09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਡੇਰਾਬੱਸੀ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ, ਮਿੱਟੀ ਨਾਲ ਭਰਿਆ ਟਿੱਪਰ ਜ਼ਬਤ

Ad Position 21
No active advertisement
ਅਜੀਤ ਡੈਸਕ 22-12-2025
ਡੇਰਾਬੱਸੀ, 21 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਮਿੱਟੀ ਨਾਲ ਭਰੇ ਇਕ ਟਿੱਪਰ ਨੂੰ ਚਾਲਕ ਸਮੇਤ ਮੌਕੇ 'ਤੇ ਕਾਬੂ ਕਰ ਲਿਆ | ਪੁਲਿਸ ਨੇ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਟਿੱਪਰ ਨੂੰ ਜ਼ਬਤ ਕਰ ਲਿਆ ਹੈ | ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਏ. ਐਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸੰਬੰਧ ਵਿਚ ਪਿੰਡ ਫਤਿਹਪੁਰ ਬੇਹੜਾ ਵਿਖੇ ਮੌਜੂਦ ਸਨ | ਇਸ ਦੌਰਾਨ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਇਕ ਟਿੱਪਰ ਪਿੰਡ ਸਮਗੋਲੀ ਵਾਲੀ ਸਾਈਡ ਤੋਂ ਨਾਜਾਇਜ਼ ਮਿੱਟੀ ਲੱਦ ਕੇ ਆ ਰਿਹਾ ਹੈ | ਇਸ ਇਤਲਾਹ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਮਿੱਟੀ ਦੇ ਟਿੱਪਰ ਨੂੰ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਉਕਤ ਟਿੱਪਰ ਚਾਲਕ ਬਿਨ੍ਹਾਂ ਕਿਸੇ ਪਰਮਿਟ ਜਾਂ ਸਰਕਾਰੀ ਮਨਜ਼ੂਰੀ ਦੇ ਮਿੱਟੀ ਲਿਆ ਕੇ ਡੇਰਾਬੱਸੀ ਦੇ ਵੱਖ-ਵੱਖ ਇਲਾਕਿਆਂ ਵਿਚ ਵੇਚਦਾ ਸੀ, ਜਿਸ ਨਾਲ ਪੰਜਾਬ ਸਰਕਾਰ ਨੂੰ ਵੱਡਾ ਵਿੱਤੀ ਨੁਕਸਾਨ ਪਹੁੰਚਾਇਆ ਜਾ ਰਿਹਾ ਸੀ | ਪੁਲਿਸ ਨੇ ਟਿੱਪਰ ਚਾਲਕ ਨੂੰ ਗਿ੍ਫਤਾਰ ਕਰ ਲਿਆ ਹੈ, ਜਿਸ ਨੂੰ ਬਾਅਦ 'ਚ ਬਰ ਜ਼ਮਾਨਤ ਰਿਹਾ ਕਰ ਦਿੱਤਾ ਗਿਆ, ਜਦਕਿ ਟਿੱਪਰ ਨੂੰ ਪੁਲਿਸ ਨੇ ਜ਼ਬਤ ਕੀਤਾ ਹੋਇਆ ਹੈ | ਇਸ ਤੋਂ ਪਹਿਲਾਂ ਕਕਰਾਲੀ ਪਿੰਡ ਵਿਚ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ ਵੀ ਮੁਬਾਰਕਪੁਰ ਪੁਲਿਸ ਨੇ ਅਣਪਛਾਤੇ ਟਰੈਕਟਰ ਟਰਾਲੀ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਥੇ ਹੁਣ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਪਈ ਦੱਸੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਖ਼ਮੀ ਪੁਲਿਸ ਮੁਲਾਜ਼ਮ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਵਿਧਾਇਕ ਅਗਲੀ ਖ਼ਬਰ ਮੈਚ ਖੇਡਣ ਜਾਂਦੇ ਵਿਦਿਆਰਥੀ ਦੀ ਏਅਰ ਪਿਸਤੌਲ ਖੋਹੀ, ਮਾਮਲਾ ਦਰਜ
Ad Position 24