02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਥ੍ਰੀ-ਵ੍ਹੀਲਰ ਨੂੰ ਬਚਾਉਂਦਿਆਂ ਟਰੱਕ ਬੇਕਾਬੂ ਹੋ ਕੇ ਟੋਏ 'ਚ ਡਿੱਗ ਕੇ ਪਲਟਿਆ

Ad Position 21
repet_subhas-goyals [Copy P29]
ਅਜੀਤ ਡੈਸਕ 25-12-2025
ਡੇਰਾਬੱਸੀ, 24 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਬਰਵਾਲਾ ਸੜਕ 'ਤੇ ਪਿੰਡ ਕੂੜਾਂਵਾਲਾ ਨੇੜੇ ਬੀਤੀ ਰਾਤ ਇਕ ਭਿਆਨਕ ਸੜਕ ਹਾਦਸਾ ਹੋਣ ਤੋਂ ਟਲ ਗਿਆ | ਇਥੇ ਇਕ ਲੋਡ ਕੀਤਾ ਟਰੱਕ ਥ੍ਰੀ-ਵ੍ਹੀਲਰ ਨਾਲ ਟੱਕਰ ਹੋਣ ਤੋਂ ਬਚਾਉਣ ਦੇ ਚੱਕਰ 'ਚ ਸੜਕ ਤੋਂ ਉਤਰ ਕੇ ਨਾਲੇ ਦੇ ਟੋਏ ਵਿਚ ਪਲਟ ਗਿਆ | ਇਸ ਹਾਦਸੇ ਕਾਰਨ ਟਰੱਕ ਨੂੰ ਕਾਫ਼ੀ ਨੁਕਸਾਨ ਪਹੁੰਚਿਆ, ਪਰ ਰਾਹਤ ਦੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ | ਜਾਣਕਾਰੀ ਅਨੁਸਾਰ ਟਰੱਕ ਬਰਵਾਲਾ ਵਲੋਂ ਡੇਰਾਬੱਸੀ ਆ ਰਿਹਾ ਸੀ | ਇਸ ਦੌਰਾਨ ਪਿੰਡ ਕੂੜਾਂਵਾਲਾ ਪਹੁੰਚਣ 'ਤੇ ਅੱਗੇ ਚੱਲ ਰਹੇ ਥ੍ਰੀ-ਵ੍ਹੀਲਰ ਦਾ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਦੌਰਾਨ ਟਰੱਕ ਚਾਲਕ ਨੇ ਤੁਰੰਤ ਬਰੇਕ ਲਗਾ ਕੇ ਥ੍ਰੀ-ਵ੍ਹੀਲਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਭਾਰ ਨਾਲ ਲੋਡ ਹੋਣ ਕਾਰਨ ਟਰੱਕ ਬੇਕਾਬੂ ਹੋ ਕੇ ਸੜਕ ਕਿਨਾਰੇ ਟੋਏ ਵਿਚ ਜਾ ਪਲਟਿਆ | ਇਸ ਹਾਦਸੇ ਮੌਕੇ ਲੋਕ ਇਕੱਠੇ ਹੋ ਗਏ ਅਤੇ ਟਰੱਕ ਚਾਲਕ ਨੂੰ ਕੈਬਿਨ ਵਿਚੋਂ ਬਾਹਰ ਕੱਢਿਆ | ਇਸ ਹਾਦਸੇ ਦੌਰਾਨ ਟਰੱਕ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ | ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਸਥਾਨਕ ਲੋਕਾਂ ਨੇ ਦੱਸਿਆ ਕਿ ਥ੍ਰੀ-ਵ੍ਹੀਲਰ ਚਾਲਕ ਨਸ਼ੇ ਦੀ ਹਾਲਤ ਵਿਚ ਸੀ | ਲੋਕਾਂ ਦਾ ਕਹਿਣਾ ਹੈ ਕਿ ਜੇ ਟਰੱਕ ਚਾਲਕ ਸਮੇਂ ਸਿਰ ਸਾਵਧਾਨੀ ਨਾ ਵਰਤਦਾ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ | ਪੁਲਿਸ ਵਲੋਂ ਸਾਰੇ ਪੱਖਾਂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ 29 ਨੂੰ ਅਗਲੀ ਖ਼ਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਚਕੂਲਾ ਦੌਰੇ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਟ੍ਰੈਫਿਕ ਪੁਲਿਸ ਵਲੋਂ ਐਡਵਾਇਜ਼ਰੀ ਜ...
Ad Position 24