06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਐਡੂਲੈਂਡ ਇਮੀਗ੍ਰੇਸ਼ਨ ਵਿਦਿਆਰਥੀਆਂ ਨੂੰ ਦੇ ਰਿਹਾ ਹੈ ਭਰੋਸੇਯੋਗ ਵੀਜ਼ਾ ਮਾਰਗਦਰਸ਼ਨ

Ad Position 21
No active advertisement
ਅਜੀਤ ਡੈਸਕ 21-12-2025
ਚੰਡੀਗੜ੍ਹ, 20 ਦਸੰਬਰ (ਅ.ਬ.)-ਐਡੂਲੈਂਡ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਚੰਨਾ ਨੇ ਦੱਸਿਆ ਕਿ ਵਿਦੇਸ਼ 'ਚ ਪੜ੍ਹਾਈ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਸਹੀ ਮਾਰਗਦਰਸ਼ਨ ਬਹੁਤ ਜ਼ਰੂਰੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਦਾ ਵੀਜ਼ਾ ਪਹਿਲਾਂ ਕਿਸੇ ਕਾਰਨ ਕਰਕੇ ਰੱਦ ਹੋ ਚੁੱਕਾ ਹੈ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ | ਉਚਿੱਤ ਯੋਜਨਾ ਤੇ ਸਹੀ ਸਲਾਹ ਨਾਲ ਯੂ. ਐਸ. ਏ. ਸਟੱਡੀ ਵੀਜ਼ਾ ਪ੍ਰਾਪਤ ਕੀਤਾ ਜਾ ਸਕਦਾ ਹੈ | ਸ੍ਰੀ ਗੁਰਪ੍ਰੀਤ ਸਿੰਘ ਚੰਨਾ ਨੂੰ ਵੀਜ਼ਾ ਤੇ ਇਮੀਗ੍ਰੇਸ਼ਨ ਸੈਕਟਰ ਵਿਚ 18 ਸਾਲਾਂ ਤੋਂ ਵੱਧ ਦਾ ਅਨੁਭਵ ਹੈ | ਉਨ੍ਹਾਂ ਦੇ ਉਤਕਿ੍ਸ਼ਟ ਕੰਮ ਤੇ ਯੋਗਦਾਨ ਲਈ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਕਈ ਪ੍ਰਤਿਸ਼ਠਿਤ ਐਵਾਰਡਾਂ ਨਾਲ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ, ਜਿਸ ਨਾਲ ਉਨ੍ਹਾਂ ਦੀ ਭਰੋਸੇਯੋਗਤਾ ਤੇ ਵਿਸ਼ੇਸ਼ ਗਿਆਤਾ ਨੂੰ ਵਿਸ਼ਾਲ ਪਹਿਚਾਣ ਮਿਲੀ ਹੈ | ਸ੍ਰੀ ਚੰਨਾ ਦੇ ਅਨੁਸਾਰ, ਐਡੂਲੈਂਡ ਇਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਵਿਚ ਅਨੁਭਵੀ ਅਤੇ ਯੋਗ ਸਟਾਫ਼ ਕਾਰਜਰਤ ਹੈ, ਜੋ ਵਿਦਿਆਰਥੀਆਂ ਨੂੰ ਪਾਰਦਰਸ਼ੀ ਤੇ ਭਰੋਸੇਯੋਗ ਸਲਾਹ ਪ੍ਰਦਾਨ ਕਰਦਾ ਹੈ | ਸੰਸਥਾ ਵਿਦਿਆਰਥੀਆਂ ਦੀ ਸ਼ੈੱਖਣਿਕ ਯੋਗਤਾ ਤੇ ਰੁਚੀ ਦੇ ਅਨੁਸਾਰ ਸਹੀ ਕੋਰਸ ਤੇ ਸੰਸਥਾਨ ਚੁਣਨ ਵਿਚ ਵੀ ਮਦਦ ਕਰਦੀ ਹੈ | ਉਨ੍ਹਾਂ ਦੱਸਿਆ ਕਿ ਵਿਦੇਸ਼ 'ਚ ਪੜ੍ਹਾਈ ਕਰਨ ਦੇ ਇੱਛੁਕ ਵਿਦਿਆਰਥੀ ਯੂ. ਐਸ. ਏ., ਕੈਨੇਡਾ, ਯੂ. ਕੇ., ਸਿੰਗਾਪੁਰ, ਨਿਊਜ਼ੀਲੈਂਡ, ਜਰਮਨੀ ਤੇ ਆਸਟ੍ਰੇਲੀਆ ਵਰਗੇ ਦੇਸ਼ਾਂ ਦੇ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ਵਿਚ ਦਾਖ਼ਲਾ ਲੈ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਚਿਤਕਾਰਾ ਇੰਟਰਨੈਸ਼ਨਲ ਸਕੂਲ ਨੇ ਸਾਲਾਨਾ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਐਡੂਲੈਂਡ ਇਮੀਗ੍ਰੇਸ਼ਨ ਵਿਦਿਆਰਥੀਆਂ ਨੂੰ ਦੇ ਰਿਹਾ ਹੈ ਭਰੋਸੇਯੋਗ ਵੀਜ਼ਾ ਮਾਰਗਦਰਸ਼ਨ
Ad Position 24