02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਪਾਰਟੀ ਦੀ ਰੀੜ੍ਹ ਦੀ ਹੱਡੀ ਵਾਂਗ ਹਨ ਅਕਾਲੀ ਦਲ ਦੇ ਵਰਕਰ-ਐੱਨ.ਕੇ.ਸ਼ਰਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-12-2025
ਡੇਰਾਬੱਸੀ, 24 ਦਸੰਬਰ (ਗੁਰਮੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ. ਕੇ. ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਆਪਣੇ ਵਰਕਰਾਂ ਨੂੰ ਸਤਿਕਾਰ ਦਿੱਤਾ ਹੈ | ਅਕਾਲੀ ਦਲ ਦੇ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਵਾਂਗ ਹਨ | ਅਕਾਲੀ ਦਲ ਦੇ ਵਰਕਰ ਸੰਘਰਸ਼ ਦਾ ਪ੍ਰਤੀਕ ਹਨ | ਉਹ ਜਵਾਹਰਪੁਰ ਜ਼ੋਨ ਤੋਂ ਪਾਰਟੀ ਉਮੀਦਵਾਰ ਸੁਖਵਿੰਦਰ ਕੌਰ ਦੇ ਨਿਵਾਸ ਸਥਾਨ 'ਤੇ ਵਰਕਰਾਂ ਨਾਲ ਰੂ-ਬ-ਰੂ ਹੋ ਰਹੇ ਸਨ | ਇਸ ਮੌਕੇ ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਦੇ ਲੋਕਾਂ ਨੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਸਵੀਕਾਰ ਕਰ ਲਿਆ ਹੈ | ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਅਕਾਲੀ ਦਲ ਦੀ ਬੜ੍ਹਤ ਤੋਂ ਪਰੇਸ਼ਾਨ ਪੰਜਾਬ ਸਰਕਾਰ ਨੇ ਇਹ ਚੋਣ ਨੌਕਰਸ਼ਾਹੀ ਦੇ ਦਮ 'ਤੇ ਲੜੀ ਹੈ | ਇਸ ਦੇ ਬਾਵਜੂਦ ਅਕਾਲੀ ਦਲ ਦੇ ਵਰਕਰਾਂ ਨੇ ਬੜੀ ਹੀ ਮਿਹਨਤ ਅਤੇ ਹਿੰਮਤ ਨਾਲ ਮੌਜੂਦਾ ਸਰਕਾਰ ਦੇ ਜ਼ਬਰ ਅਤੇ ਜ਼ੁਲਮ ਦਾ ਮੁਕਾਬਲਾ ਕੀਤਾ ਹੈ | ਇਸ ਚੋਣ ਨੇ ਅਕਾਲੀ ਦਲ ਦੇ ਵਰਕਰਾਂ ਦਾ ਮਨੋਬਲ ਵਧਾਇਆ ਹੈ ਅਤੇ ਉਹ ਆਮ ਆਦਮੀ ਪਾਰਟੀ ਸਰਕਾਰ ਦੇ ਅੱਤਿਆਚਾਰਾਂ ਵਿਰੁੱਧ ਮਜ਼ਬੂਤੀ ਨਾਲ ਖੜ੍ਹੇ ਹੋਣ ਲਈ ਤਿਆਰ ਹੋ ਗਏ ਹਨ | ਸ਼ਰਮਾ ਨੇ ਕਿਹਾ ਕਿ ਚੋਣਾਂ ਵਿਚ ਜਿੱਤ ਅਤੇ ਹਾਰ ਲੋਕਤੰਤਰ ਦਾ ਹਿੱਸਾ ਹੈ, ਪਰ ਵਰਕਰਾਂ ਦੀ ਏਕਤਾ ਅਤੇ ਤਾਕਤ ਸਭ ਤੋਂ ਮਹੱਤਵਪੂਰਨ ਹੈ | ਇਸ ਮੌਕੇ ਅਕਾਲੀ ਆਗੂ ਅਰਵਿੰਦਰ ਸਿੰਘ, ਗੁਰਸੇਵਕ ਸਿੰਘ, ਪਾਲ ਸਿੰਘ, ਜਸਵੀਰ ਸਿੰਘ, ਮਨਜੀਤ ਸਿੰਘ, ਗੁਰਮੇਲ ਪੰਚ, ਆਤਮਾ ਰਾਮ, ਦਲਜੀਤ ਸਿੰਘ, ਰਾਮ ਕਿਸ਼ਨ, ਸਤਪਾਲ ਸਿੰਘ, ਸੁਖਬੀਰ ਸਿੰਘ, ਪ੍ਰਦੀਪ ਸਿੰਘ, ਹਰਭਜਨ ਸਿੰਘ, ਬਲਵੀਰ ਸਿੰਘ ਸਮੇਤ ਕਈ ਪਤਵੰਤੇ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗਮਾਡਾ ਵਲੋਂ ਸਿੰਗਲ ਵਿੰਡੋ 'ਤੇ ਡਿਜੀਟਲ ਭੁਗਤਾਨ ਦੀ ਸਹੂਲਤ ਦੀ ਸ਼ੁਰੂਆਤ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ 29 ਨੂੰ
Ad Position 24