19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਮੇਅਰ ਨੇ ਪ੍ਰਮੁੱਖ ਹੋਟਲਾਂ, ਰੈਸਟੋਰੈਂਟਾਂ, ਕੈਫ਼ੇ, ਬਾਰਾਂ ਤੇ ਵਪਾਰਕ ਕੰਪਲੈਕਸਾਂ 'ਚ ਅੱਗ ਸੁਰੱਖਿਆ ਪ੍ਰਬੰਧਾਂ ਦਾ ਕੀਤਾ ਨਿਰੀਖਣ <br/>

Ad Position 21
No active advertisement
ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਸ਼ਹਿਰ ਦੇ ਪ੍ਰਮੁੱਖ ਹੋਟਲਾਂ, ਰੈਸਟੋਰੈਂਟਾਂ, ਕੈਫ਼ੇ, ਬਾਰਾਂ ਤੇ ਵਪਾਰਕ ਕੰਪਲੈਕਸਾਂ 'ਚ ਅੱਗ ਲੱਗਣ 'ਤੇ ਬਚਾਅ ਦੀਆਂ ਤਿਆਰੀਆਂ ਸੰਬੰਧੀ ਕਾਰਜਾਂ ਦਾ ਨਿਰੀਖਣ ਕਰਦੇ ਹੋਏ | ਤਸਵੀਰਾਂ : ਕਮਲਜੀਤ ਸਿੰਘ <br/> 19-12-2025
ਚੰਡੀਗੜ੍ਹ, 18 ਦਸੰਬਰ (ਸੰਦੀਪ ਕੁਮਾਰ ਮਾਹਨਾ)–ਕਿ੍ਸਮਸ ਤੇ ਨਵੇਂ ਸਾਲ ਦੇ ਤਿਉਹਾਰਾਂ ਦੌਰਾਨ ਵਧ ਰਹੀ ਭੀੜ ਨੂੰ ਦੇਖਦਿਆਂ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਸ਼ਹਿਰ ਦੇ ਪ੍ਰਮੁੱਖ ਹੋਟਲਾਂ, ਰੈਸਟੋਰੈਂਟਾਂ, ਕੈਫ਼ੇ, ਬਾਰਾਂ ਤੇ ਵਪਾਰਕ ਕੰਪਲੈਕਸਾਂ 'ਚ ਅੱਗ ਸੁਰੱਖਿਆ ਪ੍ਰਬੰਧਾਂ ਦੀ ਵਿਸਤਿ੍ਤ ਜਾਂਚ ਮੁਹਿੰਮ ਦੀ ਅਗਵਾਈ ਕੀਤੀ | ਇਸ ਨਿਰੀਖਣ ਮੁਹਿੰਮ ਦੌਰਾਨ ਮੇਅਰ ਦੇ ਨਾਲ ਫ਼ਾਇਰ ਕਮੇਟੀ ਦੇ ਚੇਅਰਮੈਨ ਤੇ ਕੌਸਲਰ ਮਹੇਸ਼ਇੰਦਰ ਸਿੰਘ ਸਿੱਧੂ ਅਤੇ ਨਗਰ ਨਿਗਮ ਚੰਡੀਗੜ੍ਹ ਦੇ ਸੰਯੁਕਤ ਕਮਿਸ਼ਨਰ ਡਾ. ਇੰਦਰਜੀਤ ਵੀ ਮੌਜੂਦ ਸਨ | ਨਿਰੀਖਣ ਦੌਰਾਨ ਅੱਗ ਬੁਝਾਊ ਤੇ ਬਚਾਅ ਸੇਵਾਵਾਂ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਟੀਮ ਨੇ ਅੱਗ ਬੁਝਾਉਣ ਵਾਲੇ ਉਪਕਰਣਾਂ, ਅੱਗ ਖੋਜ ਅਤੇ ਅਲਾਰਮ ਪ੍ਰਣਾਲੀਆਂ, ਐਮਰਜੈਂਸੀ ਨਿਕਾਸ ਦਰਵਾਜ਼ਿਆਂ, ਨਿਕਾਸੀ ਰਸਤੇ ਤੇ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਸੰਸਥਾਵਾਂ ਦੀ ਸਮੁੱਚੀ ਤਿਆਰੀ ਦੀ ਗਹਿਰੀ ਜਾਂਚ ਕੀਤੀ | ਜਾਂਚ ਦੌਰਾਨ ਸਾਹਮਣੇ ਆਇਆ ਕਿ ਜਿਥੇ ਕਈ ਵਪਾਰਕ ਅਦਾਰਿਆਂ ਨੇ ਅੱਗ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਹੋਏ ਸਨ, ਉੱਥੇ ਕੁਝ ਅਦਾਰਿਆਂ 'ਚ ਕਾਰਜਸ਼ੀਲ ਅੱਗ ਸੁਰੱਖਿਆ ਉਪਕਰਨਾਂ ਦੀ ਕਮੀ, ਅਣਉਚਿਤ ਐਮਰਜੈਂਸੀ ਨਿਕਾਸ ਅਤੇ ਗੈਰ-ਸੁਰੱਖਿਅਤ ਪ੍ਰਵੇਸ਼–ਨਿਕਾਸ ਪ੍ਰਬੰਧ ਪਾਏ ਗਏ | ਅੱਗ ਬੁਝਾਊ ਤੇ ਬਚਾਅ ਸੇਵਾਵਾਂ ਵਿਭਾਗ ਵਲੋਂ ਅਜਿਹੇ ਅਦਾਰਿਆਂ ਨੂੰ ਤੁਰੰਤ ਨੋਟਿਸ ਜਾਰੀ ਕਰਕੇ ਨਿਰਧਾਰਤ ਸਮੇਂ ਦੇ ਅੰਦਰ ਕਮੀਆਂ ਦੂਰ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ | ਅਧਿਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਅੱਗ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਮੇਅਰ ਹਰਪ੍ਰੀਤ ਕੌਰ ਬਬਲਾ ਨੇ ਕਿਹਾ ਕਿ ਜਨਤਕ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਤਿਉਹਾਰਾਂ ਦੇ ਸਮੇਂ ਇਸ ਪ੍ਰਤੀ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਫ਼ਾਇਰ ਵਿਭਾਗ ਨੂੰ ਸ਼ਹਿਰ ਭਰ 'ਚ ਨਿਰੀਖਣ ਹੋਰ ਤੇਜ਼ ਕਰਨ ਅਤੇ ਅੱਗ ਸੁਰੱਖਿਆ ਪਾਲਣਾ ਵਿਚ ਜ਼ੀਰੋ ਟੋਲਰੈਂਸ ਨੀਤੀ ਅਪਣਾਉਣ ਦੇ ਨਿਰਦੇਸ਼ ਦਿੱਤੇ | ਫ਼ਾਇਰ ਕਮੇਟੀ ਦੇ ਚੇਅਰਮੈਨ ਮਹੇਸ਼ਇੰਦਰ ਸਿੰਘ ਸਿੱਧੂ ਨੇ ਵੀ ਸਾਰੇ ਵਪਾਰਕ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਅੱਗ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਤੇ ਆਪਣੇ ਸੁਰੱਖਿਆ ਪ੍ਰਬੰਧਾਂ ਨੂੰ ਹਰ ਸਮੇਂ ਚਾਲੂ ਤੇ ਕਾਰਜਸ਼ੀਲ ਰੱਖਣ | ਸੰਯੁਕਤ ਕਮਿਸ਼ਨਰ ਡਾ. ਇੰਦਰਜੀਤ ਨੇ ਅਧਿਕਾਰੀਆਂ ਨੂੰ ਜਾਰੀ ਕੀਤੇ ਗਏ ਨੋਟਿਸਾਂ ਦੀ ਸਮੇਂ-ਸਿਰ ਪਾਲਣਾ ਯਕੀਨੀ ਬਣਾਉਣ ਲਈ ਮੁੜ ਨਿਰੀਖਣ ਕਰਨ ਦੇ ਹੁਕਮ ਦਿੱਤੇ |

Ad Position 22
No active advertisement
ਪਿਛਲੀ ਖ਼ਬਰ ਖਰੜ ਸੰਮਤੀ ਉਮੀਦਵਾਰਾਂ ਨੂੰ ਜਿਤਾ ਕੇ ਲੋਕਾਂ ਨੇ 'ਆਪ' ਨੂੰ ਦਿੱਤਾ ਵਧੀਆ ਫਤਵਾ-ਕਬੂਲਪੁਰੀ <br/> ਅਗਲੀ ਖ਼ਬਰ ਹਰਿਆਣਾ ਵਿਧਾਨ ਸਭਾ ਸਰਦ ਰੁੱਤ ਸੈਸ਼ਨ 'ਚ ਸ਼ੋਕ ਪ੍ਰਸਤਾਵ ਪੜ੍ਹੇ <br/>
Ad Position 24