26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਅਕਾਲੀ ਦਲ ਨੇ ਧਾਂਦਲੀ ਦਾ ਦੋਸ਼ ਲਗਾਉਂਦੇ ਹੋਏ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਸਾਬਕਾ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਧਾਂਦਲੀ ਸੰਬੰਧੀ ਜਾਣਕਾਰੀ ਦਿੰਦੇ ਹੋਏ | (ਸੱਜੇ) ਧਰਨੇ 'ਤੇ ਬੈਠੇ ਅਕਾਲੀ ਆਗੂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ | ਤਸਵੀਰਾਂ : ਗੁਰਮੀਤ ਸਿੰਘ <br/> 18-12-2025
ਡੇਰਾਬੱਸੀ, 17 ਦਸੰਬਰ (ਗੁਰਮੀਤ ਸਿੰਘ)-ਸਰਕਾਰੀ ਕਾਲਜ ਵਿਖੇ ਡੇਰਾਬੱਸੀ ਬਲਾਕ ਸੰਮਤੀ ਚੋਣਾਂ ਦੀ ਵੋਟ ਗਿਣਤੀ ਵਿਚ ਅਕਾਲੀ ਦਲ ਨੇ ਧਾਂਦਲੀ ਦੇ ਗੰਭੀਰ ਦੋਸ਼ ਲਾਉਂਦੇ ਹੋਏ ਸੜਕ 'ਤੇ ਧਰਨਾ ਲਗਾ ਦਿੱਤਾ | ਇਸ ਮੌਕੇ ਭਾਰੀ ਗਿਣਤੀ ਵਿਚ ਅਕਾਲੀ ਆਗੂ ਤੇ ਸਮਰਥਕ ਕਾਉਂਟਿੰਗ ਸੈਂਟਰ ਨੂੰ ਜਾਂਦੀ ਸੜਕ 'ਤੇ ਬੈਠ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲਗ ਪਏ | ਇਸ ਮੌਕੇ ਸਾਬਕਾ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਵਾਰ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਨਵਾਂ ਪੈਂਤਰਾ ਵਰਤਦੇ ਹੋਏ ਦੂਜੇ ਉਮੀਦਵਾਰਾਂ ਨੂੰ ਪਈ ਵੋਟਾਂ ਨੂੰ ਕੈਂਸਲ ਕਰਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ 50 ਤੋਂ 100 ਵੋਟਾਂ 'ਤੇ ਡਬਲ ਮੋਹਰ ਕਿਸੇ ਕੀਮਤ 'ਤੇ ਨਹੀਂ ਲੱਗ ਸਕਦੀਆਂ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਅਜਿਹੀ ਸਾਜਿਸ਼ ਘੜ ਕੇ ਹਰਾਇਆ ਗਿਆ ਹੈ | ਇਸ ਤੋਂ ਇਲਾਵਾ ਕਈ ਥਾਵਾਂ 'ਤੇ ਜਿੰਨੀ ਵੋਟ ਪੋਲ ਹੋਈ ਸੀ, ਬੈਲਟ ਬਕਸਿਆਂ ਵਿਚੋਂ ਉਸ ਤੋਂ ਵੱਧ ਵੋਟਾਂ ਦੀ ਪਰਚੀਆ ਨਿਕਲੀਆਂ ਹਨ | ਅਕਾਲੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਜਿਤਾਉਣ ਲਈ ਕਈ ਹਥਕੰਡੇ ਅਪਣਾਏ ਹਨ, ਪਰ ਉਨ੍ਹਾਂ ਦੀਆਂ ਚਲਾਕੀਆਂ ਸਾਹਮਣੇ ਆ ਗਈਆਂ | ਇਸ ਦੌਰਾਨ ਧਰਨੇ 'ਤੇ ਬੈਠੇ ਅਕਾਲੀ ਆਗੂ ਅਤੇ ਮੌਜੂਦਾ ਕੌਂਸਲਰ ਟੋਨੀ ਰਾਣਾ ਨੇ ਕਿਹਾ ਕਿ ਅਕਾਲੀ ਵਰਕਰਾਂ ਨੂੰ ਗਿਣਤੀ ਕੇਂਦਰਾਂ ਦੇ ਅੰਦਰ ਵੀ ਨਹੀਂ ਜਾਣ ਦਿੱਤਾ ਗਿਆ ਅਤੇ ਜਿਨ੍ਹਾਂ ਥਾਵਾਂ ਜਿਨ੍ਹਾਂ ਤੇ ਅਕਾਲੀ ਉਮੀਦਵਾਰ ਦੀ ਜਿੱਤ ਪੱਕੀ'ਸੀ ਉਥੇ ਵੋਟ ਵਾਲੀ ਪਰਚੀ ਖ਼ਰਾਬ ਕਰਕੇ 'ਆਪ' ਦੇ ਉਮੀਦਵਾਰ ਨੂੰ ਜੇਤੂ ਕਰਾਰ ਦਿੱਤਾ ਗਿਆ | ਇਸ ਮੌਕੇ ਅਕਾਲੀ ਆਗੂਆਂ ਅਤੇ ਸਮਰਥਕਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵੋਟਾਂ ਵਿਚ ਵੱਡੇ ਪੱਧਰ 'ਤੇ ਧਾਂਦਲੀ ਕਰਕੇ ਜਿੱਤੀ ਹੈ | ਇਸ ਮੌਕੇ ਡੀ. ਐੱਸ. ਪੀ. ਦਿਹਾਤੀ ਮਨਪ੍ਰੀਤ ਸਿੰਘ, ਡੀ. ਐੱਸ. ਪੀ. ਸਪੈਸ਼ਲ ਬ੍ਰਾਂਚ ਤੇ ਕਿ੍ਮਿਨਲ ਇੰਟੈਲੀਜੈਂਸ ਗੁਰਪ੍ਰੀਤ ਸਿੰਘ ਬੈਂਸ ਨੇ ਭਾਰੀ ਗਿਣਤੀ ਵਿਚ ਪੁਲਿਸ ਫੋਰਸ ਦੀ ਮਦਦ ਨਾਲ ਧਰਨਾਕਾਰੀਆਂ ਨੂੰ ਸ਼ਾਂਤ ਕਰਦੇ ਹੋਏ ਸੜਕ ਤੋਂ ਪਾਸੇ ਕਰਵਾ ਸਥਿਤੀ 'ਤੇ ਕਾਬੂ ਪਾਇਆ |

Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਕੈਬਨਿਟ ਨੇ ਹਾਂਸੀ ਨੂੰ 23ਵਾਂ ਜ਼ਿਲ੍ਹਾ ਬਣਾਉਣ ਨੂੰ ਦਿੱਤੀ ਮਨਜ਼ੂਰੀ ਦਿੱਤੀ <br/> ਅਗਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਨੇ ਮੁਹਾਲੀ ਦੇ ਫੇਜ਼-11 ਵਿਖੇ ਭੰਨ-ਤੋੜ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਿਖੇਧੀ <br/>...
Ad Position 24