02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

.32 ਬੋਰ ਦੀ ਦੇਸੀ ਪਿਸਤੌਲ, 2 ਮੈਗਜ਼ੀਨਾਂ ਤੇ 5 ਜ਼ਿੰਦਾ ਕਾਰਤੂਸਾਂ ਸਮੇਤ ਮੁਲਜ਼ਮ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 28-12-2025
ਲਾਲੜੂ, 27 ਦਸੰਬਰ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਪਿੰਡ ਸਰਸੀਣੀ ਨੇੜਿਓਾ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ .32 ਬੋਰ ਦੀ ਦੇਸੀ ਪਿਸਤੌਲ, 2 ਮੈਗਜ਼ੀਨਾਂ ਤੇ 5 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਨੇ ਕਾਬੂ ਵਿਅਕਤੀ ਦੀ ਪਛਾਣ ਸੁਨੀਲ ਵਾਸੀ ਬਿਹਾਰ ਵਜੋਂ ਹੋਈ ਦੱਸੀ ਹੈ, ਜੋ ਕਿ ਅੱਜ ਕੱਲ੍ਹ ਚੰਡੀਗੜ੍ਹ ਵਿਖੇ ਰਹਿ ਰਿਹਾ ਸੀ | ਪੁਲਿਸ ਅਨੁਸਾਰ ਪੁਲਿਸ ਪਾਰਟੀ ਪਿੰਡ ਸਰਸੀਣੀ ਨੇੜੇ ਵਾਹਨਾਂ ਦੀ ਜਾਂਚ ਕਰ ਰਹੀ ਸੀ ਤੇ ਇਸੇ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਕਥਿਤ ਤੌਰ 'ਤੇ .32 ਬੋਰ ਦੀ ਦੇਸੀ ਪਿਸਤੌਲ, 2 ਮੈਗਜ਼ੀਨ ਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਅਸਲ੍ਹਾ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਚਕੂਲਾ ਦੇ ਸੈਕਟਰ-6 ਵਿਚਲੇ ਰਿਹਾਇਸ਼ੀ ਖੇਤਰ 'ਚ ਦਾਖ਼ਲ ਹੋਇਆ ਤੇਂਦੂਆ <br/> ਅਗਲੀ ਖ਼ਬਰ ਚੰਡੀਗੜ੍ਹ ਨਿਗਮ ਹਾਊਸ ਦੀ ਅਹਿਮ ਮੀਟਿੰਗ 'ਚ ਮੁੜ ਉੱਠੇਗਾ 24x7 ਪਾਣੀ ਸਪਲਾਈ ਦਾ ਮੁੱਦਾ
Ad Position 24