01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਡੇਰਾਬੱਸੀ ਹਾਈਵੇਅ 'ਤੇ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 29-12-2025
ਡੇਰਾਬੱਸੀ, 28 ਦਸੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ-ਅੰਬਾਲਾ ਮੁੱਖ ਮਾਰਗ 'ਤੇ ਪਿੰਡ ਜਨੇਤਪੁਰ ਨੇੜੇ ਵਾਪਰੇ ਇਕ ਭਿਆਨਕ ਸੜਕ ਹਾਦਸੇ 'ਚ ਜ਼ਖ਼ਮੀ ਹੋਏ 31 ਸਾਲਾ ਨੌਜਵਾਨ ਦੀ ਜ਼ੇਰੇ ਇਲਾਜ ਮੌਤ ਹੋ ਗਈ | ਇਸ ਸੰਬੰਧੀ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰੌਸ਼ਨ ਲਾਲ ਵਾਸੀ ਜਗਾਧਰੀ (ਹਰਿਆਣਾ) ਨੇ ਦੱਸਿਆ ਕਿ ਉਸ ਦੇ ਤਾਏ ਦਾ ਲੜਕਾ ਸਰਵਣ ਮੁੱਖੀਆ (31), ਜੋ ਕਿ ਹਾਲ ਦੱਪਰ ਵਿਖੇ ਰਹਿੰਦਾ ਸੀ, ਬੀਤੀ 23 ਦਸੰਬਰ ਨੂੰ ਸ਼ਾਮ ਵੇਲੇ ਜਨੇਤਪੁਰ ਕੱਟ ਦੇ ਨੇੜੇ ਖੜ੍ਹਾ ਸੀ | ਇਸੇ ਦੌਰਾਨ ਅੰਬਾਲਾ ਸਾਈਡ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਦੇ ਚਾਲਕ ਨੇ ਲਾਪ੍ਰਵਾਹੀ ਨਾਲ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਇੰਨੀ ਜ਼ਬਰਦਸਤ ਸੀ ਕਿ ਸਰਵਣ ਸਿਰ ਦੇ ਭਾਰ ਸੜਕ 'ਤੇ ਜਾ ਡਿੱਗਿਆ ਤੇ ਗੰਭੀਰ ਜ਼ਖ਼ਮੀ ਹੋ ਗਿਆ | ਹਾਦਸੇ ਤੋਂ ਤੁਰੰਤ ਬਾਅਦ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿਥੇ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਦਿਆਂ ਬੀਤੇ ਦਿਨ ਉਸ ਦੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਮੋਟਰਸਾਈਕਲ ਚਾਲਕ ਮੌਕੇ ਤੋਂ ਫ਼ਰਾਰ ਹੋਣ 'ਚ ਕਾਮਯਾਬ ਹੋ ਗਿਆ | ਇਸ ਸੰਬੰਧੀ ਤਫਤੀਸ਼ੀ ਅਫਸਰ ਏ. ਐਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਦੱਈ ਰੌਸ਼ਨ ਲਾਲ ਦੇ ਬਿਆਨਾਂ 'ਤੇ ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਬੀ. ਐਨ. ਐਸ. ਦੀ ਧਾਰਾ 281 ਤੇ 106 ਤਹਿਤ ਮਾਮਲਾ ਦਰਜ ਕਰਕੇ ਫ਼ਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਮਗਰੋਂ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ | ਡੇਰਾਬੱਸੀ-ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਲਗਾਤਾਰ ਵਾਪਰ ਰਹੇ ਹਾਦਸਿਆਂ ਕਾਰਨ ਸਥਾਨਕ ਨਿਵਾਸੀਆਂ 'ਚ ਭਾਰੀ ਰੋਸ ਹੈ | ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਾਈਵੇਅ 'ਤੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਸੈਕਟਰ-26 'ਚ ਦੋ ਵਿਅਕਤੀਆਂ 'ਤੇ ਚਾਕੂ ਨਾਲ ਹਮਲਾ, ਮਾਮਲਾ ਦਰਜ ਅਗਲੀ ਖ਼ਬਰ ਮੁਹਾਲੀ ਸ਼ਹਿਰ ਅੰਦਰ ਅੱਜ ਤੇ ਕੱਲ੍ਹ ਪਾਣੀ ਦੀ ਸਪਲਾਈ ਰਹੇਗੀ ਪ੍ਰਭਾਵਿਤ
Ad Position 24