19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਸਮਾਜ ਸੇਵੀ ਭਾਟੀਆ ਪਰਿਵਾਰ ਵਲੋਂ ਹੋਣਹਾਰ ਵਿਦਿਆਰਥਣਾਂ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 19-12-2025
ਕੁਰਾਲੀ, 18 ਦਸੰਬਰ (ਬਿੱਲਾ ਅਕਾਲਗੜੀਆ)-ਸਥਾਨਕ ਸ਼ਹਿਰ ਦੇ ਸਮਾਜ ਸੇਵੀ ਭਾਟੀਆ ਪਰਿਵਾਰ ਵਲੋਂ ਇਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ | ਸਕੂਲ ਦੀ ਪਿ੍ੰਸੀਪਲ ਚਰਨਜੀਤ ਕੌਰ ਦੇ ਦੇਖ ਰੇਖ ਹੇਠ ਕਰਵਾਏ ਸਾਦੇ ਸਮਾਗਮ ਦੌਰਾਨ ਨਵਦੀਪ ਸਿੰਘ ਤੇ ਸੁਖਇੰਦਰ ਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦੇ ਹੋਏ ਅੱਧੀ ਦਰਜਨ ਤੋਂ ਵਧੇਰੇ ਵਿਦਿਆਰਥਣਾਂ ਨੂੰ ਨਕਦ ਇਨਾਮ ਅਤੇ ਸ਼ਾਨਦਾਰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ | ਇਸ ਸੰਬੰਧੀ ਹਰਪ੍ਰੀਤ ਸਿੰਘ ਭਾਟੀਆ ਤੇ ਰਾਣਾ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵ. ਬਲਦੇਵ ਸਿੰਘ ਭਾਟੀਆ ਵਲੋਂ ਆਪਣੀ ਮਾਤਾ ਮਰਹੂਮ ਹਰਬੰਸ ਕੌਰ ਭਾਟੀਆ ਦੀ ਯਾਦ ਵਿਚ ਕਰੀਬ ਇਕ ਦਹਾਕੇ ਪਹਿਲਾਂ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਸੰਬੰਧੀ ਸਾਲਾਨਾ ਸਕਾਲਰਸ਼ਿਪ ਸ਼ੁਰੂ ਕੀਤੀ ਗਈ ਸੀ ਅਤੇ ਸਵ. ਬਲਦੇਵ ਸਿੰਘ ਭਾਟੀਆ ਵਲੋਂ ਜਿਵੇਂ ਇਹ ਸਕਾਲਰਸ਼ਿਪ ਸ਼ੁਰੂ ਕੀਤੀ ਗਈ ਸੀ, ਇਸ ਸਕਾਲਰਸ਼ਿਪ ਨੂੰ ਅੱਜ ਵੀ ਪਰਿਵਾਰ ਵਲੋਂ ਉਸੇ ਤਰ੍ਹਾਂ ਚਲਾਇਆ ਜਾ ਰਿਹਾ ਹੈ | ਇਸ ਮੌਕੇ ਪਰਿਵਾਰ ਵਲੋਂ ਸਾਲ 2024-25 'ਚ ਪੰਜਾਬ ਬੋਰਡ ਵਲੋਂ ਲਏ ਗਏ 12ਵੀਂ ਜਮਾਤ ਦੇ ਇਮਤਿਹਾਨਾਂ ਵਿਚ ਵੱਖ-ਵੱਖ ਵਿਸ਼ਿਆਂ ਦੌਰਾਨ ਸਕੂਲ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਛੇ ਵਿਦਿਆਰਥਣਾਂ ਤੋਂ ਇਲਾਵਾ ਸਕੂਲ ਵਿਚ 10ਵੀਂ ਜਮਾਤ 'ਚ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀ ਇਕ ਵਿਦਿਆਰਥਣ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਪਿ੍ੰਸੀਪਲ ਚਰਨਜੀਤ ਕੌਰ ਨੇ ਭਾਟੀਆ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਰਿਵਾਰ ਵਲੋਂ ਕੀਤੇ ਜਾਂਦੇ ਇਸ ਉਪਰਾਲੇ ਦੇ ਸਦਕਾ ਜਿਥੇ ਸਕੂਲ ਦੀਆਂ ਵਿਦਿਆਰਥਣਾਂ ਦੇ ਆਤਮ ਵਿਸ਼ਵਾਸ ਵਾਧਾ ਹੁੰਦਾ ਹੈ, ਉਥੇ ਹੀ ਵਿਦਿਆਰਥਣਾਂ ਵਿਚ ਇਕ ਦੂਜੇ ਤੋਂ ਵੱਧ ਅੰਕ ਪ੍ਰਾਪਤ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ | ਇਸ ਮੌਕੇ ਹਰਪ੍ਰੀਤ ਸਿੰਘ ਭਾਟੀਆ ਤੇ ਰਾਣਾ ਭਾਟੀਆ ਨੇ ਕਿਹਾ ਕਿ ਅਗਲੇ ਸਾਲਾਂ ਵਿਚ ਵੀ ਪਰਿਵਾਰ ਵਲੋਂ ਇਸੇ ਤਰ੍ਹਾਂ ਹੋਣਹਾਰ ਵਿਦਿਆਰਥਣਾਂ ਦਾ ਸਨਮਾਨ ਜਾਰੀ ਰਹੇਗਾ | ਉਨ੍ਹਾਂ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਉਪਰਾਲੇ ਕਰਨ ਦੀ ਅਪੀਲ ਕੀਤੀ | ਇਸ ਮੌਕੇ ਪਰੁਣਪਾਲ ਸਿੰਘ ਅਰੋੜਾ, ਇੰਦਰਜੀਤ ਕੌਰ ਭਾਟੀਆ, ਕਰਮਨ ਅਰੋੜਾ ਤੇ ਏਕਮ ਅਰੋੜਾ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਖਰੜ ਦੀਆਂ ਸਮੱਸਿਆਵਾਂ ਤੇ ਟੁੱਟੀਆਂ ਸੜਕਾਂ ਨੂੰ ਲੈ ਕੇ ਜਨਹਿਤ ਕਮੇਟੀ ਨੇ ਦਿੱਤਾ ਧਰਨਾ <br/> ਅਗਲੀ ਖ਼ਬਰ ਨੈਸ਼ਨਲ ਮਾਰਗ 205 ਤੋਂ ਮਾਰਗ 'ਤੇ ਚੜ੍ਹਨ ਲਈ ਤੇ ਸਰਵਿਸ ਰੋਡ ਨਾ ਹੋਣ ਕਰਕੇ ਰੰਗੀਆਂ ਦੇ ਵਸਨੀਕਾਂ ਵਲੋਂ ਧਰਨਾ <br/>
Ad Position 24