ਐੱਸ. ਏ. ਐੱਸ. ਨਗਰ, 29 ਦਸੰਬਰ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਸੈਕਟਰ-114 ਅਤੇ ਸੈਕਟਰ-70 ਨਾਲ ਸੰਬੰਧਤ ਕਈ ਪਰਿਵਾਰ ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ | ਇਨ੍ਹਾਂ ਪਰਿਵਾਰਾਂ ਨੇ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਲੋਕ-ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਹੀ 'ਆਪ' 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਇਸ ਮੌਕੇ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਸੈਕਟਰ-79 ਸਥਿਤ ਦਫ਼ਤਰ ਵਿਖੇ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਅੰਦਰ ਸਵਾਗਤ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਭਵਿੱਖ 'ਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਹੋਰਨਾਂ ਪਾਰਟੀਆਂ ਦੇ ਆਗੂ ਤੇ ਵਰਕਰ 'ਆਪ' 'ਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ੋਨ ਪ੍ਰਧਾਨ ਸਵਰਨਜੀਤ ਕੌਰ, ਜ਼ਿਲ੍ਹਾ ਪ੍ਰਧਾਨ ਕਸ਼ਮੀਰ ਕੌਰ, ਬਲਾਕ ਪ੍ਰਧਾਨ ਕੁਲਵੰਤ ਕੌਰ ਕੋਮਲ, ਬਲਾਕ ਇੰਚਾਰਜ ਮੋਨਿਕਾ ਠਾਕੁਰ, ਕੌਂਸਲਰ ਸੁਖਦੇਵ ਸਿੰਘ ਪਟਵਾਰੀ ਤੇ ਪ੍ਰੀਤਮਾ ਦੇਵੀ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਉਕਤ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਹਨ | ਇਸ ਮੌਕੇ ਮਨਜਿੰਦਰ ਕੌਰ, ਮਨਿੰਦਰ ਕੌਰ, ਪਰਮਜੀਤ ਕੌਰ, ਜਸਵਿੰਦਰ ਕੌਰ, ਇੰਦੂ ਬਾਲਾ, ਕੁਲਦੀਪ ਕੌਰ, ਮੀਨਾ, ਖੁਸ਼ਵੀਰ ਕੌਰ, ਬਲਜੀਤ ਕੌਰ, ਸੋਨੀਆ, ਬੰਦਨਾ ਸ਼ਰਮਾ, ਪੂਜਾ, ਹਰਜੀਤ ਕੌਰ, ਜਸਮੀਨ ਕੌਰ, ਦੁਰਗਾ ਰਾਣੀ, ਸੁਰਜੀਤ ਕੌਰ, ਹਰਪਾਲ ਕੌਰ, ਬਲਜੀਤ ਕੌਰ, ਅਰਾਧਨਾ, ਜਸਵੰਤ ਕੌਰ, ਪਰਮਜੀਤ ਕੌਰ, ਸਿਮਰਨਜੀਤ ਕੌਰ, ਲਵਲੀ, ਜਸਮੀਨ ਕੌਰ, ਬਬਲੀ, ਲਾਜਵੰਤੀ, ਪਰਮਜੀਤ ਕੌਰ, ਸੁਖਵਿੰਦਰ ਕੌਰ, ਕੁਲਦੀਪ ਕੌਰ, ਨਸੀਬ ਕੌਰ, ਮਨਜੀਤ ਕੌਰ, ਲੱਛਮੀ, ਪ੍ਰੀਤਮ ਦੇਵੀ ਤੇ ਹਰਵਿੰਦਰ ਕੌਰ ਆਦਿ ਵੀ ਹਾਜ਼ਰ ਸਨ |