15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਬਲੌਂਗੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਮੁਲਜ਼ਮ ਨੂੰ ਕੀਤਾ ਗਿ੍ਫ਼ਤਾਰ <br/>

Ad Position 21
repet_subhas-goyals [Copy P29]
ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਮੁਲਜ਼ਮ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਬਲੌਂਗੀ ਦੇ ਪੁਲਿਸ ਮੁਲਾਜ਼ਮ | ਅਜੀਤ ਤਸਵੀਰ <br/> 30-12-2025
ਐੱਸ. ਏ. ਐੱਸ. ਨਗਰ, 29 ਦਸੰਬਰ (ਕਪਿਲ ਵਧਵਾ)-ਥਾਣਾ ਬਲੌਂਗੀ ਦੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਖੁਲਾਸਾ ਕਰਦਿਆਂ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਤਿੰਨ ਹੋਰਨਾਂ ਮੁਲਜ਼ਮਾਂ ਨੂੰ ਇਸ ਮਾਮਲੇ 'ਚ ਨਾਮਜ਼ਦ ਕੀਤਾ ਹੈ | ਕਾਬੂ ਮੁਲਜ਼ਮ ਦੀ ਪਛਾਣ ਮਨੋਜ ਕੁਮਾਰ (20) ਮੂਲ ਵਾਸੀ ਗੰਗਾਨਗਰ (ਰਾਜਸਥਾਨ) ਤੇ ਹਾਲ ਵਾਸੀ ਪਿੰਡ ਛੱਜੂਮਾਜਰਾ ਵਜੋਂ ਹੋਈ ਹੈ | ਪੁਲਿਸ ਨੇ ਇਸ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਚੋਰੀ ਦੇ ਕੁੱਲ 8 ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸੰਬੰਧੀ ਥਾਣਾ ਬਲੌਂਗੀ ਦੇ ਮੁਖੀ ਪੈਰੀਵਿੰਕਲ ਗਰੇਵਾਲ ਨੇ ਦੱਸਿਆ ਕਿ ਸਮਨਦੀਪ ਨਾਮਕ ਵਿਅਕਤੀ ਨੇ ਆਪਣਾ ਮੋਟਰਸਾਈਕਲ ਚੋਰੀ ਹੋਣ ਬਾਰੇ ਸ਼ਿਕਾਇਤ ਦਰਜ ਕਰਵਾਈ ਸੀ | ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ ਅਤੇ ਜਾਂਚ ਦੌਰਾਨ ਮਨੋਜ ਕੁਮਾਰ ਨੂੰ ਮਾਮਲੇ 'ਚ ਨਾਮਜ਼ਦ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ | ਪੁਲਿਸ ਨੇ ਮੁਲਜ਼ਮ ਦਾ ਰਿਮਾਂਡ ਹਾਸਿਲ ਕਰਨ ਉਪਰੰਤ ਉਸ ਦੀ ਨਿਸ਼ਾਨਦੇਹੀ 'ਤੇ ਉਸ ਦੇ ਪਿੰਡ ਛੱਜੂਮਾਜਰਾ ਸਥਿਤ ਘਰ ਤੋਂ ਸਮਨਦੀਪ ਦੇ ਮੋਟਰਸਾਈਕਲ ਸਮੇਤ 4 ਹੋਰ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ | ਇਸ ਤੋਂ ਇਲਾਵਾ ਹੋਰਨਾਂ ਥਾਵਾਂ 'ਤੇ ਛਾਪੇਮਾਰੀ ਕਰਕੇ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਚੋਰੀ ਦੇ ਕੁੱਲ 8 ਮੋਟਰਸਾਈਕਲ ਬਰਾਮਦ ਕੀਤੇ, ਜਿਨ੍ਹਾਂ ਨੂੰ ਉਹ ਅੱਗੇ ਵੇਚਣ ਦੀ ਫਿਰਾਕ ਵਿਚ ਸੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ 'ਚ ਮਨੋਜ ਕੁਮਾਰ ਦੇ ਤਿੰਨ ਹੋਰਨਾਂ ਸਾਥੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਦੀ ਭਾਲ 'ਚ ਛਾਪੇਮਾਰੀ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਚੱਪੜਚਿੜੀ ਰੋਡ 'ਤੇ ਦੋ ਗੱਡੀਆਂ 'ਚ ਹੋਈ ਭਿਆਨਕ ਟੱਕਰ 'ਚ ਨੌਜਵਾਨ ਦੀ ਮੌਤ, ਤਿੰਨ ਜ਼ਖਮੀ <br/> ਅਗਲੀ ਖ਼ਬਰ ਪੁਲਿਸ ਦੇ ਹੂਟਰਾਂ ਨੇ ਪਿਆਕੜਾਂ ਨੂੰ ਪਾਈਆਂ ਭਾਜੜਾਂ <br/>
Ad Position 24