰੋ. ਅਵਤਾਰ ਸਿੰਘ)- ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਸਥਾਨਕ ਫੇਜ਼-11 ਵਿਖੇ ਚੱਲ ਰਹੀ ਭੰਨਤੋੜ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਦਾਅਵਾ ਕੀਤਾ ਕਿ 'ਆਪ' ਸਰਕਾਰ ਅਤੇ ਇਸ ਦੀਆਂ ਏਜੰਸੀਆਂ ਕਾਨੂੰਨ ਦੀ ਆੜ 'ਚ ਮਨਮਾਨੀਆਂ ਅਤੇ ਗ਼ੈਰ-ਕਾਨੂੰਨੀ ਕਾਰਵਾਈਆਂ ਕਰ ਰਹੀਆਂ ਹਨ | ਉਨ੍ਹਾਂ ਕਿਹਾ ਕਿ ਆਮ ਨਾਗਰਿਕਾਂ, ਛੋਟੇ ਦੁਕਾਨਦਾਰਾਂ ਤੇ ਰੇਹੜੀ-ਫੜ੍ਹੀ ਵਾਲਿਆਂ ਦੀ ਰੋਜ਼ੀ-ਰੋਟੀ ਅਤੇ ਸਾਮਾਨ ਨੂੰ ਕੁਚਲ ਕੇ ਕਿਸੇ ਵੀ ਤਰ੍ਹਾਂ ਦੀ ਭੰਨ-ਤੋੜ ਸਵੀਕਾਰ ਕਰਨ ਯੋਗ ਨਹੀਂ ਹੈ | ਉਨ੍ਹਾਂ ਦਾਅਵਾ ਕੀਤਾ ਕਿ ਗਮਾਡਾ ਬਿਨਾਂ ਕਾਨੂੰਨੀ ਪ੍ਰਕਿਰਿਆ ਦੀ ਪਾਲਣ ਕੀਤੇ ਤੇ ਪ੍ਰਭਾਵਿਤ ਲੋਕਾਂ ਨੂੰ ਪਹਿਲਾਂ ਸੂਚਨਾ ਦਿੱਤੇ ਜ਼ਬਰੀ ਭੰਨ-ਤੋੜ ਕਰ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਗ਼ੈਰ-ਸੰਵਿਧਾਨਕ ਕਾਰਵਾਈ ਹੈ | ਉਨ੍ਹਾਂ ਕਿਹਾ ਕਿ ਇਹ ਮਿਹਨਤਕੱਸ਼ ਲੋਕਾਂ 'ਤੇ ਥੋਪੀ ਜਾ ਰਹੀ ਬੁਲਡੋਜ਼ਰ-ਸ਼ੈਲੀ ਦੀ ਸ਼ਾਸਨ ਪ੍ਰਣਾਲੀ ਹੈ | ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲਿਆਂ ਦਾ ਹਵਾਲਾ ਦਿੰਦਿਆਂ ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਉੱਚ ਅਦਾਲਤ ਕਈ ਵਾਰ ਸਪੱਸ਼ਟ ਕਰ ਚੁੱਕੀ ਹੈ ਕਿ ਰੋਜ਼ੀ-ਰੋਟੀ ਦਾ ਅਧਿਕਾਰ ਸੰਵਿਧਾਨ ਦੇ ਅਨੁਛੇਦ 21 ਦਾ ਅਟੁੱਟ ਹਿੱਸਾ ਹੈ | ਓਲਗਾ ਟੇਲਿਸ ਬਨਾਮ ਬੰਬੇ ਨਗਰ ਨਿਗਮ ਸਮੇਤ ਹੋਰ ਇਤਿਹਾਸਕ ਫ਼ੈਸਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਬਿਨਾਂ ਉਚਿਤ ਨੋਟਿਸ, ਸੁਣਵਾਈ, ਕਾਨੂੰਨੀ ਪ੍ਰਕਿਰਿਆ ਅਤੇ ਪੁਨਰਵਾਸ ਦੇ ਕੋਈ ਵੀ ਬੇਦਖ਼ਲੀ ਜਾਂ ਭੰਨ-ਫੋੜ ਦੀ ਕਾਰਵਾਈ ਨਹੀਂ ਕੀਤੀ ਜਾ ਸਕਦੀ ਅਤੇ ਇਨ੍ਹਾਂ ਨਿਯਮਾਂ ਦਾ ਉਲੰਘਣ ਕਾਨੂੰਨਨ ਅਪਰਾਧ ਹੈ | ਉਨ੍ਹਾਂ ਕਿਹਾ ਕਿ ਫੇਜ਼-11 'ਚ ਸਥਾਨਕ ਵਸਨੀਕਾਂ ਵਲੋਂ ਲਗਾਇਆ ਗਿਆ ਧਰਨਾ ਤੇ ਰੋਸ ਪ੍ਰਦਰਸ਼ਨ 'ਆਪ' ਸਰਕਾਰ ਦੀ ਅਸੰਵੇਦਨਸ਼ੀਲਤਾ ਅਤੇ ਅਸਫ਼ਲਤਾ ਨੂੰ ਦਰਸਾਉਂਦੇ ਹਨ, ਜੋ ਕਿ ਗੱਲਬਾਤ ਦੀ ਥਾਂ ਜ਼ਬਰਦਸਤੀ ਦਾ ਰਸਤਾ ਅਪਣਾ ਰਹੀ ਹੈ | ਸਾਬਕਾ ਮੰਤਰੀ ਸਿੱਧੂ ਨੇ ਐਲਾਨ ਕੀਤਾ ਕਿ ਉਹ ਖ਼ੁਦ ਅਤੇ ਕਾਂਗਰਸ ਪਾਰਟੀ ਇਸ ਤਰ੍ਹਾਂ ਦੀ ਗ਼ੈਰਕਾਨੂੰਨੀ ਭੰਨ-ਤੋੜ ਨੂੰ ਕਿਸੇ ਵੀ ਕੀਮਤ 'ਤੇ ਨਹੀਂ ਹੋਣ ਦੇਣਗੇ | ਉਨ੍ਹਾਂ 'ਆਪ' ਸਰਕਾਰ ਤੋਂ ਤੁਰੰਤ ਭੰਨ-ਤੋੜ ਦੀ ਮੁਹਿੰਮ ਨੂੰ ਰੋਕਣ, ਗਮਾਡਾ 'ਤੇ ਕੰਟਰੋਲ ਕਰਨ ਅਤੇ ਪ੍ਰਭਾਵਿਤ ਵਸਨੀਕਾਂ ਅਤੇ ਦੁਕਾਨਦਾਰਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਮੰਗ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਭੰਨ-ਤੋੜ ਦੀ ਕਾਰਵਾਈ ਨੂੰ ਜਾਰੀ ਰੱਖਦੀ ਹੈ ਤਾਂ ਕਾਂਗਰਸ ਪਾਰਟੀ ਰਾਜਨੀਤਿਕ ਅਤੇ ਕਾਨੂੰਨੀ ਦੋਵਾਂ ਪੱਧਰਾਂ 'ਤੇ ਸੰਘਰਸ਼ ਤੇਜ਼ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਅਕਾਲੀ ਦਲ ਨੇ ਧਾਂਦਲੀ ਦਾ ਦੋਸ਼ ਲਗਾਉਂਦੇ ਹੋਏ ਕੀਤਾ ਰੋਸ ਪ੍ਰਦਰਸ਼ਨ <b... ਅਗਲੀ ਖ਼ਬਰ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਦੀ ਸਥਿਤੀ ਸੁਧਾਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ : ਮੱਛਲੀ ਕਲਾਂ <br/>
Ad Position 24