08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਚੰਡੀਗੜ੍ਹ ਦੀ ਜ਼ੀਰੀ ਮੰਡੀ ਤੋਂ 764 ਗ੍ਰਾਮ ਚਰਸ ਸਮੇਤ ਇਕ ਮੁਲਜ਼ਮ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 27-12-2025
ਚੰਡੀਗੜ੍ਹ, 26 ਦਸੰਬਰ (ਕਪਿਲ ਵਧਵਾ)–ਚੰਡੀਗੜ੍ਹ ਪੁਲਿਸ ਨੇ ਨਸ਼ੇ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ੀਰੀ ਮੰਡੀ ਚੌਕ, ਸੈਕਟਰ-39 ਤੋਂ ਇਕ ਨੌਜਵਾਨ ਨੂੰ ਚਰਸ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਮੁਲਜ਼ਮ ਤੋਂ 764 ਗ੍ਰਾਮ ਚਰਸ ਬਰਾਮਦ ਕੀਤੀ, ਜਿਸ ਦੇ ਆਧਾਰ 'ਤੇ ਉਸ ਵਿਰੁੱਧ ਐਨ. ਡੀ. ਪੀ. ਐੱਸ. ਐਕਟ ਅਧੀਨ ਥਾਣਾ ਮਲੋਆ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਗਿ੍ਫ਼ਤਾਰ ਨੌਜਵਾਨ ਦੀ ਪਛਾਣ ਇਸ਼ਾਨ ਸ਼ਰਮਾ (24) ਵਾਸੀ ਪਿੰਡ ਬਹੋਟ, ਜ਼ਿਲ੍ਹਾ ਮੰਡੀ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ 22 ਦਸੰਬਰ ਨੂੰ ਆਪ੍ਰੇਸ਼ਨ ਸੈੱਲ ਟੀਮ ਨੇ ਐਸ. ਆਈ. ਸਤਯਾਵਾਨ ਦੀ ਅਗਵਾਈ 'ਚ ਪੈਦਲ ਗਸ਼ਤ ਦੌਰਾਨ ਜ਼ੀਰੀ ਮੰਡੀ ਬੱਸ ਅੱਡੇ ਨੇੜੇ ਸ਼ੱਕੀ ਵਿਅਕਤੀ ਨੂੰ ਰੋਕਿਆ | ਹਾਲਾਂਕਿ ਉਸ ਨੇ ਪੁਲਿਸ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਕਾਬੂ ਕਰ ਲਿਆ ਗਿਆ ਸੀ | ਜਿਸ ਤੋਂ ਬਾਅਦ ਤਲਾਸ਼ੀ ਦੌਰਾਨ ਉਸ ਵਿਅਕਤੀ ਦੇ ਕਬਜ਼ੇ ਤੋਂ ਚਰਸ ਮਿਲਣ 'ਤੇ ਉਸ ਨੂੰ ਮੌਕੇ 'ਤੇ ਹੀ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ ਪੁੱਛਗਿੱਛ ਵਿਚ ਇਸ਼ਾਨ ਨੇ ਖ਼ੁਲਾਸਾ ਕੀਤਾ ਕਿ ਉਹ ਇਹ ਨਸ਼ੀਲਾ ਪਦਾਰਥ ਹਿਮਾਚਲ ਪ੍ਰਦੇਸ਼ ਦੇ ਪਰਾਸ਼ਰ ਲੇਕ ਨੇੜਲੇ ਇਲਾਕੇ ਤੋਂ ਲਿਆਉਂਦਾ ਸੀ ਅਤੇ ਬਾਅਦ 'ਚ ਚੰਡੀਗੜ੍ਹ ਸਮੇਤ ਆਸ-ਪਾਸ ਖੇਤਰਾਂ 'ਚ ਚਰਸ ਦੀ ਵਿਕਰੀ ਕਰਦਾ ਸੀ | ਉਸ ਨੇ ਦੱਸਿਆ ਕਿ ਤੇਜ਼ੀ ਨਾਲ ਪੈਸਾ ਕਮਾਉਣ ਦੀ ਲਾਲਚ 'ਚ ਉਸ ਨੇ ਨਸ਼ੇ ਦੀ ਸਪਲਾਈ ਦਾ ਰਾਹ ਚੁਣਿਆ ਸੀ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ |

Ad Position 22
No active advertisement
ਪਿਛਲੀ ਖ਼ਬਰ ਪ੍ਰਭ ਆਸਰਾ ਵਿਖੇ ਦਾਖ਼ਲ ਇਕ ਨਾਗਰਿਕ ਦੀ ਹਾਲਤ ਗੰਭੀਰ ਅਗਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਧਾਰਮਿਕ ਭਾਵਨਾ ਨਾਲ ਮਨਾਇਆ 'ਦਾਸਤਾਨ-ਏ-ਸ਼ਹਾਦਤ' ਸਮਾਗਮ <br/>
Ad Position 24