01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਲੋਕ ਭਵਨ ਪੰਜਾਬ ਵਿਖੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ਬਦ ਕੀਰਤਨ ਕਰਵਾਇਆ

Ad Position 21
No active advertisement
ਅਜੀਤ ਡੈਸਕ 28-12-2025
ਚੰਡੀਗੜ੍ਹ, 27 ਦਸੰਬਰ (ਅਜੀਤ ਬਿਊਰੋ)-ਲੋਕ ਭਵਨ ਪੰਜਾਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫ਼ਤਹਿ ਸਿੰਘ ਜੀ, ਜਿਨ੍ਹਾਂ ਨੇ ਧਰਮ, ਸੱਚਾਈ, ਵਿਸ਼ਵਾਸ ਤੇ ਨਿਆਂ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦਿਆਂ ਮਹਿਜ 9 ਅਤੇ 7 ਸਾਲ ਦੀ ਉਮਰ 'ਚ ਸਰਹਿੰਦ ਵਿਖੇ ਸ਼ਹਾਦਤ ਪ੍ਰਾਪਤ ਕੀਤੀ, ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਕ ਸ਼ਬਦ ਕੀਰਤਨ ਕਰਵਾਇਆ | ਪ੍ਰੋਗਰਾਮ ਪੰਜਾਬ ਦੇ ਰਾਜਪਾਲ ਤੇ ਯੂ. ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਕਰਵਾਇਆ ਅਤੇ ਇਸ ਮੌਕੇ ਸਮਾਜ ਦੇ ਸਾਰੇ ਵਰਗਾਂ ਦੀ ਸ਼ਰਧਾਪੂਰਵਕ ਭਾਗੀਦਾਰੀ ਵੇਖਣ ਨੂੰ ਮਿਲੀ | ਇਸ ਸ਼ਬਦ ਕੀਰਤਨ ਸਦਕਾ ਸਿਰਜਿਆ ਇਕ ਅਧਿਆਤਮਿਕ ਭਰਪੂਰ ਮਾਹੌਲ ਸਾਨੂੰ ਛੋਟੀ ਉਮਰ 'ਚ ਹੀ ਸ਼ਹੀਦੀ ਪ੍ਰਾਪਤ ਕਰਨ ਵਾਲੇ ਸਾਹਿਬਜ਼ਾਦਿਆਂ, ਜਿਨ੍ਹਾਂ ਨੇ ਘੋਰ ਅਤਿਆਚਾਰ ਦੇ ਬਾਵਜੂਦ ਆਪਣੇ ਸਿਧਾਂਤਾਂ ਨੂੰ ਤਿਆਗਣ ਤੋਂ ਸਾਫ਼ ਇਨਕਾਰ ਕਰ ਦਿੱਤਾ, ਦੀ ਅਸਾਧਾਰਨ ਹਿੰਮਤ, ਦਿ੍ੜ੍ਹ ਵਿਸ਼ਵਾਸ ਅਤੇ ਸਰਵਉੱਚ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਧਾਰਨ ਮਨੁੱਖ ਲਈ ਬੇਇਨਸਾਫ਼ੀ ਦੇ ਵਿਰੁੱਧ ਦਿ੍ੜ੍ਹਤਾ ਨਾਲ ਖੜ੍ਹੇ ਹੋਣ ਅਤੇ ਹਿੰਮਤ ਤੇ ਦਿ੍ੜ੍ਹਤਾ ਨਾਲ ਨੈਤਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਨਾ ਦਾ ਸਦੀਵੀ ਸਰੋਤ ਹੈ | ਪ੍ਰੋਗਰਾਮ 'ਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ, ਭਾਰਤ ਦੇ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ, ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ, ਪੰਜਾਬ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਉੱਘੀਆਂ ਸਮਾਜਿਕ ਅਤੇ ਸਿਆਸੀ ਸ਼ਖ਼ਸੀਅਤਾਂ ਅਤੇ ਪੰਜਾਬ ਲੋਕ ਭਵਨ ਦੇ ਅਧਿਕਾਰੀ ਅਤੇ ਸਟਾਫ਼ ਸ਼ਾਮਿਲ ਹੋਏ | ਇਸ ਮੌਕੇ ਪੰਜਾਬ ਦੇ ਰਾਜਪਾਲ ਕਟਾਰੀਆ ਨੇ ਸੰਗਤ ਨੂੰ ਲੰਗਰ ਵਰਤਾ ਕੇ ਸੇਵਾ ਵਿਚ ਵੀ ਆਪਣਾ ਵਿਸ਼ੇਸ਼ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਕੰਗ ਨੇ ਸੈਕਟਰ-125 ਵਿਖੇ ਨਵਾਂ ਥਾਣਾ ਬਣਾਉਣ ਲਈ ਡੀ. ਜੀ. ਪੀ. ਨੂੰ ਲਿਖਿਆ ਪੱਤਰ ਅਗਲੀ ਖ਼ਬਰ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਵਲੋਂ ਸੈਮੀਨਾਰ <br/>
Ad Position 24