06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਰਾਜਪਾਲ ਪੰਜਾਬ ਨੇ ਸੀ. ਜੀ. ਸੀ. ਲਾਂਡਰਾਂ ਦੀ 19ਵੀਂ ਕਾਨਵੋਕੇਸ਼ਨ ਦੌਰਾਨ ਵੰਡੀਆਂ ਡਿਗਰੀਆਂ <br/>

Ad Position 21
No active advertisement
ਸੀ. ਜੀ. ਸੀ. ਲਾਂਡਰਾਂ ਦੀ 19ਵੀਂ ਸਾਲਾਨਾ ਕਾਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕਰਦੇ ਹੋਏ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ | ਅਜੀਤ ਤਸਵੀਰ <br/> 21-12-2025
ਐੱਸ. ਏ. ਐੱਸ. ਨਗਰ, 20 ਦਸੰਬਰ (ਪ੍ਰੋ. ਅਵਤਾਰ ਸਿੰਘ)-ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਦੀ 19ਵੀਂ ਸਾਲਾਨਾ ਕਾਨਵੋਕੇਸ਼ਨ ਦੌਰਾਨ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਡਿਗਰੀਆਂ ਵੰਡੀਆਂ ਗਈਆਂ | ਇਸ ਮੌਕੇ ਵਿਯੋਮ ਜੈਨ ਐਮ. ਡੀ. ਤੇ ਗਲੋਬਲ ਬਿਜ਼ਨੈੱਸ ਹੈੱਡ ਇੰਟਰਪ੍ਰਾਈਜਿਜ਼ ਪ੍ਰੋਡਕਟਸ ਬੀ. ਯੂ. ਨਾਗਾਰੋ, ਸਤਨਾਮ ਸਿੰਘ ਸੰਧੂ ਚੇਅਰਮੈਨ ਸੀ. ਜੀ. ਸੀ. ਲਾਂਡਰਾਂ, ਰਸ਼ਪਾਲ ਸਿੰਘ ਧਾਲੀਵਾਲ ਪ੍ਰਧਾਨ ਸੀ. ਜੀ. ਸੀ. ਲਾਂਡਰਾਂ, ਪਰਮਪਾਲ ਸਿੰਘ ਢਿੱਲੋਂ ਵਾਈਸ ਚੇਅਰਮੈਨ ਸੀ. ਜੀ. ਸੀ. ਲਾਂਡਰਾਂ ਤੇ ਡਾ. ਰਾਜਦੀਪ ਸਿੰਘ ਕੈਂਪਸ ਡਾਇਰੈਕਟਰ ਸੀ. ਜੀ. ਸੀ. ਲਾਂਡਰਾਂ ਸਮੇਤ ਸੰਸਥਾ ਦੇ ਡਾਇਰੈਕਟਰ ਤੇ ਡੀਨ ਵੀ ਹਾਜ਼ਰ ਸਨ | ਸਮਾਰੋਹ ਦੌਰਾਨ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਜਿਥੇ ਸੀ. ਜੀ. ਸੀ. ਦੇ ਕੁਲ 79 ਪ੍ਰਸਿੱਧ ਮੈਰਿਟ ਧਾਰਕਾਂ 'ਚੋਂ 49 ਸੋਨ ਤਗ਼ਮਾ ਜੇਤੂਆਂ ਨੂੰ ਸਨਮਾਨਿਤ ਕੀਤਾ, ਉਥੇ ਹੀ ਵੱਖ-ਵੱਖ ਇੰਜੀਨੀਅਰਿੰਗ ਵਿਸ਼ਿਆਂ ਦੇ ਵਿਦਿਆਰਥੀਆਂ ਨੂੰ 1305 ਡਿਗਰੀਆਂ ਅਤੇ ਮੈਨੇਜਮੈਂਟ, ਬਾਇਓਟੈਕਨਾਲੋਜੀ, ਫਾਰਮੇਸੀ ਤੇ ਹੋਟਲ ਮੈਨੇਜਮੈਂਟ 'ਚ ਗ਼ੈਰ-ਇੰਜੀਨੀਅਰਿੰਗ ਪ੍ਰੋਗਰਾਮਾਂ ਦੇ ਗ੍ਰੈਜੂਏਟਾਂ ਨੂੰ 1420 ਡਿਗਰੀਆਂ ਤਕਸੀਮ ਕੀਤੀਆਂ | ਇਸ ਮੌਕੇ ਰਾਜਪਾਲ ਪੰਜਾਬ ਨੇ ਗ੍ਰੈਜੂਏਟ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸੇ ਦੌਰਾਨ ਸੀ. ਜੀ. ਸੀ. ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਡਿਗਰੀਆਂ ਹਾਸਿਲ ਕਰਨ ਵਾਲੇ ਸਮੁੱਚੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦਾ ਕਾਮਨਾ ਕੀਤੀ, ਜਦਕਿ ਕੈਂਪਸ ਡਾਇਰੈਕਟਰ ਡਾ. ਰਾਜਦੀਪ ਸਿੰਘ ਨੇ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਦਾ ਸਵਾਗਤ ਕਰਦੇ ਹੋਏ ਆਪਣੇ ਡੂੰਘੇ ਸਨਮਾਨ ਦਾ ਪ੍ਰਗਟਾਵਾ ਕੀਤਾ | ਉਨ੍ਹਾਂ ਨੇ ਸੰਸਥਾ ਦੇ ਦਿ੍ਸ਼ਟੀਕੋਣ ਨੂੰ ਉਜਾਗਰ ਕੀਤਾ ਅਤੇ ਨਾਲ ਹੀ ਸੰਸਥਾ ਦੀ ਤਰੱਕੀ ਬਾਰੇ ਇਕ ਵਿਸਥਾਰਪੂਰਕ ਰਿਪੋਰਟ ਵੀ ਪੇਸ਼ ਕੀਤੀ | ਕਨਵੋਕੇਸ਼ਨ ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਦੇ ਗਾਇਨ ਨਾਲ ਹੋਈ |

Ad Position 22
No active advertisement
ਪਿਛਲੀ ਖ਼ਬਰ ਮਹਾਂਰਿਸ਼ੀ ਦਯਾਨੰਦ ਪਬਲਿਕ ਸਕੂਲ ਚੰਡੀਗੜ੍ਹ ਨੇ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੀ. ਜੀ. ਆਈ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਡਾਇਰੈਕਟਰ ਨੂੰ ਦਿੱਤਾ ਮੰਗ-ਪੱਤਰ
Ad Position 24