09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਜ਼ਖ਼ਮੀ ਪੁਲਿਸ ਮੁਲਾਜ਼ਮ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਵਿਧਾਇਕ

Ad Position 21
No active advertisement
ਅਜੀਤ ਡੈਸਕ 22-12-2025
ਡੇਰਾਬੱਸੀ, 21 ਦਸੰਬਰ (ਗੁਰਮੀਤ ਸਿੰਘ)-ਕਬੱਡੀ ਪ੍ਰਮੋਟਰ ਰਾਣਾ ਬਲਾਚੋਰੀਆ ਦੀ ਹੱਤਿਆ ਦੀ ਵਾਰਦਾਤ ਦੌਰਾਨ ਆਪਣੀ ਡਿਊਟੀ ਨਿਭਾਉਂਦੇ ਹੋਏ ਮੁਕਾਬਲੇ 'ਚ ਜ਼ਖ਼ਮੀ ਹੋਏ ਪੁਲਿਸ ਮੁਲਾਜ਼ਮ ਦਾ ਹਾਲ-ਚਾਲ ਜਾਣਨ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਸਿਵਲ ਹਸਪਤਾਲ ਡੇਰਾਬੱਸੀ ਪਹੁੰਚੇ | ਹਮਲਾਵਰਾਂ ਵਲੋਂ ਕੀਤੀ ਗੋਲੀਬਾਰੀ ਦੌਰਾਨ ਪੁਲਿਸ ਮੁਲਾਜ਼ਮ ਹੌਲਦਾਰ ਗੁਲਾਬ ਸਿੰਘ ਦੀ ਲੱਤ 'ਚ ਗੋਲੀ ਲੱਗ ਗਈ ਸੀ, ਜਦਕਿ ਇਸ ਹਮਲੇ 'ਚ ਗੈਂਗਸਟਰ ਦੀ ਮੌਤ ਹੋ ਗਈ ਸੀ | ਜ਼ਖ਼ਮੀ ਮੁਲਾਜ਼ਮ ਇਸ ਵੇਲੇ ਹਸਪਤਾਲ 'ਚ ਜ਼ੇਰੇ ਇਲਾਜ ਹੈ | ਇਸ ਦੌਰਾਨ ਵਿਧਾਇਕ ਨੇ ਜ਼ਖ਼ਮੀ ਮੁਲਾਜ਼ਮ ਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਮੁਲਾਜ਼ਮ ਦੀ ਬਹਾਦਰੀ ਦੀ ਸ਼ਲਾਘਾ ਕੀਤੀ | ਇਸ ਦੌਰਾਨ ਉਨ੍ਹਾਂ ਡਾਕਟਰਾਂ ਕੋਲੋਂ ਇਲਾਜ ਬਾਰੇ ਜਾਣਕਾਰੀ ਲਈ ਅਤੇ ਬਿਹਤਰ ਸਹੂਲਤਾਂ ਦੇਣ ਦੇ ਨਿਰਦੇਸ਼ ਦਿੱਤੇ | ਹਲਕਾ ਵਿਧਾਇਕ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਵਾਲੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਪੁਲਿਸ ਵਲੋਂ ਬਾਕੀ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਹ ਸਲਾਖਾਂ ਦੇ ਪਿੱਛੇ ਹੋਣਗੇ | ਇਸ ਮੌਕੇ ਐਸ. ਐੱਮ. ਓ. ਡੇਰਾਬੱਸੀ ਧਰਮਿੰਦਰ ਸਿੰਘ, ਥਾਣਾ ਮੁਖੀ ਡੇਰਾਬੱਸੀ ਸੁਮਿਤ ਮੋਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਲੋਕਾਂ ਦੇ ਦਿਲਾਂ 'ਚ ਜਗ੍ਹਾ ਬਣਾਉਣ 'ਚ ਹੋਈ ਕਾਮਯਾਬ-ਗੁਰਦਰਸ਼ਨ ਸੈਣੀ <br/> ਅਗਲੀ ਖ਼ਬਰ ਡੇਰਾਬੱਸੀ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ, ਮਿੱਟੀ ਨਾਲ ਭਰਿਆ ਟਿੱਪਰ ਜ਼ਬਤ
Ad Position 24