26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਜ਼ਿਲ੍ਹਾ ਮੁਹਾਲੀ 'ਚ ਪੰਚਾਇਤ ਸੰਮਤੀ ਚੋਣਾਂ ਦੀ ਗਿਣਤੀ ਦਾ ਅਮਲ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚੜਿ੍ਹਆ

Ad Position 21
No active advertisement
ਅਜੀਤ ਡੈਸਕ 18-12-2025
ਐੱਸ. ਏ. ਐੱਸ. ਨਗਰ, 17 ਦਸੰਬਰ (ਪ੍ਰੋ. ਅਵਤਾਰ ਸਿੰਘ)-ਬੀਤੀ 14 ਦਸੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਅੱਜ ਗਿਣਤੀ ਉਪਰੰਤ ਨਤੀਜੇ ਐਲਾਨੇ ਗਏ | ਜ਼ਿਲ੍ਹਾ ਮੁਹਾਲੀ 'ਚ ਪੰਚਾਇਤ ਸੰਮਤੀ ਦੇ 3 ਬਲਾਕਾਂ ਦੀਆਂ 52 ਸੀਟਾਂ ਲਈ 206 ਉਮੀਦਵਾਰ ਚੋਣ ਮੈਦਾਨ 'ਚ ਸਨ | ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਬਲਾਕ ਡੇਰਾਬੱਸੀ ਦੀ ਗਿਣਤੀ ਲਈ ਸਰਕਾਰੀ ਕਾਲਜ ਡੇਰਾਬੱਸੀ, ਜਦਕਿ ਬਲਾਕ ਖਰੜ ਤੇ ਮਾਜਰੀ ਦੀ ਗਿਣਤੀ ਲਈ ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ (ਖਰੜ) ਵਿਖੇ ਸਵੇਰੇ 8 ਵਜੇ ਪ੍ਰਕਿਰਿਆ ਸ਼ੁਰੂ ਹੋਈ ਸੀ, ਜੋ ਕਿ ਪਾਰਦਰਸ਼ੀ ਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹੀ | ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ 15 ਸੀਟਾਂ 'ਚੋਂ ਬਲਾਕ ਖਰੜ ਵਿਖੇ ਆਮ ਆਦਮੀ ਪਾਰਟੀ ਨੇ 7, ਕਾਂਗਰਸ 5, ਸ਼੍ਰੋਮਣੀ ਅਕਾਲੀ ਦਲ ਨੇ 2 ਅਤੇ ਆਜ਼ਾਦ ਉਮੀਦਵਾਰ ਨੇ 1 ਸੀਟ 'ਤੇ ਜਿੱਤ ਪ੍ਰਾਪਤ ਕੀਤੀ ਹੈ | ਇਸੇ ਤਰ੍ਹਾਂ ਪੰਚਾਇਤ ਸੰਮਤੀ ਮਾਜਰੀ ਦੀਆਂ ਕੁੱਲ 15 ਸੀਟਾਂ 'ਚੋਂ ਆਮ ਆਦਮੀ ਪਾਰਟੀ ਨੇ 5, ਕਾਂਗਰਸ ਨੇ 1, ਸ਼੍ਰੋਮਣੀ ਅਕਾਲੀ ਦਲ ਨੇ 8 ਅਤੇ ਆਜ਼ਾਦ ਉਮੀਦਵਾਰ ਨੇ 1 ਸੀਟ 'ਤੇ ਜਿੱਤ ਪ੍ਰਾਪਤ ਕੀਤੀ ਹੈ | ਇਸ ਤੋਂ ਇਲਾਵਾ ਪੰਚਾਇਤ ਸੰਮਤੀ ਡੇਰਾਬੱਸੀ ਦੀਆਂ ਚੋਣਾਂ ਦੌਰਾਨ ਕੁੱਲ 22 ਸੀਟਾਂ 'ਚੋਂ ਆਮ ਆਦਮੀ ਪਾਰਟੀ ਨੇ 12, ਕਾਂਗਰਸ ਨੇ 8 ਤੇ ਸ਼੍ਰੋਮਣੀ ਅਕਾਲੀ ਦਲ ਨੇ 2 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਗਿਣਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ 'ਚ ਕਾਊਾਟਿੰਗ ਸਟਾਫ਼, ਮਾਈਕਰੋ ਅਬਜ਼ਰਵਰਾਂ ਤੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਦਿੱਤੇ ਗਏ ਸਹਿਯੋਗ ਬਦਲੇ ਉਨ੍ਹਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਬਲਾਕ ਮਾਜਰੀ 'ਚ ਅਕਾਲੀ ਦਲ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ, ਜਦਕਿ ਖਰੜ ਬਲਾਕ 'ਚ 'ਆਪ' ਅੱਗੇ ਰਹੀ ਅਗਲੀ ਖ਼ਬਰ ਬਲਾਕ ਸੰਮਤੀ ਚੋਣਾਂ 'ਚ ਆਮ ਆਦਮੀ ਪਾਰਟੀ ਨੂੰ 22 'ਚੋਂ 12 ਸੀਟਾਂ 'ਤੇ ਮਿਲੀ ਜਿੱਤ
Ad Position 24