ਚੰਡੀਗੜ੍ਹ, 24 ਦਸੰਬਰ (ਅਜੀਤ ਬਿਊਰੋ)- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਦੀ ਯਾਦ ਵਿਚ ਕਿ੍ਸਮਸ ਦੇ ਖੁਸ਼ੀ ਭਰੇ ਮੌਕੇ 'ਤੇ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀਆਂ ਤੇ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ | ਕਿ੍ਸਮਸ ਦੀ ਪੂਰਵ ਸੰਧਿਆ 'ਤੇ ਆਪਣੇ ਸੰਦੇਸ਼ ਵਿਚ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਭਾਰਤ, ਆਪਣੀਆਂ ਭਾਸ਼ਾਵਾਂ, ਸੱਭਿਆਚਾਰ ਤੇ ਧਰਮਾਂ ਦੀ ਅਮੀਰ ਵਿਰਾਸਤ ਦੇ ਨਾਲ, ਹਮੇਸ਼ਾ ਦੁਨੀਆ ਨੂੰ ਸ਼ਾਂਤੀਪੂਰਨ ਸਹਿ-ਹੋਂਦ ਤੇ ਸਦਭਾਵਨਾਪੂਰਨ ਜੀਵਨ ਦਾ ਸੱਚਾ ਸੰਦੇਸ਼ ਦਿੰਦਾ ਰਿਹਾ ਹੈ | ਕਟਾਰੀਆ ਨੇ ਕਿਹਾ, 'ਇਸ ਪਵਿੱਤਰ ਮੌਕੇ 'ਤੇ, ਆਓ ਅਸੀਂ ਪ੍ਰਭੂ ਯਿਸੂ ਮਸੀਹ ਦੀਆਂ ਸਦੀਵੀਂ ਸਿੱਖਿਆਵਾਂ ਨੂੰ ਅਪਣਾਉਣ ਲਈ ਆਪਣੇ ਆਪ ਨੂੰ ਦੁਬਾਰਾ ਸਮਰਪਿਤ ਕਰੀਏ' |