01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਅਦਾਲਤ ਨੇ ਪਿੰਡ ਬਲਿਆਲੀ ਦੇ ਦਿਲਬਰ ਸਿੰਘ ਨੂੰ 8 ਸਾਲ ਕੈਦ ਦੀ ਸਜ਼ਾ ਸੁਣਾਈ <br/>

Ad Position 21
No active advertisement
ਅਜੀਤ ਡੈਸਕ 25-12-2025
ਐੱਸ. ਏ. ਐੱਸ. ਨਗਰ, 24 ਦਸੰਬਰ (ਕਪਿਲ ਵਧਵਾ)-15 ਸਾਲ ਪੁਰਾਣੇ ਰਤਨ ਸਿੰਘ ਦੀ ਹੱਤਿਆ ਮਾਮਲੇ ਵਿਚ ਸੀ. ਬੀ. ਆਈ. ਅਦਾਲਤ ਨੇ ਅਹਿਮ ਫ਼ੈਸਲਾ ਸੁਣਾਉਂਦਿਆਂ ਪਿੰਡ ਬਲਿਆਲੀ ਦੇ ਸਾਬਕਾ ਸਰਪੰਚ ਕੁਲਵੰਤ ਸਿੰਘ ਦੇ ਭਰਾ ਦਿਲਬਰ ਸਿੰਘ ਨੂੰ 8 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਨੇ ਦਿਲਬਰ ਸਿੰਘ ਨੂੰ ਆਈ. ਪੀ. ਸੀ. ਦੀ ਧਾਰਾ 304 ਤਹਿਤ ਦੋਸ਼ੀ ਕਰਾਰ ਦਿੰਦਿਆਂ ਉਸ 'ਤੇ 25 ਹਜ਼ਾਰ ਰੁ. ਜ਼ੁਰਮਾਨਾ ਵੀ ਲਗਾਇਆ ਹੈ | ਜ਼ਿਕਰਯੋਗ ਹੈ ਕਿ ਇਹ ਮਾਮਲਾ 18 ਦਸੰਬਰ 2010 ਦਾ ਹੈ, ਜਦੋਂ ਖਰੜ ਖੇਤਰ ਅਧੀਨ ਪੈਂਦੇ ਪਿੰਡ ਬਲਿਆਲੀ ਵਿਚ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਹੋਈ ਤਕਰਾਰ ਹਿੰਸਕ ਝਗੜੇ ਵਿਚ ਤਬਦੀਲ ਹੋ ਗਈ ਸੀ | ਇਸ ਦੌਰਾਨ ਦੋਵਾਂ ਪੱਖਾਂ ਵਲੋਂ ਗੋਲੀਆਂ ਚੱਲੀਆਂ ਸਨ, ਜਿਸ ਵਿਚ ਰਤਨ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ, ਜਦਕਿ ਦੂਜੇ ਪਾਸੇ ਕੁਲਵੰਤ ਸਿੰਘ ਅਤੇ ਦਿਲਬਰ ਸਿੰਘ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਸਨ | ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿਚ ਇਹ ਗੱਲ ਸਾਬਿਤ ਹੋਈ ਕਿ ਵਾਰਦਾਤ ਸਮੇਂ ਦਿਲਬਰ ਸਿੰਘ ਦੀ ਭੂਮਿਕਾ ਅਪਰਾਧਿਕ ਰਹੀ, ਜਦਕਿ ਸਾਬਕਾ ਸਰਪੰਚ ਕੁਲਵੰਤ ਸਿੰਘ, ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਜਤਿੰਦਰ ਸਿੰਘ ਨੂੰ ਅਦਾਲਤ ਨੇ ਬੀਤੇ ਸ਼ਨਿੱਚਰਵਾਰ ਨੂੰ ਉਨ੍ਹਾਂ 'ਤੇ ਲੱਗੇ ਕਤਲ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ | ਅਦਾਲਤ ਨੇ ਇਹ ਵੀ ਧਿਆਨ ਵਿਚ ਰੱਖਿਆ ਕਿ ਦਿਲਬਰ ਸਿੰਘ ਇਸ ਮਾਮਲੇ ਵਿਚ ਪਹਿਲਾਂ ਹੀ ਲਗਭਗ ਸਵਾ ਛੇ ਸਾਲ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਕੱਟ ਚੁੱਕਾ ਹੈ | ਇਸ ਲਈ ਇਸਨੂੰ ਬਾਕੀ ਰਹਿੰਦੀ ਸਜ਼ਾ ਕੱਟਣ ਦੇ ਹੁਕਮ ਸੁਣਾਏ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ ਲਗਾਈ <br/> ਅਗਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਚਕੂਲਾ 'ਚ 5061 ਨਵੇਂ ਪੁਲਿਸ ਕਮਰਚਰੀਆਂ ਨੂੰ ਚੁਕਾਈ ਸਹੁੰ <br/>
Ad Position 24