ਐੱਸ. ਏ. ਐੱਸ. ਨਗਰ, 21 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸੋਸ਼ਲ ਵੈੱਲਫੇਅਰ ਸਪੋਰਟਸ ਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ 7ਵਾਂ ਖੇਡ ਮੇਲਾ ਸਮਾਪਤ ਹੋ ਗਿਆ | ਖੇਡ ਮੇਲੇ 'ਚ ਵਿਧਾਇਕ ਮੁਹਾਲੀ ਕੁਲਵੰਤ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕਰਦਿਆਂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ | ਉਨ੍ਹਾਂ ਕਿਹਾ ਕਿ ਅਮਰਜੀਤ ਸਿੰਘ ਤੇ ਬਲਿੰਦਰ ਸਿੰਘ 'ਤੇ ਆਧਾਰਤ ਸਮੁੱਚੀ ਟੀਮ ਵਲੋਂ ਪਿਛਲੇ ਲੰਬੇ ਸਮੇਂ ਤੋਂ ਇਹ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਜੋ ਕਿ ਖਿਡਾਰੀਆਂ ਲਈ ਵੱਡਾ ਉਪਰਾਲਾ ਹੈ ਕਿ ਇਹ ਵੱਡੀ ਪੱਧਰ 'ਤੇ ਬੱਚਿਆਂ ਨੂੰ ਖੇਡ ਮੈਦਾਨ ਵੱਲ ਤੋਰਨ ਦੇ ਲਈ ਲੋੜੀਂਦਾ ਮਾਹੌਲ ਤਿਆਰ ਕਰ ਰਹੇ ਹਨ | ਵਿਧਾਇਕ ਨੇ ਕਿਹਾ ਕਿ ਸਵ. ਅਮਰੀਕ ਸਿੰਘ ਤਹਿਸੀਲਦਾਰ ਨੇ ਜਿਹੜਾ ਲੋਕ ਸੇਵਾ ਦਾ ਕੰਮ ਸ਼ੁਰੂ ਕੀਤਾ ਸੀ, ਉਸ ਪ੍ਰੰਪਰਾ ਨੂੰ ਉਨ੍ਹਾਂ ਦੇ ਬੱਚਿਆਂ ਨੇ ਸੰਭਾਲ ਰੱਖਿਆ ਹੈ | ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਤੋਂ ਇਲਾਵਾ ਬਲਿੰਦਰ ਸਿੰਘ, ਡਾ. ਕੁਲਦੀਪ ਸਿੰਘ, ਜਗਜੀਤ ਸਿੰਘ ਗੋਬਿੰਦਗੜ੍ਹ, ਹਰਪਾਲ ਸਿੰਘ ਚੰਨਾਂ, ਗੁਰਪ੍ਰੀਤ ਸਿੰਘ ਕੁਰੜਾ, ਧਰਮਪ੍ਰੀਤ ਸਿੰਘ ਪੰਚ ਆਦਿ ਹਾਜ਼ਰ ਸਨ |