02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

'ਯੁੱਧ ਨਸ਼ਿਆਂ ਵਿਰੁੱਧ' ਤਹਿਤ 12.8 ਕਿੱਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 24-12-2025
ਚੰਡੀਗੜ੍ਹ, 23 ਦਸੰਬਰ (ਅਜੀਤ ਬਿਊਰੋ)- ਸੂਬੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੇ ਗਏ 'ਯੁੱਧ ਨਸ਼ਿਆਂ ਵਿਰੁੱਧ' ਦੇ 297ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 321 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ 'ਚ 74 ਐਫ.ਆਈ.ਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਨਾਲ 297 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,449 ਹੋ ਗਈ ਹੈ | ਛਾਪਿਆਂ ਦੇ ਨਤੀਜੇ ਵਜੋਂ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 12.8 ਕਿਲੋਗ੍ਰਾਮ ਹੈਰੋਇਨ, 3667 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 30,080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ | ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ | ਇਸ ਆਪ੍ਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿਚ 321 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ | ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 315 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਇਜ਼ਰਾਈਲ ਨਾਲ ਉਦਯੋਗਿਕ ਸੰਬੰਧਾਂ ਨੂੰ ਮਜ਼ਬੂਤ ਕਰੇਗੀ ਚੈਂਬਰ ਆਫ਼ ਕਾਮਰਸ ਅਗਲੀ ਖ਼ਬਰ ਜ਼ਿਲ੍ਹਾ ਅਦਾਲਤ ਕੰਪਲੈਕਸ-43 'ਚ ਸੈਮੀਨਾਰ ਕਰਵਾਇਆ
Ad Position 24
No active advertisement