19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਡੇਰਾਬੱਸੀ ਬਲਾਕ ਸੰਮਤੀ ਚੋਣਾਂ 'ਚ 'ਆਪ' ਦੀ ਇਤਿਹਾਸਕ ਜਿੱਤ 'ਮਹਿਲਾ ਸ਼ਕਤੀ' ਨੂੰ ਸਮਰਪਿਤ-ਵਿਧਾਇਕ ਰੰਧਾਵਾ <br/>

Ad Position 21
No active advertisement
ਡੇਰਾਬੱਸੀ ਵਿਖੇ ਪਾਰਟੀ ਦੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਦਾ ਸਨਮਾਨ ਕਰਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ | ਤਸਵੀਰ : ਰਣਬੀਰ ਸਿੰਘ ਪੜ੍ਹੀ <br/> 19-12-2025
ਡੇਰਾਬੱਸੀ, 18 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਮਗਰੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਨਾਲ ਮੀਟਿੰਗ ਕਰਨ ਉਪਰੰਤ ਇਸ ਜਿੱਤ ਨੂੰ ਸਹੀ ਮਾਅਨਿਆਂ ਵਿਚ 'ਮਹਿਲਾ ਸ਼ਕਤੀ' ਦੀ ਜਿੱਤ ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਡੇਰਾਬੱਸੀ ਦੇ ਇਤਿਹਾਸ 'ਚ ਪਹਿਲੀ ਵਾਰ ਆਮ ਆਦਮੀ ਪਾਰਟੀ ਨੇ ਇੰਨੀ ਵੱਡੀ ਸਫਲਤਾ ਹਾਸਿਲ ਕੀਤੀ ਹੈ ਜੋ ਲੋਕਾਂ ਦੇ ਸਰਕਾਰ ਪ੍ਰਤੀ ਵਿਸ਼ਵਾਸ ਨੂੰ ਦਰਸਾਉਂਦੀ ਹੈ | ਵਿਧਾਇਕ ਨੇ ਦੱਸਿਆ ਕਿ ਪਾਰਟੀ ਨੇ ਕੁੱਲ 22 ਸੀਟਾਂ 'ਤੇ ਚੋਣ ਲੜੀ ਸੀ, ਜਿਨ੍ਹਾਂ 'ਚੋਂ 12 ਸੀਟਾਂ 'ਤੇ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਇਨ੍ਹਾਂ 12 ਜੇਤੂਆਂ 'ਚੋਂ 9 ਮਹਿਲਾਵਾਂ ਹਨ | ਉਨ੍ਹਾਂ ਕਿਹਾ ਕਿ ਕਈ 'ਆਪ' ਉਮੀਦਵਾਰ ਬਹੁਤ ਘੱਟ ਫਰਕ ਨਾਲ ਹਾਰੇ ਹਨ ਤੇ ਉਹ ਇਸ ਗੱਲੋਂ ਨਾਰਾਜ਼ ਵੀ ਸਨ ਕਿ ਸਰਕਾਰ ਨੇ ਉਨ੍ਹਾਂ ਦੀ ਕੋਈ 'ਮਦਦ' ਨਹੀਂ ਕੀਤੀ, ਪਰ ਅਸੀਂ ਲੋਕਤੰਤਰ ਨੂੰ ਮਜ਼ਬੂਤ ਕਰਨਾ ਸੀ ਨਾ ਕਿ ਸਰਕਾਰੀ ਜ਼ੋਰ ਦਿਖਾਉਣਾ ਸੀ | ਰੰਧਾਵਾ ਨੇ ਹਾਰਨ ਵਾਲੇ ਉਮੀਦਵਾਰਾਂ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਸੰਗਠਨ ਵਿਚ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਅੰਤ 'ਚ ਉਨ੍ਹਾਂ ਸਾਰੇ ਜੇਤੂ ਉਮੀਦਵਾਰਾਂ ਦਾ ਮੂੰਹ ਮਿੱਠਾ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਸੈਕਟਰ 17 ਦੀ ਮਾਰਕੀਟ 'ਚ ਸਿਹਤਮੰਦ ਖ਼ੁਰਾਕ ਲਈ ਮੋਮਬੱਤੀ ਮਾਰਚ ਅੱਜ ਅਗਲੀ ਖ਼ਬਰ ਜ਼ਿਲ੍ਹਾ ਖਜ਼ਾਨਾ ਦਫਤਰ ਪੰਜਾਬ ਚੰਡੀਗੜ੍ਹ ਨੇ ਧਾਰਮਿਕ ਸਮਾਗਮ ਕਰਵਾਇਆ <br/>
Ad Position 24