ਖਰੜ, 20 ਦਸੰਬਰ (ਗੁਰਮੁੱਖ ਸਿੰਘ ਮਾਨ)-ਸ਼ੈਮਰਾਕ ਸਕੂਲ ਸੈਕਟਰ-127 ਖਰੜ ਵਿਖੇ ਕਿ੍ਸਮਸ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਇਸ ਮੌਕੇ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ ਪ੍ਰਾਥਨਾ ਸਭਾ ਨਾਲ ਹੋਈ, ਜਿਸ ਦੌਰਾਨ ਵਿਦਿਆਰਥੀਆਂ ਵਲੋਂ ਕਿ੍ਸਮਸ ਕੈਰੋਲ ਤੇ ਨਾਟਿਕਾ ਵਰਗੀਆਂ ਮਨਮੋਹਕ ਸੰਸਕਿ੍ਤਕ ਪੇਸ਼ਕਾਰੀਆਂ ਦਿੱਤੀਆਂ ਗਈਆਂ | ਇਸ ਮੌਕੇ ਵਿਦਿਆਰਥੀਆਂ ਵਲੋਂ ਕਿ੍ਸਮਸ ਟ੍ਰੀ ਨੂੰ ਰੰਗ-ਬਿਰੰਗੀਆਂ ਲੜੀਆਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਗੁਰਮੀਤ ਕੌਰ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਕਿ੍ਸਮਿਸ ਦਾ ਤਿਉਹਾਰ ਸਾਨੂੰ ਪਿਆਰ, ਸੇਵਾ, ਸ਼ਾਂਤੀ ਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ | ਉਨ੍ਹਾਂ ਸਮੁੱਚੇ ਵਿਦਿਆਰਥੀਆਂ ਨੂੰ ਪ੍ਰਭੂ ਯਿਸ਼ੂ ਦੇ ਜੀਵਨ ਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਜਾਣਕਾਰੀ ਦਿੱਤੀ | ਇਸੇ ਦੌਰਾਨ ਸਕੂਲ ਦੇ ਡਾਇਰੈਕਟਰ ਸੁਖਬੀਰ ਸਿੰਘ ਤੇ ਹਰਮਨਦੀਪ ਸਿੰਘ ਨੇ ਸਕੂਲ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਕ੍ਰਿਸਮਿਸ ਦੀ ਮੁੁਬਾਰਕਬਾਦ ਦਿੱਤੀ | ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਨਵਜੋਤ ਕੌਰ ਗਿੱਲ ਨੇ ਕਿਹਾ ਕਿ ਸਮੇਂ-ਸਮੇਂ ਸਿਰ ਸਕੂਲ 'ਚ ਵੱਖ-ਵੱਖ ਸਮਾਗਮ ਕਰਵਾ ਕੇ ਬੱਚਿਆਂ ਨੂੰ ਸਟੇਜ਼ 'ਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਦਿੱਤਾ ਜਾਂਦਾ ਤੇ ਇਸੇ ਕਾਰਨ ਉਨ੍ਹਾਂ ਦੇ ਬੱਚੇ ਹਰ ਸਮਾਗਮਾਂ ਵਿਚ ਵਧ ਚੜ੍ਹ ਕੇ ਭਾਗ ਲੈਂਦੇ ਹਨ |