09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਵਿਖੇ ਸ਼ਹੀਦੀ ਦਿਹਾੜਾ ਤੇ ਮਹਾਨ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 27-12-2025
ਚੰਡੀਗੜ੍ਹ, 26 ਦਸੰਬਰ (ਅਜੀਤ ਬਿਊਰੋ)-ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਸੈਕਟਰ 44ਸੀ ਵਲੋਂ ਛੋਟੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਦਾ ਸ਼ਹੀਦੀ ਦਿਹਾੜਾ ਤੇ ਮਹਾਨ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਮਨਾਇਆ | ਇਸ ਮੌਕੇ ਪਹਿਲਾਂ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਤੇ ਢਾਡੀ ਜਥੇ ਨੇ ਵਾਰਾਂ ਗਾ ਕੇ ਸਮਾਗਮ ਨੂੰ ਅੱਗੇ ਵਧਾਇਆ | ਉੱਘੇ ਵਿਦਵਾਨ, ਚਿੰਤਕ ਡਾ. ਪਿਆਰਾ ਲਾਲ ਗਰਗ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਵਰਤਮਾਨ ਸਮੇਂ ਵਿਚ ਉਸ ਦੀ ਮਹੱਤਤਾ ਦਾ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਇਤਿਹਾਸ ਵਿਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ ਜਿਸ 'ਚ ਇਕੋ ਪਰਿਵਾਰ ਦੀਆਂ ਚਾਰ ਪੀੜ੍ਹੀਆਂ ਨੇ ਸਮਾਜ ਦੇ ਭਲੇ ਲਈ ਆਪਾ ਵਾਰਿਆ ਹੋਵੇ | ਇਸ ਨਾਲ ਹੀ ਉਨ੍ਹਾਂ ਨੇ ਸ਼ਹੀਦ ਊਧਮ ਸਿੰਘ ਦੀ ਲਾਮਿਸਾਲ ਕੁਰਬਾਨੀ ਅਤੇ ਆਜ਼ਾਦੀ ਲਈ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਨਿਸ਼ਾਨੇ ਨੂੰ ਪ੍ਰਾਪਤ ਕਰਨ ਲਈ ਸਹਿਜ ਅਤੇ ਦਲੇਰੀ ਦੀ ਇਤਿਹਾਸਕ ਮਿਸਾਲ ਪੈਦਾ ਕੀਤੀ ਸੀ, ਸਾਨੂੰ ਇਨ੍ਹਾਂ ਸ਼ਹਾਦਤਾਂ ਦਾ ਸੁਨੇਹਾ ਪੱਲੇ ਬੰਨ੍ਹਣਾ ਚਾਹੀਦਾ ਹੈ | ਇਸ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸੁਸਾਇਟੀ ਦੀ ਮਹਿਲਾ ਵਿੰਗ ਦੀ ਕਨਵੀਨਰ ਵੀਨਾ ਜੰਮੂ ਨੇ ਨਿਭਾਈ | ਸਮਾਗਮ ਉਪਰੰਤ ਗੁਰੂ ਦਾ ਲੰਗਰ ਵਰਤਾਇਆ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਾਹਿਤ ਅਕਾਦਮੀ ਵਲੋਂ 2025 ਦਾ ਪੰਜਾਬੀ ਸਾਹਿਤ ਮੁੱਲ ਤੇ ਮੁਲਾਂਕਣ 'ਤੇ ਤਿੰਨ ਰੋਜ਼ਾ ਸੈਮੀਨਾਰ ਦਾ ਆਗਾਜ਼ <br/... ਅਗਲੀ ਖ਼ਬਰ ਚੰਡੀਗੜ੍ਹ ਦੇ ਪਿੰਡ ਕਜਹੇੜੀ 'ਚ 5 ਜਨਵਰੀ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ <br/>
Ad Position 24