21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-12-2025

ਵਾਈਸ ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਕੀਤਾ ਧੰਨਵਾਦ

Ad Position 21
No active advertisement
ਅਜੀਤ ਡੈਸਕ 23-12-2025
ਚੰਡੀਗੜ੍ਹ, 22 ਦਸੰਬਰ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਨਵ-ਨਿਯੁਕਤ ਵਾਈਸ-ਚੇਅਰਪਰਸਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਨਿਰੰਤਰ ਯਤਨ ਕਰਨ ਲਈ ਆਖਿਆ ਤਾਂ ਕਿ ਲੋਕਾਂ ਦੀ ਭਲਾਈ ਨੂੰ ਵੱਧ ਤੋਂ ਵੱਧ ਯਕੀਨੀ ਬਣਾਇਆ ਜਾ ਸਕੇ | ਇਸ ਮੌਕੇ ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ | ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਯੋਜਨਾਬੰਦੀ ਬਣਾਉਣ, ਵੱਖ-ਵੱਖ ਸੈਕਟਰਾਂ ਦੇ ਵਿਕਾਸ ਲਈ ਯੋਜਨਾਵਾਂ ਤਿਆਰ ਕਰਨ ਸਮੇਤ ਹੋਰ ਰਣਨੀਤੀਆਂ ਘੜਨ ਵਿੱਚ ਆਰਥਿਕ ਨੀਤੀ ਤੇ ਯੋਜਨਾ ਬੋਰਡ ਵਲੋਂ ਸੂਬਾ ਸਰਕਾਰ ਨੂੰ ਸਹਿਯੋਗ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਤੇ ਆਮ ਲੋਕਾਂ ਲਈ ਕਲਿਆਣਕਾਰੀ ਸਕੀਮਾਂ ਤਿਆਰ ਕਰ ਰਹੀ ਹੈ ਜਿਸ ਲਈ ਬੋਰਡ ਨੂੰ ਸਹਿਯੋਗ ਕਰਦੇ ਰਹਿਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ 85 ਲੱਖ ਦੀ ਆਨਲਾਈਨ ਠੱਗੀ ਦੇ ਮਾਮਲੇ 'ਚ ਇਕ ਮੁਲਜ਼ਮ ਇੰਦੌਰ ਤੋਂ ਗਿ੍ਫ਼ਤਾਰ ਅਗਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ <br/>
Ad Position 24