15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਹਾਈਵੇਅ 'ਤੇ ਮਹਿਲਾ ਦੀ ਮਦਦ ਨਾਲ ਲਿਫ਼ਟ ਲੈ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ 3 ਮੈਂਬਰ ਕਾਬੂ

Ad Position 21
No active advertisement
ਅਜੀਤ ਡੈਸਕ 20-12-2025
ਪੰਚਕੂਲਾ, 19 ਦਸੰਬਰ (ਕਪਿਲ)-ਪੰਚਕੂਲਾ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਹਾਈਵੇਅ 'ਤੇ ਮਹਿਲਾ ਦੀ ਮਦਦ ਨਾਲ ਗੱਡੀਆਂ 'ਚ ਲਿਫ਼ਟ ਲੈ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਏ. ਸੀ. ਪੀ. ਕ੍ਰਾਈਮ ਅਰਵਿੰਦ ਕੰਬੋਜ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ-19 ਦੇ ਇੰਚਾਰਜ ਮੁਕੇਸ਼ ਸੈਣੀ ਤੇ ਉਨ੍ਹਾਂ ਦੀ ਟੀਮ ਵਲੋਂ ਚੰਡੀਮੰਦਰ ਥਾਣਾ ਖੇਤਰ 'ਚ ਲਿਫ਼ਟ ਲੈਣ ਉਪਰੰਤ ਚਾਕੂ ਦੀ ਨੋਕ 'ਤੇ ਲੁੱਟ-ਖੋਹ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚ ਇਕ ਮਹਿਲਾ ਵੀ ਸ਼ਾਮਿਲ ਹੈ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਵਾਂ 'ਤੇ ਕਰੀਬ 50 ਮਾਮਲੇ ਦਰਜ ਹਨ | ਉਨ੍ਹਾਂ ਦੱਸਿਆ ਕਿ ਇਹ ਮੁਲਜ਼ਮ ਹੁਣ ਤੱਕ ਹਾਈਵੇਅ 'ਤੇ 50 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਏ. ਸੀ. ਪੀ. ਨੇ ਦੱਸਿਆ ਕਿ ਪੰਚਕੂਲਾ ਦੇ ਚੰਡੀਮੰਦਰ ਖੇਤਰ 'ਚ ਇਕ ਵਿਅਕਤੀ ਤੋਂ ਲਿਫ਼ਟ ਲੈ ਕੇ ਨਾਡਾ ਸਾਹਿਬ ਗੁਰਦੁਆਰਾ ਸਾਹਿਬ ਦੇ ਨੇੜੇ ਗਰੋਹ ਦੇ ਹੋਰਨਾਂ ਮੈਂਬਰਾਂ ਵਲੋਂ ਚਾਕੂ ਦਿਖਾ ਕੇ ਉਸ ਤੋਂ ਪੈਸੇ ਅਤੇ ਮੋਬਾਈਲ ਖੋਹ ਲਿਆ ਗਿਆ ਸੀ, ਜਦ ਕਿ ਕੁਝ ਰਕਮ ਗੂਗਲ ਪੇਅ ਰਾਹੀਂ ਵੀ ਪੁਆਈ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮਾਂ 'ਚ ਅਸ਼ੋਕ, ਸੰਨੀ ਤੇ ਸੰਦੀਪ ਕੌਰ ਸ਼ਾਮਿਲ ਹਨ | ਏ. ਸੀ. ਪੀ. ਨੇ ਦੱਸਿਆ ਕਿ ਮਹਿਲਾ ਮੁਲਜ਼ਮ ਫ਼ਿਰੋਜ਼ਪੁਰ (ਪੰਜਾਬ) ਦੀ ਰਹਿਣ ਵਾਲੀ ਹੈ, ਜਦ ਕਿ ਬਾਕੀ ਮੁਲਜ਼ਮ ਵੀ ਪੰਜਾਬ ਦੇ ਹੀ ਰਹਿਣ ਵਾਲੇ ਹਨ | ਉਨ੍ਹਾਂ ਦੱਸਿਆ ਕਿ ਇਸ ਗਰੋਹ ਦੇ ਬਾਕੀ ਮੈਂਬਰਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੈਕਟਰ 17 ਚੰਡੀਗੜ੍ਹ 'ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਪੁਲਿਸ ਨੇ ਚੁੱਕਿਆ ਅਗਲੀ ਖ਼ਬਰ ਦੁਆਬਾ ਕਾਲਜ ਗਰੁੱਪ ਦੇ ਵਿਦਿਆਰਥੀਆਂ ਵਲੋਂ ਸਿਹਤਮੰਦ ਤੇ ਸੁਰੱਖਿਅਤ ਖ਼ੁਰਾਕ ਵਾਸਤੇ ਮੋਮਬੱਤੀ ਮਾਰਚ
Ad Position 24