15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧ ਲਈ ਤਿੰਨ ਸਾਲ ਤੋਂ ਨਗਰ ਕੌਂਸਲ ਦੇ ਚੱਕਰ ਲਗਾ ਰਹੇ ਨੇ ਸ਼ਰਮਾ ਅਸਟੇਟ ਦੇ ਵਸਨੀਕ <br/>

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਜ਼ੀਰਕਪੁਰ, 29 ਦਸੰਬਰ (ਮਨਿੰਦਰ ਸਿੰਘ)-ਐਤਵਾਰ ਨੂੰ ਲੋਹਗੜ੍ਹ ਦੇ ਸਾਹਮਣੇ ਸਥਿਤ ਸੇਵਾ ਕੇਂਦਰ ਦੇ ਮੈਦਾਨ 'ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸ਼ਰਮਾ ਅਸਟੇਟ ਦੇ ਵਸਨੀਕਾਂ ਨੇ ਨਗਰ ਕੌਂਸਲ ਜ਼ੀਰਕਪੁਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸਥਾਨਕ ਨਿਵਾਸੀਆਂ ਕੁਲਦੀਪ ਸਿੰਘ, ਸੰਜੀਵ ਕੁਮਾਰ, ਗੁਰਮੀਤ ਕੌਰ, ਸੰਜੀਵਨੀ ਤੇ ਹੋਰਨਾਂ ਨੇ ਦੱਸਿਆ ਕਿ ਸੇਵਾ ਕੇਂਦਰ 'ਚ ਬਣਿਆ ਮੈਦਾਨ ਬਾਕੀ ਸਾਰੇ ਖੇਤਰ ਤੋਂ ਨੀਵਾਂ ਹੈ, ਜਿਸ ਕਾਰਨ ਬਾਰਿਸ਼ ਦੇ ਦਿਨਾਂ 'ਚ ਇਥੇ ਪਾਣੀ ਖੜ੍ਹਾ ਹੋ ਜਾਂਦਾ ਹੈ, ਜੋ ਕਿ ਨਿਕਾਸੀ ਪ੍ਰਬੰਧ ਠੀਕ ਨਾ ਹੋਣ ਕਾਰਨ ਉਨ੍ਹਾਂ ਦੇ ਘਰਾਂ ਦੀਆਂ ਨੀਹਾਂ ਵਿਚ ਚਲਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਹ ਨਮੀ ਹੁਣ ਕੰਧਾਂ 'ਚ ਉੱਪਰ ਤੱਕ ਪਹੁੰਚ ਗਈ ਹੈ, ਜਿਸ ਕਾਰਨ ਉਨ੍ਹਾਂ ਦੇ ਘਰਾਂ ਦੀ ਹਾਲਤ ਦਿਨੋ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜਨਵਰੀ 2023 'ਚ ਉਨ੍ਹਾਂ ਨੇ ਸਥਾਨਕ ਵਿਧਾਇਕ ਕੁਲਜੀਤ ਰੰਧਾਵਾ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਸੀ, ਪਰ ਲਗਪਗ ਤਿੰਨ ਸਾਲ ਬਾਅਦ ਵੀ ਉਨ੍ਹਾਂ ਦੀ ਸਮੱਸਿਆ ਦਾ ਹੱਲ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਉਹ ਨਗਰ ਕੌਂਸਲ ਦਫ਼ਤਰ ਦੇ ਵਾਰ-ਵਾਰ ਚੱਕਰ ਕੱਟ ਕੇ ਥੱਕ ਗਏ ਹਨ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਆਪਣੀਆਂ ਸ਼ਿਕਾਇਤਾਂ ਸੰਬੰਧੀ 18 ਮਾਰਚ, 2025 ਨੂੰ ਨਗਰ ਕੌਂਸਲ ਕੋਲ ਇਕ ਆਰ. ਟੀ. ਆਈ. ਦਾਇਰ ਕੀਤੀ ਸੀ, ਜਿਸ ਦਾ 9 ਮਹੀਨੇ ਬਾਅਦ ਵੀ ਉਨ੍ਹਾਂ ਨੂੰ ਅਜੇ ਤੱਕ ਕੋਈ ਜਵਾਬ ਨਹੀਂ ਮਿਲਿਆ ਹੈ | ਸਥਾਨਕ ਵਸਨੀਕਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਜਲਦ ਹੱਲ ਨਹੀਂ ਕੀਤਾ ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ, ਜਿਸ ਲਈ ਨਗਰ ਕੌਂਸਲ ਦੇ ਅਧਿਕਾਰੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ | ਉਕਤ ਮਾਮਲੇ ਸੰਬੰਧੀ ਨਗਰ ਕੌਂਸਲ ਜ਼ੀਰਕਪੁਰ ਦੇ ਕਾਰਜਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਸੇਵਾ ਕੇਂਦਰ ਦੇ ਸਾਹਮਣੇ ਜੋ ਕੱਚਾ ਮੈਦਾਨ ਪਿਆ ਹੈ, ਉਹ ਇਕ ਪਾਰਕ ਹੈ | ਜੇਕਰ ਇਸ ਕਾਰਨ ਨਾਲ ਲੱਗਦੇ ਘਰਾਂ ਨੂੰ ਪਾਣੀ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਦੇ ਘਰਾਂ ਨੂੰ ਨੁਕਸਾਨ

Ad Position 22
No active advertisement
ਪਿਛਲੀ ਖ਼ਬਰ ਪੋਹ ਮਹੀਨੇ ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ <br/> ਅਗਲੀ ਖ਼ਬਰ ਸਮਾਜ ਸੇਵੀ ਬੈਨੀਪਾਲ ਤੇ ਹੋਰ ਸੇਵਾਦਾਰਾਂ ਦਾ ਇਲਾਕੇ ਦੀਆਂ ਸੰਗਤਾਂ ਵਲੋਂ ਵਿਸ਼ੇਸ਼ ਸਨਮਾਨ <br/>
Ad Position 24