02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਫਰੈਂਡਜ਼ ਸਪੋਰਟਸ ਤੇ ਸੋਸ਼ਲ ਵੈੱਲਫ਼ੇਅਰ ਸੁਸਾਇਟੀ ਨੇ ਦੋ ਰੋਜ਼ਾ ਖੇਡ ਮੇਲਾ ਕਰਵਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 25-12-2025
ਐੱਸ. ਏ. ਐੱਸ. ਨਗਰ, 24 ਦਸੰਬਰ (ਪ੍ਰੋ. ਅਵਤਾਰ ਸਿੰਘ)-ਫਰੈਂਡਜ਼ ਸਪੋਰਟਸ ਅਤੇ ਸੋਸ਼ਲ ਵੈੱਲਫ਼ੇਅਰ ਸੁਸਾਇਟੀ ਸੈਕਟਰ-65 ਮੁਹਾਲੀ ਦਾ 7ਵਾਂ ਦੋ ਰੋਜ਼ਾ ਖੇਡ ਮੇਲਾ ਸਮਾਪਤ ਹੋ ਗਿਆ | ਖੇਡ ਮੇਲੇ 'ਚ ਵਿਧਾਇਕ ਕੁਲਵੰਤ ਸਿੰਘ, ਪ੍ਰਭਜੋਤ ਕੌਰ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ, ਹਰਿੰਦਰਪਾਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਮੁਹਾਲੀ, ਨਗਰ ਨਿਗਮ ਦੇ ਕੌਂਸਲਰ ਮਨਜੀਤ ਸਿੰਘ ਸੇਠੀ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਉਚੇਚ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਅਰਵਿੰਦਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਜੀਤ ਸਿੰਘ, ਮੀਤ ਪ੍ਰਧਾਨ ਜਸਪ੍ਰੀਤ ਸਿੰਘ ਤੇ ਜੁਗਵਿੰਦਰ ਸਿੰਘ ਨੇ ਦੱਸਿਆ ਕਿ ਮੇਲੇ ਦੌਰਾਨ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿਚਕਾਰ ਦੌੜਾਂ, ਬੈਡਮਿੰਟਨ, ਸੈਕ ਰੇਸ, ਰੱਸਾਕਸ਼ੀ, ਨਿੰਬੂ ਚਮਚਾ ਦੌੜ, ਟ੍ਰਾਈਸਾਈਕਲ ਰੇਸ, ਸਕੇਟਿੰਗ, ਤਿੰਨ ਟੰਗੀ ਦੌੜ ਦੇ ਮੁਕਾਬਲੇ ਕਰਵਾਏ ਗਏ | ਇਸ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਵਰਗ ਤਹਿਤ ਮਰਦਾਂ ਤੇ ਔਰਤਾਂ ਦੇ ਤੇਜ ਤੁਰਨ ਦੇ ਮੁਕਾਬਲੇ ਵੀ ਕਰਵਾਏ ਗਏ, ਜਦਕਿ ਚਾਟੀ ਰੇਸ ਤੇ ਚੇਅਰ ਰੇਸ ਦਾ ਮੁਕਾਬਲਾ ਵੀ ਕਰਵਾਇਆ ਗਿਆ | ਇਸ ਖੇਡ ਮੇਲੇ 'ਚ ਵਿਸ਼ੇਸ਼ ਤੌਰ 'ਤੇ ਵੈੱਲਫ਼ੇਅਰ ਐਸੋਸੀਏਸ਼ਨ ਦੇ ਪ੍ਰਧਾਨ ਬਖਸ਼ੀਸ਼ ਸਿੰਘ, ਰਣਜੀਤ ਸਿੰਘ ਢਿੱਲੋਂ, ਕੁਲਵਿੰਦਰ ਸਿੰਘ, ਉਪਕਾਰ ਸਿੰਘ, ਕੁਲਦੀਪ ਸਿੰਘ, ਜੀ. ਪੀ. ਸਿੰਘ, ਭਗਵੰਤ ਸਿੰਘ ਬੇਦੀ ਤੇ ਰਣਜੋਧ ਸਿੰਘ ਸਮੇਤ ਵੀ. ਕੇ. ਮਹਾਜਨ, ਨਿਰਮਲ ਸਿੰਘ ਵਧੀਕ ਡਾਇਰੈਕਟਰ ਵਿੱਤ ਵਿਭਾਗ, ਕੌਂਸਲਰ ਕੁਲਵੰਤ ਸਿੰਘ ਕਲੇਰ, ਕੌਂਸਲਰ ਜਸਬੀਰ ਸਿੰਘ ਮਣਕੂ, ਸਾਬਕਾ ਕੌਂਸਲਰ ਮਨਮੋਹਨ ਸਿੰਘ ਲੰਗ, ਹਰਪਾਲ ਸਿੰਘ ਚੰਨਾ, ਪਰਮਜੀਤ ਸਿੰਘ ਕਾਹਲੋਂ, ਮਾਰਕੀਟ ਕਮੇਟੀ ਦੇ ਚੇਅਰਮੈਨ ਮਨੀਸ਼ ਮਿੱਤਲ, ਸਤਨਾਮ ਸਿੰਘ, ਤਾਰਾ ਸਿੰਘ, ਹਰਬੰਸ ਸਿੰਘ ਕਲੇਰ, ਦਰਸ਼ਨ ਸਿੰਘ ਰੰਧਾਵਾ, ਸਵਰਨ ਸਿੰਘ ਮਾਨ, ਮੇਜਰ ਹਰਜਿੰਦਰ ਸਿੰਘ ਸਿੱਧੂ, ਸੁਰਜੀਤ ਸਿੰਘ ਮਠਾੜੂ, ਜੋਆਏਦੀਪ ਦਾਸ ਗੁਪਤਾ, ਗੱਜਣ ਸਿੰਘ, ਸਵਰਨਜੀਤ ਕੌਰ, ਕਸ਼ਮੀਰ ਕੌਰ, ਸਵਰਨ ਲਤਾ, ਕੈਪਟਨ ਕਰਨੈਲ ਸਿੰਘ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਛੱਤਰ ਸਿੰਘ ਖਿਆਲਾ, ਕਰਮਜੀਤ ਸਿੰਘ ਉੱਤਮ ਤੇ ਕਰਮਜੀਤ ਸਿੰਘ ਲਾਡੀ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਕਾਨੂੰਨੀ ਸਲਾਹਕਾਰ ਹਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੁਸਾਇਟੀ ਵਲੋਂ ਨੈਸ਼ਨਲ ਐਵਾਰਡੀ ਤੇ ਗੋਲਡ ਮੈਡਲਿਸਟ ਡਾ. ਜਗਤਾਰ ਸਿੰਘ ਖੱਟੜਾ ਨੂੰ ਵਿੱਦਿਆ ਅਤੇ ਖੇਡਾਂ 'ਚ ਪਾਏ ਗਏ ਅਹਿਮ ਯੋਗਦਾਨ ਲਈ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ | ਖੇਡ ਮੇਲੇ ਨੂੰ ਸਫ਼ਲ ਬਣਾਉਣ 'ਚ ਸਤਿੰਦਰਪਾਲ ਸਿੰਘ, ਸਤਿਕਾਰਜੀਤ ਸਿੰਘ, ਇੰਦਰ ਸਿੰਘ ਬਾਠ, ਪੂਨਮ ਸਿੰਘ, ਨਰਿੰਦਰ ਸਿੰਘ ਤੇ ਬਲਿੰਦਰ ਸਿੰਘ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਨੂੰ ਦਿੱਤੀਆਂ ਵੱਡੀਆਂ ਸੌਗਾਤਾਂ ਅਗਲੀ ਖ਼ਬਰ ਆਸ਼ਮਾ ਇੰਟਰਨੈਸ਼ਨਲ ਸਕੂਲ ਵਿਖੇ ਕਿ੍ਸਮਿਸ ਦਾ ਤਿਉਹਾਰ ਮਨਾਇਆ <br/>
Ad Position 24