03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸੋਨੇ ਦੀਆਂ ਚੂੜੀਆਂ ਖੋਹਣ ਦੇ ਮਾਮਲੇ 'ਚ ਪੁਲਿਸ ਨੇ ਇਕ ਔਰਤ ਨੂੰ ਕੀਤਾ ਗਿ੍ਫ਼ਤਾਰ, ਦੂਜੀ ਦੀ ਭਾਲ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 25-12-2025
ਚੰਡੀਗੜ੍ਹ, 24 ਦਸੰਬਰ (ਕਪਿਲ ਵਧਵਾ)-ਚੰਡੀਗੜ੍ਹ ਦੇ ਸੈਕਟਰ-43 ਸਥਿਤ ਆਈ. ਐੱਸ. ਬੀ. ਟੀ. ਨੇੜੇ ਇਕ ਮਹਿਲਾ ਤੋਂ ਸੋਨੇ ਦੀਆਂ ਚੂੜੀਆਂ ਖੋਹ ਕੇ ਫ਼ਰਾਰ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਮੁਲਜ਼ਮ ਮਹਿਲਾ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਦਕਿ ਦੂਜੀ ਮਹਿਲਾ ਦੀ ਭਾਲ ਜਾਰੀ ਹੈ | ਜਾਣਕਾਰੀ ਮੁਤਾਬਕ ਮਜੀਠਾ ਰੋਡ ਅੰਮਿ੍ਤਸਰ ਸਾਹਿਬ ਦੀ ਰਹਿਣ ਵਾਲੀ ਇਕ ਮਹਿਲਾ ਨੇ ਥਾਣਾ ਸੈਕਟਰ-36 ਵਿਖੇ ਆਪਣੀ ਸ਼ਿਕਾਇਤ ਦਰਜ ਕਰਵਾਈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਮੰਗਲਵਾਰ ਨੂੰ ਉਹ ਆਪਣੇ ਨੂੰਹ-ਪੁੱਤ ਨੂੰ ਮਿਲਣ ਲਈ ਚੰਡੀਗੜ੍ਹ ਆਈ ਸੀ, ਜਦੋਂ ਉਹ ਆਈ. ਐੱਸ. ਬੀ. ਟੀ. ਸੈਕਟਰ-43 ਵਿਖੇ ਪਹੁੰਚੀ ਤਾਂ ਦੋ ਮਹਿਲਾਵਾਂ ਨੇ ਉਸ ਤੋਂ ਦੋ ਸੋਨੇ ਦੀਆਂ ਚੂੜੀਆਂ ਖੋਹ ਲਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਈਆਂ | ਸ਼ਿਕਾਇਤਕਰਤਾ ਨੇ ਦੱਸਿਆ ਕਿ ਮੌਕੇ 'ਤੇ ਉਸ ਨੇ ਸ਼ੋਰ ਮਚਾਇਆ ਪਰ ਕਿਸੇ ਵਿਅਕਤੀ ਨੇ ਉਸ ਦੀ ਸਹਾਇਤਾ ਨਹੀਂ ਕੀਤੀ | ਇੰਨੇ ਵਿਚ ਜਦੋਂ ਪੁਲਿਸ ਕੰਟਰੋਲ ਰੂਮ 'ਤੇ ਇਸ ਘਟਨਾ ਦੀ ਸੂਚਨਾ ਮਿਲੀ ਤਾਂ ਐੱਸ. ਐੱਚ. ਓ. ਜੈ ਪ੍ਰਕਾਸ਼ ਸਿੰਘ ਦੀ ਅਗਵਾਈ ਵਿਚ ਪੁਲਿਸ ਅਧਿਕਾਰੀਆਂ ਨੇ ਪਿੱਛਾ ਕਰਕੇ ਇਕ ਮਹਿਲਾ ਨੂੰ ਕਾਬੂ ਕਰ ਲਿਆ, ਜਿਸ ਦੀ ਪਛਾਣ ਸੰਗਰੂਰ ਜ਼ਿਲ੍ਹੇ (ਪੰਜਾਬ) ਦੀ ਰਹਿਣ ਵਾਲੀ ਚੰਦੋ ਵਜੋਂ ਹੋਈ ਹੈ | ਇਸ ਮਾਮਲੇ ਸਬੰਧੀ ਦਿੱਤੀ ਸ਼ਿਕਾਇਤ 'ਤੇ ਦੋ ਮਹਿਲਾਵਾਂ ਵਿਰੁੱਧ ਬੀ. ਐੱਨ. ਐੱਸ. ਦੀ ਧਾਰਾ 304(2), 3(5) ਅਤੇ ਵਾਧੂ ਧਾਰਾ 317(2) ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ | ਐੱਸ. ਐੱਚ. ਓ ਜੈ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਦੂਜੀ ਮੁਲਜ਼ਮ ਮਹਿਲਾ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਉਮੀਦ ਹੈ | ਇਸ ਮਾਮਲੇ ਵਿਚ ਗਿ੍ਫ਼ਤਾਰ ਮਹਿਲਾ ਨੂੰ ਅੱਜ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅਮਿਤ ਸ਼ਾਹ ਨੇ '84 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਨਾਇਬ ਸਿੰਘ ਸੈਣੀ ਦੀ ਕੀਤੀ ਪ੍ਰਸੰਸਾ ਅਗਲੀ ਖ਼ਬਰ ਪੀ. ਜੀ. ਆਈ 'ਚ ਕ੍ਰਿਸਮਸ ਦਾ ਤਿਉਹਾਰ ਮਨਾਇਆ <br/>
Ad Position 24