02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਆਜ਼ਾਦ ਜਿੱਤੇ ਬਲਾਕ ਸੰਮਤੀ ਮੈਂਬਰ ਭਾਜਪਾ 'ਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 24-12-2025
ਚੰਡੀਗੜ੍ਹ, 23 ਦਸੰਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਹਾਲ ਹੀ 'ਚ ਹੋਈਆਂ ਬਲਾਕ ਸੰਮਤੀ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ 2 ਆਜ਼ਾਦ ਮੈਂਬਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋ ਗਏ | ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਿਚ ਸਫੀਪੁਰ ਤੋਂ ਜਿੱਤੇ ਬਲਾਕ ਸੰਮਤੀ ਮੈਂਬਰ ਸੁਖਜਿੰਦਰ ਸਿੰਘ ਸਮੂਰਾ ਅਤੇ ਕਪਿਆਲ ਤੋਂ ਜੇਤੂ ਸੁਖਜਿੰਦਰ ਸਿੰਘ ਕਾਲੀ ਸਮੇਤ ਸੰਮਤੀ ਦੀ ਚੋਣ ਲੜਨ ਵਾਲੇ ਜਗਸੀਰ ਸਿੰਘ ਸੀਰਾ ਨਰਾਇਣਗੜ੍ਹ ਨੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ ਹੈ | ਅਸ਼ਵਨੀ ਸ਼ਰਮਾ ਨੇ ਇਨ੍ਹਾਂ ਵਿਅਕਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਭਾਜਪਾ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ | ਜਿੱਥੇ ਪਾਰਟੀ ਉਮੀਦਵਾਰਾਂ ਨੇ ਪੇਂਡੂ ਖੇਤਰ ਦੀਆਂ ਚੋਣਾਂ ਵਿਚ ਜਿੱਤ ਪ੍ਰਾਪਤ ਕੀਤੀ ਹੈ, ਉਥੇ ਹੀ ਆਜ਼ਾਦ ਜੇਤੂ ਸੰਮਤੀ ਮੈਂਬਰ ਵੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ | ਇਸ ਮੌਕੇ ਪਾਰਟੀ ਦੇ ਸੂਬਾਈ ਉਪ ਪ੍ਰਧਾਨ ਬਿਕਰਮ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਦਿਆਲ ਰਾਏ ਸੋਢੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮਨਜੀਤ ਸਿੰਘ ਰਾਏ, ਫਿਲਮੀ ਕਲਾਕਾਰ ਹੌਬੀ ਧਾਲੀਵਾਲ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਸਟੇਟ ਦਫ਼ਤਰ ਦੇ ਕਰਮਚਾਰੀਆਂ ਵਲੋਂ ਸੈਕਟਰ-42 ਸਥਿਤ ਕੋਠੀ ਦੇ ਦਸਤਾਵੇਜ਼ਾਂ ਦੀ ਹੇਰਾਫੇਰੀ ਅਗਲੀ ਖ਼ਬਰ ਸਵਦੇਸ਼ੀ ਮਹਾਂਉਤਸਵ ਦੌਰਾਨ ਕੇਂਦਰੀ ਸੰਚਾਰ ਬਿਊਰੋ ਦੀ ਪ੍ਰਦਰਸ਼ਨੀ ਦਾ ਕੈਬਨਿਟ ਮੰਤਰੀਆਂ ਵਲੋਂ ਨਿਰੀਖਣ
Ad Position 24
No active advertisement