01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਵਿਧਾਇਕ ਕੁਲਵੰਤ ਸਿੰਘ ਨੇ ਗਤਕਾ ਚੈਂਪੀਅਨਸ਼ਿਪ ਦੇ ਜੇਤੂਆਂ ਨੂੰ ਵੰਡੇ ਇਨਾਮ <br/>

Ad Position 21
No active advertisement
ਨੈਸ਼ਨਲ ਗਤਕਾ ਚੈਂਪੀਅਨਸ਼ਿਪ 2025 ਦੌਰਾਨ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਵਿਧਾਇਕ ਕੁਲਵੰਤ ਸਿੰਘ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 29-12-2025
ਮੁੱਲਾਂਪੁਰ ਗਰੀਬਦਾਸ, 28 ਦਸੰਬਰ (ਦਿਲਬਰ ਸਿੰਘ ਖੈਰਪੁਰ)-ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਗਤਕਾ ਫੈਡਰੇਸ਼ਨ ਆਫ ਇੰਡੀਆ ਵਲੋਂ ਕਰਵਾਈ 9ਵੀਂ ਨੈਸ਼ਨਲ ਸੀਨੀਅਰ ਗਤਕਾ ਚੈਂਪੀਅਨਸ਼ਿਪ 2025 'ਚ ਵਿਧਾਇਕ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਵਿਰਾਸਤ ਨਾਲ ਜੁੜੀਆਂ ਖੇਡਾਂ ਨੂੰ ਸੰਭਾਲਣਾ ਅਤੇ ਅੱਗੇ ਵਧਾਉਣਾ ਸਾਡੀ ਸਭਨਾਂ ਦੀ ਨੈਤਿਕ ਜ਼ਿੰਮੇਵਾਰੀ ਹੈ | ਇਸ ਦੌਰਾਨ ਉਨ੍ਹਾਂ ਨੇ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਤਕਾ ਚੈਂਪੀਅਨਸ਼ਿਪ, ਜਿਸ 'ਚ ਦੇਸ਼ ਦੇ 20 ਸੂਬਿਆਂ ਤੋਂ ਗਤਕਾ ਖਿਡਾਰੀਆਂ ਨੇ ਭਾਗ ਲਿਆ, ਦੇ ਜੇਤੂਆਂ ਨੂੰ ਇਨਾਮ ਵੀ ਵੰਡੇ | ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ 'ਚ ਖੇਡਾਂ ਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ, ਜਿਸ ਨਾਲ ਸੂਬੇ 'ਚ ਖੇਡਾਂ ਲਈ ਸਾਜ਼ਗਾਰ ਮਾਹੌਲ ਬਣਿਆ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਸਿਹਤ, ਰੋਜ਼ਗਾਰ ਅਤੇ ਲੋਕ-ਭਲਾਈ ਨਾਲ ਜੁੜੀਆਂ ਯੋਜਨਾਵਾਂ ਨੂੰ ਵੀ ਜ਼ਮੀਨੀ ਪੱਧਰ 'ਤੇ ਅਮਲ 'ਚ ਲਿਆਂਦਾ ਜਾ ਰਿਹਾ ਹੈ | ਇਸ ਮੌਕੇ ਰਤਵਾੜਾ ਸਾਹਿਬ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ, ਚੇਅਰਮੈਨ ਗੱਤਕਾ ਫੈਡਰੇਸ਼ਨ ਦੇ ਕਾਰਜਕਾਰੀ ਪ੍ਰਧਾਨ ਰਾਜਿੰਦਰ ਸਿੰਘ ਸੋਹਲ ਸਮੇਤ ਗੱਤਕਾ ਐਸੋਸੀਏਸ਼ਨ ਦੇ ਅਹੁਦੇਦਾਰ, ਖਿਡਾਰੀ ਤੇ ਵੱਡੀ ਗਿਣਤੀ 'ਚ ਖੇਡ ਪ੍ਰੇਮੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਜ਼ਿਲੇ੍ਹ ਭਰ 'ਚ ਮਾਈਨਿੰਗ ਮਾਫੀਆ ਵਿਰੁੱਧ ਪੂਰਾ ਟਿੱਲ ਲਾ ਕੇ ਅਭਿਆਨ ਚਲਾਇਆ <br/> ਅਗਲੀ ਖ਼ਬਰ ਕਾਲੋਨੀਆਂ 'ਚ ਪਾਣੀ ਭਰਨ ਦੀ ਘਟਨਾ ਤੋਂ ਡੇਰਾਬੱਸੀ ਪ੍ਰਸ਼ਾਸਨ ਨੇ ਨਹੀਂ ਲਿਆ ਸਬਕ <br/>
Ad Position 24