ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬਲਾਕ ਸੰਮਤੀ ਚੋਣ ਦੀ ਜੇਤੂ ਉਮੀਦਵਾਰ ਤੇ ਸਮਰਥਕਾਂ ਵਲੋਂ ਢਿੱਲੋਂ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 24-12-2025
ਜ਼ੀਰਕਪੁਰ, 23 ਦਸੰਬਰ (ਹੈਪੀ ਪੰਡਵਾਲਾ)-ਬਲਾਕ ਸੰਮਤੀ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਉਪਰੰਤ ਕੂੜਾਂਵਾਲਾ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸੀਮਾ ਦੇਵੀ ਤੇ ਉਨ੍ਹਾਂ ਦੇ ਪਤੀ ਕੁਲਦੀਪ ਸਿੰਘ ਹਰੀਪੁਰ ਹਿੰਦੂਆਂ ਵਲੋਂ ਆਪਣੇ ਸਮਰਥਕਾਂ ਸਮੇਤ ਕਾਂਗਰਸ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਢਿੱਲੋਂ ਨਾਲ ਇਲਾਕੇ ਦੇ ਵਿਕਾਸ ਤੇ ਹੋਰ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਢਿੱਲੋਂ ਨੇ ਸੀਮਾ ਦੇਵੀ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ | ਉਨ੍ਹਾਂ ਸੀਮਾ ਦੇਵੀ ਦਾ ਸਿਰੋਪਾਓ ਪਾ ਕੇ ਸਨਮਾਨ ਕਰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੀ ਕਾਬਲੀਅਤ 'ਤੇ ਭਰੋਸਾ ਜਤਾਇਆ ਹੈ ਅਤੇ ਪੂਰੀ ਉਮੀਦ ਹੈ ਕਿ ਉਹ ਇਲਾਕੇ ਦੀ ਬਿਹਤਰੀ ਲਈ ਤਨਦੇਹੀ ਨਾਲ ਕੰਮ ਕਰਨਗੇ | ਢਿੱਲੋਂ ਨੇ ਕਿਹਾ ਕੇ ਕਿ ਇਨ੍ਹਾਂ ਚੋਣਾਂ 'ਚ ਕਾਂਗਰਸ ਪਾਰਟੀ ਦੇ 8 ਉਮੀਦਵਾਰ ਜੇਤੂ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੇਰਾ-ਫੇਰੀ ਨਾ ਕਰਦੀ ਤਾਂ ਕਈ ਹੋਰ ਸੀਟਾਂ ਵੀ ਕਾਂਗਰਸ ਦੀ ਝੋਲੀ ਪੈਣੀਆਂ ਸਨ | ਇਸ ਮੌਕੇ ਵੱਡੀ ਗਿਣਤੀ 'ਚ ਪਿੰਡ ਹਰੀਪੁਰ ਹਿੰਦੂਆਂ ਦੇ ਪਤਵੰਤੇ ਤੇ ਸਮਰਥਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਬਾਰਕਪੁਰ-ਰਾਮਗੜ੍ਹ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਹੋਣ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹ ਅਗਲੀ ਖ਼ਬਰ ਮਗਨਰੇਗਾ ਸਕੀਮ 'ਚ ਤਰਮੀਮ ਕਰਕੇ ਕੇਂਦਰ ਨੇ ਗ਼ਰੀਬਾਂ ਦੀ ਰੋਜ਼ੀ-ਰੋਟੀ 'ਤੇ ਮਾਰੀ ਲੱਤ-ਕੰਗ
Ad Position 24
No active advertisement