08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

10 ਸਾਲਾ ਸਰਵਣ ਸਿੰਘ ਨੂੰ 'ਰਾਸ਼ਟਰੀ ਬਾਲ ਪੁਰਸਕਾਰ' ਮਿਲਣਾ ਪੰਜਾਬ ਲਈ ਮਾਣ ਦੀ ਗੱਲ-ਸੁਨੀਲ ਜਾਖੜ <br/>

Ad Position 21
No active advertisement
ਅਜੀਤ ਡੈਸਕ 27-12-2025
ਚੰਡੀਗੜ੍ਹ, 26 ਦਸੰਬਰ (ਸੰਦੀਪ ਕੁਮਾਰ ਮਾਹਨਾ)–'ਆਪ੍ਰੇਸ਼ਨ ਸਿੰਧੂਰ' ਦੌਰਾਨ ਅਦੁੱਤੀ ਸਾਹਸ ਦਾ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਦੇ 10 ਸਾਲਾ ਬੱਚੇ ਸਰਵਣ ਸਿੰਘ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵਲੋਂ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ 'ਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਇਸ ਨੂੰ ਸੂਬੇ ਲਈ ਗੌਰਵਮਈ ਦੱਸਿਆ ਹੈ | ਸੁਨੀਲ ਜਾਖੜ ਨੇ ਕਿਹਾ ਕਿ ਸਰਵਣ ਸਿੰਘ ਦੀ ਬਹਾਦਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਦੇਸ਼ ਭਗਤੀ ਤੇ ਜ਼ਿੰਮੇਵਾਰੀ ਦਾ ਜਜ਼ਬਾ ਉਮਰ ਨਾਲ ਨਹੀਂ ਤੋਲਿਆ ਜਾ ਸਕਦਾ | 'ਆਪ੍ਰੇਸ਼ਨ ਸਿੰਧੂਰ' ਦੌਰਾਨ ਸਰਵਣ ਸਿੰਘ ਨੇ ਆਪਣੇ ਘਰ ਦੇ ਨੇੜੇ ਤਾਇਨਾਤ ਫ਼ੌਜੀ ਜਵਾਨਾਂ ਦੀ ਮਦਦ ਕਰਕੇ ਅਦੁੱਤੀ ਸਾਹਸ, ਸਮਝਦਾਰੀ ਤੇ ਸੂਝ-ਬੂਝ ਦਾ ਪ੍ਰਦਰਸ਼ਨ ਕੀਤਾ, ਜੋ ਹਰ ਕਿਸੇ ਲਈ ਪੇ੍ਰਰਨਾ ਹੈ | ਸੁਨੀਲ ਜਾਖੜ ਨੇ ਟਵੀਟ ਕਰਦਿਆਂ ਕਿਹਾ 'ਆਪ੍ਰੇਸ਼ਨ ਸਿੰਧੂਰ' ਦੌਰਾਨ ਦਿਖਾਏ ਅਦੁੱਤੀ ਸਾਹਸ ਲਈ ਪੰਜਾਬ ਦੇ 10 ਸਾਲਾਂ ਦੇ ਸਰਵਣ ਸਿੰਘ ਨੂੰ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਵਲੋਂ ਰਾਸ਼ਟਰੀ ਬਾਲ ਪੁਰਸਕਾਰ ਦਿੱਤਾ ਗਿਆ | ਇਹ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ | ਜਾਖੜ ਨੇ ਕਿਹਾ 'ਮੈਂ ਬੱਚੇ ਨੂੰ ਦਿਲੋਂ ਸ਼ੁੱਭਕਾਮਨਾਵਾਂ ਦਿੰਦਾ ਹਾਂ |

Ad Position 22
No active advertisement
ਪਿਛਲੀ ਖ਼ਬਰ ਲਿਵਾਸਾ ਹਸਪਤਾਲ ਵਲੋਂ ਸਟੀਕ ਕੈਂਸਰ ਕੇਅਰ ਲਈ ਐਡਵਾਂਸਡ ਲਾਈਨੈਕ ਦੀ ਸ਼ੁਰੂਆਤ <br/> ਅਗਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਨਸ਼ਾ ਛੁਡਾਊ ਕੇਂਦਰ ਦੇ ਮਰੀਜ਼ਾਂ ਨੂੰ ਵੰਡੇ ਕੰਬਲ
Ad Position 24