19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਖਰੜ ਦੀਆਂ ਸਮੱਸਿਆਵਾਂ ਤੇ ਟੁੱਟੀਆਂ ਸੜਕਾਂ ਨੂੰ ਲੈ ਕੇ ਜਨਹਿਤ ਕਮੇਟੀ ਨੇ ਦਿੱਤਾ ਧਰਨਾ

Ad Position 21
No active advertisement
ਖਰੜ ਸ਼ਹਿਰ ਦੀਆਂ ਸਮੱਸਿਆਵਾਂ ਤੇ ਟੁੱਟੀਆਂ ਸੜਕਾਂ ਨੂੰ ਲੈ ਕੇ ਧਰਨਾ ਦਿੰਦੇ ਹੋਏ ਸ਼ਹਿਰ ਵਾਸੀ | ਤਸਵੀਰਾਂ : ਜੰਡਪੁਰੀ
ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਖਰੜ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ |
19-12-2025
ਖਰੜ, 18 ਦਸੰਬਰ (ਜੰਡਪੁਰੀ)-ਜਨਹਿਤ ਵਿਕਾਸ ਕਮੇਟੀ ਵਲੋਂ ਖਰੜ ਦੀਆਂ ਵੱਖ-ਵੱਖ ਕਾਲੋਨੀਆਂ ਦੀਆਂ ਸਮੱਸਿਆਵਾਂ ਤੇ ਟੁੱਟੀਆਂ ਸੜਕਾਂ ਨੂੰ ਲੈ ਕੇ ਖਰੜ-ਲਾਡਰਾਂ ਰੋਡ 'ਤੇ ਭੂਰੂ ਚੌਕ ਨੇੜੇ ਟੀ-ਪੁਆਇੰਟ ਦੇ ਰੰਧਾਵਾ ਰੋਡ ਦੇ ਇਕ ਸਾਈਡ ਬੈਠ ਕੇ ਨਗਰ ਕੌਂਸਲ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਧਰਨੇ 'ਚ ਅਕਾਲੀ ਦਲ, ਭਾਜਪਾ, ਕਾਂਗਰਸ ਤੇ ਕਿਸਾਨ ਆਗੂਆਂ ਤੋਂ ਇਲਾਵਾ ਹੋਰ ਵੱਖ-ਵੱਖ ਸ਼ਹਿਰ ਦੀਆਂ ਜਥੇਬੰਦੀਆਂ ਵਲੋਂ ਸ਼ਮੂਲੀਅਤ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਜਨਹਿਤ ਕਮੇਟੀ ਦੀ ਪ੍ਰਧਾਨ ਰਣਜੀਤ ਸਿੰਘ ਹੰਸ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਮੇਹਰ ਸਿੰਘ ਥੇੜੀ ਤੇ ਹਰਮਿੰਦਰ ਸਿੰਘ ਮਾਵੀ, ਕਾਂਗਰਸ ਦੀ ਪ੍ਰਧਾਨ ਮਹਿਲਾ ਸਵਰਨਜੀਤ ਕੌਰ, ਪ੍ਰਧਾਨ ਕਾਂਗਰਸ ਕਮੇਟੀ ਮੁਹਾਲੀ ਕਮਲ ਕਿਸ਼ੋਰ ਸ਼ਰਮਾ ਨੇ ਕਿਹਾ ਕਿ ਖਰੜ ਦੀਆਂ ਵੱਖ-ਵੱਖ ਕਾਲੋਨੀਆਂ 'ਚ ਸੀਵਰੇਜ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ, ਬਰਸਾਤੀ ਪਾਣੀ ਦਾ ਨਿਕਾਸ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਲੋਕ ਜੂਝ ਰਹੇ ਹਨ, ਪਰ ਸਰਕਾਰ ਦੀ ਕੰਨ ਦੇ ਉੱਤੇ ਕੋਈ ਜੂੰ ਨਹੀਂ ਸਰਕਦੀ | ਉਨ੍ਹਾਂ ਕਿਹਾ ਕਿ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਜੋੜ ਮੇਲ ਸ਼ੁਰੂ ਹੋਣ ਵਾਲੇ ਹਨ, ਜਿਸ ਸੰਬੰਧੀ ਖਰੜ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਨੂੰ ਜਾਂਦੀਆਂ ਸੜਕਾਂ ਖਰੜ ਤੋਂ ਖੇੜੀ ਚੌਕ, ਖਰੜ ਤੋਂ ਰੰਧਾਵਾ ਰੋਡ, ਗੜਾਂਗਾਂ ਤੱਕ ਜਾਣ ਵਾਲੀਆਂ ਸੜਕਾਂ ਦੀ ਰਿਪੇਅਰ ਕਰਵਾਉਣ ਲਈ ਸਰਕਾਰ ਦੇ ਲੋਕ ਨਿਰਮਾਣ ਮੰਤਰੀ, ਨਗਰ ਕੌਂਸਲ ਤੇ ਪ੍ਰਸ਼ਾਸਨ ਦੇ ਵੱਖ-ਵੱਖ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪਰ ਅੱਜ ਤੱਕ ਉਨ੍ਹਾਂ ਦੀ ਕਿਸੇ ਨੇ ਕੋਈ ਸਾਰ ਤੱਕ ਨਹੀਂ ਲਈ, ਜਿਸ ਕਰਕੇ ਮਜ਼ਬੂਰਨ ਉਨ੍ਹਾਂ ਨੂੰ ਧਰਨਾ ਦੇਣਾ ਪੈ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਇਸ ਤੋਂ ਵੀ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਜਨਹਿਤ ਕਮੇਟੀ ਵਲੋਂ ਖਰੜ-ਲਾਡਰਾਂ ਰੋਡ ਨੂੰ ਬੰਦ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ, ਪਰ ਇਸ ਤੋਂ ਪਹਿਲਾਂ ਹੀ ਪ੍ਰਸ਼ਾਸਨ ਅਧਿਕਾਰੀਆਂ ਵਿਚੋਂ ਨਾਇਬ ਤਹਿਸੀਲਦਾਰ ਅੰਕੁਸ਼ ਕੁਮਾਰ ਤੇ ਥਾਣਾ ਸਿਟੀ ਇੰਚਾਰਜ ਅਮਰਿੰਦਰ ਸਿੰਘ ਵਲੋਂ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਕੀਤਾ | ਧਰਨੇ ਨੂੰ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸੜਕਾਂ ਸੰਬੰਧੀ ਮਤੇ ਪਾਸ ਹੋ ਚੁੱਕੇ ਹਨ ਤੇ ਕਈ ਸਰਕਾਰ ਅਧੀਨ ਹਨ | ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਹੱਲ ਕਰਵਾ ਦੇਣਗੇ | ਇਸ ਮੌਕੇ ਸਤਵੰਤ ਸਿੰਘ, ਅਜੈਬ ਸਿੰਘ ਗੜਾਂਗ, ਅਮਨਦੀਪ ਸਿੰਘ, ਮਨਜੀਤ ਕੌਰ, ਸੋਨੂ, ਪ੍ਰਕਾਸ਼ ਸਿੰਘ ਚੀਮਾ, ਨਰਿੰਦਰ ਸਿੰਘ ਰਾਣਾ ਭਾਜਪਾ ਆਗੂ, ਅਵਤਾਰ ਸਿੰਘ ਸੈਂਪਲਾ, ਬਾਬੂ ਸਿੰਘ, ਵਿਸ਼ਾਲ ਬੱਟੂ ਤੋਂ ਇਲਾਵਾ ਭਾਰੀ ਗਿਣਤੀ 'ਚ ਸ਼ਹਿਰ ਨਿਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਧੀ ਠੰਢ, ਧੁੰਦ ਤੇ ਕੋਹਰੇ ਨੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਕੀਤੀ ਪ੍ਰਭਾਵਿਤ
ਅਗਲੀ ਖ਼ਬਰ ਸਮਾਜ ਸੇਵੀ ਭਾਟੀਆ ਪਰਿਵਾਰ ਵਲੋਂ ਹੋਣਹਾਰ ਵਿਦਿਆਰਥਣਾਂ ਸਨਮਾਨਿਤ

Ad Position 24