ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮੁਬਾਰਕਪੁਰ-ਰਾਮਗੜ੍ਹ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਹੋਣ ਨਾਲ ਲੋਕਾਂ ਨੇ ਲਿਆ ਸੁੱਖ ਦਾ ਸਾਹ

Ad Position 21
No active advertisement
ਅਜੀਤ ਡੈਸਕ 24-12-2025
ਡੇਰਾਬੱਸੀ, 23 ਦਸੰਬਰ (ਗੁਰਮੀਤ ਸਿੰਘ)-ਪਿਛਲੇ ਕਈ ਸਾਲਾਂ ਤੋਂ ਮੁਰੰਮਤ ਨੂੰ ਤਰਸ ਰਹੀ ਮੁਬਾਰਕਪੁਰ-ਰਾਮਗੜ੍ਹ ਸੜਕ ਦੀ ਉਸਾਰੀ ਦਾ ਕੰਮ ਆਿਖ਼ਰ ਸ਼ੁਰੂ ਹੋ ਗਿਆ | ਸੜਕ ਦੇ ਨਿਰਮਾਣ ਮਗਰੋਂ ਸੜਕ 'ਚ ਬਣੇ ਟੋਇਆਂ ਤੇ ਉੱਡਦੀ ਧੂੜ-ਮਿੱਟੀ ਤੋਂ ਵੀ ਲੋਕਾਂ ਨੂੰ ਛੁਟਕਾਰਾ ਮਿਲੇਗਾ | ਇਸ ਮੌਕੇ ਪਿੰਡ ਮੁਬਾਰਕਪੁਰ ਤੇ ਮੀਰਪੁਰ ਦੇ ਵਸਨੀਕਾਂ ਨੇ ਦੱਸਿਆ ਕਿ ਸੜਕ ਦੇ ਕੰਮ ਦਾ ਉਦਘਾਟਨ ਕਈ ਮਹੀਨੇ ਪਹਿਲਾਂ ਹੋਇਆ ਸੀ, ਜਦ ਕਿ ਨਿਰਮਾਣ ਕਾਰਜ ਹੁਣ ਸ਼ੁਰੂ ਹੋਏ ਹਨ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲਗਪਗ 11.50 ਕਰੋੜ ਰੁ. ਦੀ ਲਾਗਤ ਨਾਲ ਬਣਨ ਵਾਲੀ ਇਸ ਸੜਕ ਦੇ ਨਿਰਮਾਣ ਕਾਰਜਾਂ ਦੌਰਾਨ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇ ਅਤੇ ਨਿਰਮਾਣ ਸਮੱਗਰੀ ਦੀ ਸਮੇਂ-ਸਮੇਂ ਸਿਰ ਜਾਂਚ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਕਰੋੜਾਂ ਰੁ. ਖ਼ਰਚ ਕੇ ਤਿਆਰ ਕੀਤੀ ਗਈ ਬਰਵਾਲਾ ਸੜਕ ਅਜੇ ਵੀ ਅਧੂਰੀ ਹੈ, ਜਦ ਕਿ ਇਸ ਦਾ ਨਿਰਧਾਰਤ ਸਮਾਂ 1 ਸਾਲ ਪਹਿਲਾਂ ਪੂਰਾ ਹੋ ਚੁੱਕਾ ਹੈ | ਇਸ ਤੋਂ ਇਲਾਵਾ 1.66 ਕਰੋੜ ਰੁ. ਖ਼ਰਚ ਕੇ ਮੁਬਾਰਕਪੁਰ ਰੇਲਵੇ ਅੰਡਰਬਿ੍ਜ ਦਾ ਨਵੀਨੀਕਰਨ ਕੀਤਾ ਗਿਆ ਸੀ, ਪਰ ਇਸ ਦੇ ਬਾਵਜੂਦ ਇਥੇ ਬਿਨਾਂ ਬਾਰਿਸ਼ ਤੋਂ ਹੀ ਪਾਣੀ ਖੜ੍ਹਾ ਰਹਿੰਦਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਨਗਰ ਕੌਂਸਲ ਵਲੋਂ ਗਲੀਆਂ-ਨਾਲੀਆਂ ਬਣਾਉਣ ਦੇ ਠੇਕੇ ਦੇਣ ਦੀ ਪ੍ਰਕਿਰਿਆ ਦੌਰਾਨ ਵੀ ਘੋਰ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ, ਜਦਕਿ ਸੁੰਦਰੀਕਰਨ ਦੇ ਨਾਂਅ 'ਤੇ ਦਿੱਤੇ ਜਾਂਦੇ ਠੇਕਿਆਂ ਨਾਲ ਸਰਕਾਰੀ ਪੈਸੇ ਦੀ ਬਰਬਾਦੀ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਦਰਜਨਾਂ ਮਾਮਲੇ ਉਜਾਗਰ ਹੋਣ ਦੇ ਬਾਵਜੂਦ ਸਰਕਾਰ ਵਲੋਂ ਨਾ ਤਾਂ ਕੋਈ ਕਾਰਵਾਈ ਕੀਤੀ ਗਈ ਹੈ ਤੇ ਨਾ ਹੀ ਕਿਸੇ ਮਾਮਲੇ ਦੀ ਜਾਂਚ ਹੋਈ ਹੈ | ਲੋਕਾਂ ਨੇ ਮੰਗ ਕੀਤੀ ਕਿ ਇਸ ਸੜਕ ਦੇ ਨਿਰਮਾਣ ਕਾਰਜਾਂ ਦੌਰਾਨ ਖਾਸ ਨਿਗਰਾਨੀ ਰੱਖੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਨਿਊਜ਼ੀਲੈਂਡ ਵਿਖੇ ਨਗਰ ਕੀਰਤਨ ਨੂੰ ਰੋਕਣ ਦੀ ਕੋਸ਼ਿਸ਼ ਸਿੱਖਾਂ ਦੀ ਧਾਰਮਿਕ ਆਜ਼ਾਦੀ 'ਤੇ ਸਿੱਧਾ ਹਮਲਾ-ਮਾਨ <br/> ਅਗਲੀ ਖ਼ਬਰ ਬਲਾਕ ਸੰਮਤੀ ਚੋਣ ਦੀ ਜੇਤੂ ਉਮੀਦਵਾਰ ਤੇ ਸਮਰਥਕਾਂ ਵਲੋਂ ਢਿੱਲੋਂ ਨਾਲ ਮੁਲਾਕਾਤ
Ad Position 24
No active advertisement