14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 20-12-2025
ਖਰੜ, 19 ਦਸੰਬਰ (ਤਰਸੇਮ ਸਿੰਘ ਜੰਡਪੁਰੀ)-ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜ ਦਰਿਆ ਸੱਭਿਆਚਾਰਕ ਮੰਚ, ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸੰਨੀ ਇਨਕਲੇਵ ਖਰੜ ਤੇ ਸੰਨੀ ਇਨਕਲੇਵ ਰੈਜ਼ੀਡੈਂਟ ਵੈੱਲਫ਼ੇਅਰ ਸੁਸਾਇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਤੇ ਖ਼ੂਨਦਾਨ ਕੈਂਪ ਲਗਾਇਆ | ਇਸ ਸੰਬੰਧੀ ਪ੍ਰਧਾਨ ਲੱਖਾ ਸਿੰਘ ਤੇ ਅਸ਼ੋਕ ਕਪੂਰ ਨੇ ਦੱਸਿਆ ਕਿ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸਵੇਰ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਗੁਰਜੀਤ ਸਿੰਘ ਘਟੌਰ ਵਾਲਿਆਂ ਦੇ ਜਥੇ ਵਲੋਂ ਸੰਗਤਾਂ ਨੂੰ ਸਾਹਿਬਜ਼ਾਦਿਆਂ ਅਤੇ ਹੋਰਨਾਂ ਸਿੰਘਾਂ ਸ਼ਹੀਦਾਂ ਦਾ ਇਤਿਹਾਸ ਸੁਣਾਇਆ | ਸਮਾਗਮ 'ਚ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਸ਼ੋ੍ਰਮਣੀ ਕਮੇਟੀ ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਯੂਥ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ, ਯੂਥ ਅਕਾਲੀ ਆਗੂ ਹਰਜਿੰਦਰ ਸਿੰਘ ਬਲੌਂਗੀ ਤੇ ਬਾਬਾ ਹਰਦੀਪ ਸਿੰਘ ਰੋਪੜ ਵਾਲਿਆਂ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ ਗਈ | ਇਸ ਮੌਕੇ ਵਿਸ਼ਾਲ ਖ਼ੂਨਦਾਨ ਕੈਂਪ ਵੀ ਲਗਾਇਆ, ਜਿਸ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ 84 ਯੂਨਿਟ ਖ਼ੂਨ ਇਕੱਤਰ ਕੀਤਾ | ਇਸ ਮੌਕੇ ਮਹਿਮਾਨਾਂ ਦੇ ਪ੍ਰਬੰਧਕਾਂ ਵਲੋਂ ਖ਼ੂਨਦਾਨੀਆਂ ਨੂੰ ਮੋਮੈਂਟੋ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ | ਅੰਤ 'ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ, ਜਦਕਿ ਖ਼ੂਨਦਾਨ ਕੈਂਪ ਦੌਰਾਨ ਵੇਰਕਾ ਮਿਲਕ ਪਲਾਂਟ ਮੁਹਾਲੀ ਵਲੋਂ ਲੱਸੀ ਦਾ ਪ੍ਰਬੰਧ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਗੁਜਰਾਲ, ਰਜਿੰਦਰ ਸਿੰਘ ਬੱਬੂ ਪ੍ਰਧਾਨ ਗੁਰਦੁਆਰਾ ਕਮੇਟੀ, ਹਾਕਮ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਰੜ, ਪ੍ਰੇਮ ਸਿੰਘ ਮਲੋਆ, ਡਾ. ਦੀਪ ਸਹੋਤਰਾ, ਕਸ਼ਮੀਰ ਸਿੰਘ ਕੰਗ, ਕੁਲਵਿੰਦਰ ਸਿੰਘ ਸਾਬਕਾ ਸਰਪੰਚ, ਕੈਪਟਨ ਮੁਕੰਦ ਸਿੰਘ, ਗੋਪਾਲ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਸਾਬਕਾ ਕੌਂਸਲਰ ਤੇ ਹਰਮਿੰਦਰ ਸਿੰਘ ਖ਼ਜ਼ਾਨਚੀ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ 17 ਸਾਲਾ ਨੌਜਵਾਨ ਦੀ ਮੌਤ, ਦੂਜਾ ਜ਼ਖ਼ਮੀ ਅਗਲੀ ਖ਼ਬਰ ਈ. ਟੀ. ਟੀ. 5994 ਭਰਤੀ ਨੂੰ ਬੈਕਲਾਗ ਸਮੇਤ ਮੁਕੰਮਲ ਕਰਨ ਦੀ ਮੰਗ ਨੂੰ ਲੈ ਕੇ ਲਗਾਏ ਧਰਨੇ ਨੂੰ ਡੀ. ਟੀ. ਐੱਫ. ਨੇ ਦ...
Ad Position 24