ਖਰੜ, 21 ਦਸੰਬਰ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਪਬਲਿਕ ਸਕੂਲ ਮੁੰਡੀ ਖਰੜ ਵਲੋਂ ਸਕੂਲ ਕੈਂਪਸ 'ਚ ਅਥਲੈਟਿਕਸ ਮੀਟ ਕਰਵਾਈ ਗਈ, ਜਿਸ 'ਚ ਕਿੰਡਰਗਾਰਟਨ ਤੋਂ ਲੈ ਕੇ ਕਲਾਸ 8 ਤੱਕ ਦੇ ਵਿਦਿਆਰਥੀਆਂ ਸਮੇਤ ਮਾਪਿਆਂ ਤੇ ਸਟਾਫ ਵਲੋਂ ਪੂਰੇ ਜੋਸ਼, ਉਤਸ਼ਾਹ ਅਤੇ ਖੁਸ਼ੀ ਨਾਲ ਭਾਗ ਲਿਆ | ਇਸ ਦੌਰਾਨ ਕਿੰਡਰਗਾਰਟਨ ਤੋਂ ਕਲਾਸ 8 ਤੱਕ ਦੇ ਲੜਕੇ ਤੇ ਲੜਕੀਆਂ ਨੇ ਹੋਲਡ ਦ ਰਿੰਗ ਐਂਡ ਰਨ, ਕ੍ਰਾਸ ਦ ਰਿੰਗ, ਓਬਸਟੈਕਲ ਰੇਸ (ਗੇਂਦ ਅਤੇ ਰਿੰਗ), ਬਾਲ ਕਲੈਕਸ਼ਨ, ਨਿੰਬੂ-ਚਮਚੀ ਦੌੜ, ਜਿਗ-ਜ਼ੈਗ ਰੇਸ, ਕਿਤਾਬ ਸੰਤੁਲਨ ਦੌੜ ਤੇ ਬੈਗ ਪੈਕਿੰਗ ਰੇਸ ਵਰਗੀਆਂ ਰੋਮਾਂਚਕ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲਿਆ | ਇਸ ਦੌਰਾਨ ਮਾਪਿਆਂ ਦੀ ਸਰਗਰਮ ਭਾਗੀਦਾਰੀ ਨੇ ਸਮਾਗਮ ਦੀ ਰੌਣਕ ਹੋਰ ਵੀ ਵਧਾ ਦਿੱਤੀ | ਸਮਾਗਮ ਵਿਚ ਨਗਰ ਕੌਂਸਲ ਖਰੜ ਦੀ ਪ੍ਰਧਾਨ ਅੰਜੂ ਚੰਦਰ ਤੇ ਸਕੂਲ ਦੇ ਪਿ੍ੰਸੀਪਲ ਜਸਵੀਰ ਚੰਦਰ ਵੀ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲ ਵਿਚ ਕਰਵਾਈ ਅਥਲੈਟਿਕਸ ਮੀਟ ਨਾਲ ਵਿਦਿਆਰਥੀਆਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ | ਉਨ੍ਹਾਂ ਕਿਹਾ ਕਿ ਇਹ ਸਮਾਗਮ ਉਨ੍ਹਾਂ ਲਈ ਯਾਦਗਾਰ ਅਨੁਭਵ ਰਿਹਾ | ਇਸ ਮੌਕੇ ਸਕੂਲ ਦੇ ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |