09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਕਾਲਜਾਂ 'ਚ ਨਸ਼ਾ ਰੋਕਥਾਮ ਲਈ ਅਧਿਆਪਕ ਤੇ ਮਾਨਸਿਕ ਸਿਹਤ ਮਾਹਿਰ ਹੋਏ ਇਕਜੁੱਟ

Ad Position 21
No active advertisement
ਅਜੀਤ ਡੈਸਕ 22-12-2025
ਐੱਸ. ਏ. ਐੱਸ. ਨਗਰ, 21 ਦਸੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਵਿਰੁੱਧ' ਅਭਿਆਨ ਤਹਿਤ ਸੂਬੇ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ 146 ਕਾਲਜਾਂ ਦੇ ਅਧਿਆਪਕਾਂ ਨੂੰ ਨਸ਼ਾ ਰੋਕਥਾਮ ਲਈ ਸਮਰਪਿਤ ਨੋਡਲ ਅਧਿਕਾਰੀ ਵਜੋਂ ਤਿਆਰ ਕੀਤਾ ਗਿਆ ਹੈ | ਇਹ ਪਹਿਲ ਸਿੱਖਿਆ ਸੰਸਥਾਵਾਂ 'ਚ ਨਸ਼ਿਆਂ ਦੇ ਖ਼ਿਲਾਫ਼ ਮਜ਼ਬੂਤ ਮੋਰਚਾ ਤਿਆਰ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ | ਉੱਚ ਸਿੱਖਿਆ ਵਿਭਾਗ ਵਲੋਂ ਨੈਸ਼ਨਲ ਐਕਸ਼ਨ ਪਲਾਨ ਫ਼ਾਰ ਡਰੱਗ ਡਿਮਾਂਡ ਰਿਡਕਸ਼ਨ ਦੇ ਅਧੀਨ 18 ਤੋਂ 20 ਦਸੰਬਰ 2025 ਤੱਕ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੁਹਾਲੀ ਵਿਖੇ ਸੂਬੇ ਦੇ 23 ਜ਼ਿਲਿ੍ਹਆਂ ਤੋਂ ਆਏ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਲਈ ਇਕ ਦਿਨਾਂ ਵਰਕਸ਼ਾਪ ਕਰਵਾਈ ਗਈ | ਇਹ ਸਿਖਲਾਈ ਸੈਸ਼ਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ, ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਸਿਵਲ ਹਸਪਤਾਲ ਮੁਹਾਲੀ ਤੇ ਡਾਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਹਾਇਤਾ ਯੂਨਿਟ ਦੇ ਕਲੀਨਿਕਲ ਸਾਇਕੋਲੋਜਿਸਟਾਂ, ਮਾਨਸਿਕ ਸਿਹਤ ਮਾਹਿਰਾਂ ਅਤੇ ਅਕਾਦਮਿਕ ਵਿਦਵਾਨਾਂ ਵਲੋਂ ਲਏ ਗਏ | ਸਿਖਲਾਈ ਦੌਰਾਨ ਨੌਜਵਾਨਾਂ ਨੂੰ ਦਰਪੇਸ਼ ਆਮ ਤਣਾਅ, ਨਸ਼ਿਆਂ ਦੇ ਕਾਰਨ ਤੇ ਪ੍ਰਭਾਵ ਅਤੇ ਵਿਦਿਆਰਥੀਆਂ ਦੀ ਸੰਵੇਦਨਸ਼ੀਲਤਾ ਨਾਲ ਸਹਾਇਤਾ ਕਰਨ ਦੇ ਵਿਗਿਆਨਕ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਇਸ ਮੌਕੇ ਭਾਗੀਦਾਰਾਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਅਭਿਆਨ ਅਧੀਨ ਚਲ ਰਹੀਆਂ ਗਤੀਵਿਧੀਆਂ ਅਤੇ ਕਾਲਜਾਂ ਵਲੋਂ ਨਸ਼ਾ ਮੁਕਤ ਪੰਜਾਬ ਲਈ ਕੀਤੀ ਜਾ ਸਕਣ ਵਾਲੀ ਭੂਮਿਕਾ ਬਾਰੇ ਵੀ ਜਾਣੂ ਕਰਵਾਇਆ | ਇਸ ਮੌਕੇ ਸਰਕਾਰੀ ਕਾਲਜ ਮੁਹਾਲੀ ਦੀ ਕਾਰਜਕਾਰੀ ਪਿ੍ੰਸੀਪਲ ਗੁੰਜੀਤ ਕੌਰ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨਸ਼ਿਆਂ, ਮਾਨਸਿਕ ਸਿਹਤ ਤੇ ਤੰਦਰੁਸਤੀ ਬਾਰੇ ਜਾਗਰੂਕਤਾ ਫੈਲਾ ਕੇ ਲੋਕਾਂ ਨੂੰ ਸਹੀ ਅਤੇ ਜਾਣਕਾਰੀ-ਅਧਾਰਤ ਫੈਸਲੇ ਲੈਣ ਯੋਗ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਨਾਲ ਪ੍ਰਭਾਵਿਤ ਲੋਕਾਂ ਨੂੰ ਦੂਰ ਧੱਕਣ ਦੀ ਬਜਾਏ ਸਹਿਯੋਗ ਅਤੇ ਸਮਾਵੇਸ਼ ਦੀ ਲੋੜ ਹੈ | ਵਰਕਸ਼ਾਪ ਦੀ ਟ੍ਰੇਨਰ ਡਾ. ਤਵਲੀਨ ਕੌਰ ਕਲੀਨਿਕਲ ਸਾਇਕੋਲੋਜਿਸਟ ਸਰਕਾਰੀ ਮੈਡੀਕਲ ਕਾਲਜ ਰਾਜਿੰਦਰਾ ਹਸਪਤਾਲ ਪਟਿਆਲਾ ਨੇ ਕਿਹਾ ਕਿ ਇਹ ਲੜਾਈ ਸਿਰਫ਼ ਨਸ਼ਿਆਂ ਦੇ ਖ਼ਿਲਾਫ਼ ਨਹੀਂ, ਸਗੋਂ ਸਮਾਜਿਕ ਧੱਬੇ, ਅਗਿਆਨਤਾ ਤੇ ਉਮੀਦ ਦੀ ਘਾਟ ਦੇ ਖ਼ਿਲਾਫ਼ ਵੀ ਹੈ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਬ੍ਰਹਮਾ ਕੁਮਾਰੀ ਚੰਡੀਗੜ੍ਹ ਯੋਗਾ ਤੇ ਧਿਆਨ ਰਾਹੀਂ ਦਿੱਤਾ ਸੰਦੇਸ਼ ਅਗਲੀ ਖ਼ਬਰ ਜਥੇਦਾਰ ਗੜਗੱਜ ਅਕਾਲੀ ਲੀਡਰਾਂ, ਸਾਬਕਾ ਦਿੱਲੀ ਕਮੇਟੀ ਪ੍ਰਧਾਨ ਤੇ ਬੁੱਧੀਜੀਵੀਆਂ ਨੂੰ ਬੁਲਾ ਕੇ ਪੁੱਛਣ ਕਿ ਉਨ੍ਹਾਂ 'ਬਾ...
Ad Position 24