ਮਾਜਰੀ, 21 ਦਸੰਬਰ (ਕੁਲਵੰਤ ਸਿੰਘ ਧੀਮਾਨ)-ਸਾਹਿਬਜਾਦਿਆਂ ਦੀ ਯਾਦ 'ਚ ਪਿੰਡ ਅੰਦਹੇੜੀ ਤੋਂ ਨਗਰ ਕੀਰਤਨ ਸਜਾਇਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆ ਦੀ ਅਗਵਾਈ 'ਚ ਸੰਗਤਾਂ ਸਮੇਤ ਇਹ ਨਗਰ ਕੀਰਤਨ ਪਿੰਡ ਦੇ ਗੁਰੂ ਘਰ ਤੋਂ ਰਵਾਨਾ ਹੋਇਆ | ਇਸ ਦੌਰਾਨ ਕੀਰਤਨੀ ਜਥਿਆਂ ਵਲੋਂ ਸ਼ਬਦ ਗਾਇਨ ਕਰਦਿਆਂ ਤੇ ਗਤਕਾ ਪਾਰਟੀਆਂ ਵਲੋਂ ਜੋਹਰ ਵਿਖਾਉਂਦਿਆਂ ਇਹ ਨਗਰ ਕੀਰਤਨ ਵੱਖ-ਵੱਖ ਪਿੰਡਾਂ 'ਚੋਂ ਹੁੰਦਿਆਂ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਪੁੱਜਾ, ਜਿਥੇ ਗੁਰੂ ਸਾਹਿਬ ਦੀ ਸਵਾਰੀ ਤੇ ਪੰਜ ਪਿਆਰਿਆਂ ਦਾ ਸਤਿਕਾਰ ਕੀਤਾ ਤੇ ਸ਼ਾਮਿਲ ਸੰਗਤਾਂ ਨੂੰ ਲੰਗਰ ਛਕਾਇਆ | ਇਹ ਨਗਰ ਕੀਰਤਨ ਇਥੋਂ ਅੱਗੇ ਸਿਆਲਬਾ ਤੋਂ ਬੜੌਦੀ ਹੁੰਦਾ ਹੋਇਆ ਸ਼ਾਮ ਸਮੇਂ ਪਿੰਡ ਵਿਖੇ ਆ ਕੇ ਸਮਾਪਤ ਹੋਇਆ | ਇਸ ਮੌਕੇ ਭਾਈ ਹਰਜੀਤ ਸਿੰਘ ਹਰਮਨ, ਰਵਿੰਦਰ ਸਿੰਘ ਬਜੀਦਪੁਰ, ਮਨਦੀਪ ਸਿੰਘ ਖਿਜਰਾਬਾਦ, ਅੱਛਰ ਸਿੰਘ ਕੰਸਾਲਾ, ਰਜਿੰਦਰ ਸਿੰਘ ਮਾਜਰਾ, ਅਵਤਾਰ ਸਿੰਘ ਫੌਜੀ, ਦਿਲਬਾਗ ਸਿੰਘ ਅੰਦਹੇੜੀ ਤੇ ਸਰਪੰਚ ਹਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ |