02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜ਼ਿਲ੍ਹਾ ਅਦਾਲਤ ਕੰਪਲੈਕਸ-43 'ਚ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 24-12-2025
ਚੰਡੀਗੜ੍ਹ, 23 ਦਸੰਬਰ (ਅਜੀਤ ਬਿਊਰੋ)- ਜ਼ਿਲ੍ਹਾ ਅਦਾਲਤ ਬਾਰ ਐਸੋਸੀਏਸ਼ਨ ਸੈਕਟਰ-43 ਚੰਡੀਗੜ੍ਹ ਵਿਖੇ ਚੰਡੀਗੜ੍ਹ ਲੀਗਲ ਫੋਰਮ ਨੇ 'ਪ੍ਰਸ਼ਾਸਨ ਵਿਚ ਜਵਾਬਦੇਹੀ ਅਤੇ ਸੇਵਾ ਦੇ ਅਧਿਕਾਰ ਕਾਨੂੰਨ ਦੇ ਦਿ੍ਸ਼ਟੀਕੋਣ' ਵਿਸ਼ੇ 'ਤੇ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਕੀਲ ਅਜੈ ਜੱਗਾ ਐਡੀਸ਼ਨਲ ਸਟੈਂਡਿੰਗ ਕੌਂਸਲ ਕੇਂਦਰੀ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਨੇ ਮੁੱਖ ਭਾਸ਼ਣ ਦਿੱਤਾ | ਉਨ੍ਹਾਂ ਨੇ ਸੇਵਾ ਅਧਿਕਾਰ ਐਕਟ ਦੇ ਸੰਕਲਪ, ਉਦੇਸ਼ਾਂ, ਵਿਵਹਾਰਕ ਲਾਗੂਕਰਨ ਅਤੇ ਪ੍ਰਸ਼ਾਸਕੀ ਜਵਾਬਦੇਹੀ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ | ਇਹ ਪ੍ਰੋਗਰਾਮ ਚੰਡੀਗੜ੍ਹ ਲੀਗਲ ਫੋਰਮ ਦੀ ਪ੍ਰਧਾਨ ਰੁਚੀ ਸੇਖੜੀ ਦੀ ਅਗਵਾਈ ਅਤੇ ਜ਼ਿਲ੍ਹਾ ਕੋਰਟ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਪ੍ਰਧਾਨ ਅਸ਼ੋਕ ਚੌਹਾਨ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਸੀਨੀਅਰ ਵਕੀਲਾਂ ਅਤੇ ਕਾਨੂੰਨੀ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੇ ਹਿੱਸਾ ਲਿਆ |

Ad Position 22
No active advertisement
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਤਹਿਤ 12.8 ਕਿੱਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਲੇਬਰ ਕੋਡ ਖ਼ਿਲਾਫ਼ ਤਾਲਮੇਲ ਕਮੇਟੀ ਵਿਰੋਧ ਪ੍ਰਦਰਸ਼ਨ ਜਾਰੀ ਰੱਖੇਗੀ <br/>
Ad Position 24
No active advertisement