14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸ਼ਹੀਦੀ ਸਭਾ ਨੂੰ ਸਮਰਪਿਤ ਡੇਰਾ ਬਾਬਾ ਸ੍ਰੀਚੰਦ ਦੇ ਅਸਥਾਨ 'ਤੇ ਸ਼ਹੀਦੀ ਸਮਾਗਮ ਕਰਵਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਫ਼ਤਹਿਗੜ੍ਹ ਸਾਹਿਬ, 29 ਦਸੰਬਰ (ਬਲਜਿੰਦਰ ਸਿੰਘ)-ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿਚ ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਭਰੀ ਸਾਲਾਨਾ ਸ਼ਹੀਦੀ ਸਭਾ ਦੌਰਾਨ ਡੇਰਾ ਬਾਬਾ ਸ੍ਰੀ ਚੰਦ ਦੇ ਅਸਥਾਨ 'ਤੇ ਬਾਬਾ ਸ੍ਰੀ ਚੰਦ ਜੀ ਸੇਵਾ ਸੁਸਾਇਟੀ ਤੇ ਬਾਬਾ ਗਾਜ਼ੀ ਦਾਸ ਜੀ ਕਲੱਬ ਰੋਪੜ ਵਲੋਂ 9 ਰੋਜ਼ਾ ਸ਼ਹੀਦੀ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਦੌਰਾਨ 21 ਤੋਂ ਲੈ ਕੇ 29 ਦਸੰਬਰ ਤੱਕ ਲੜੀਵਾਰ 52 ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਉਪਰੰਤ ਸਾਧੂ, ਮਹਾਤਮਾ, ਨਿਹੰਗ ਸਿੰਘਾਂ ਅਤੇ ਗ੍ਰੰਥੀ ਸਿੰਘਾਂ ਨੂੰ ਭੰਡਾਰੇ ਦੇ ਰੂਪ ਲੰਗਰ ਛਕਾਇਆ ਗਿਆ ਅਤੇ ਉਨ੍ਹਾਂ ਨੂੰ ਪ੍ਰਬੰਧਕਾਂ ਵਲੋਂ ਦਕਸ਼ਣਾ ਭੇਟਾ ਦਿੱਤੀ ਗਈ | ਜਿਸ ਨਾਲ 9 ਦਿਨਾਂ ਸ਼ਹੀਦੀ ਸਮਾਗਮਾਂ ਦੀ ਸੰਪੂਰਨਤਾ ਹੋਈ | ਇਸ ਤੋਂ ਪਹਿਲਾਂ ਬਾਬਾ ਸ੍ਰੀ ਚੰਦ ਜੀ ਸੇ ਬੇਵਾ ਸੁਸਾਇਟੀ ਤਾਬਾ ਗਾਜ਼ੀ ਦਾਸ ਜੀ ਕਲੱਬ ਰੋਪੜ ਦੇ ਮੁੱਖ ਪ੍ਰਬੰਧਕ ਦਵਿੰਦਰ ਸਿੰਘ ਬਾਜਵਾ ਵਲੋਂ ਸ੍ਰੀ ਅਖੰਡ ਪਾਠਾਂ ਦੀ ਸੇਵਾ ਲੈਣ ਵਾਲੇ ਸ਼ਰਧਾਲੂ ਪਰਿਵਾਰਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ 9 ਰੋਜ਼ਾ ਸ਼ਹੀਦੀ ਸਮਾਗਮਾਂ ਦੀ ਸ਼ੁਰੂਆਤ 13 ਸ੍ਰੀ ਅਖੰਡ ਪਾਠਾਂ ਦੀ ਆਰੰਭਤਾ ਨਾਲ ਹੋਈ ਸੀ ਤੇ 29 ਦਸੰਬਰ ਤੱਕ 52 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਹਨ | ਉਨ੍ਹਾਂ ਦੱਸਿਆ ਕਿ 24 ਤੋਂ 29 ਦਸੰਬਰ ਤੱਕ ਨਿਰੰਤਰ ਮੈਡੀਕਲ ਚੈੱਕਅਪ ਕੈਂਪ ਦੌਰਾਨ ਪ੍ਰਭ ਆਸਰਾ ਕੁਰਾਲੀ ਦੇ ਮੁਖੀ ਭਾਈ ਸ਼ਮਸ਼ੇਰ ਸਿੰਘ ਪਟਿਆਲਾ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ | ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇਣ ਦੇ ਨਾਲ-ਨਾਲ ਸੰਗਤਾਂ ਦੀ ਸਹੂਲਤ ਲਈ 24 ਘੰਟੇ ਐਂਬੂਲੈਂਸ ਦਾ ਪ੍ਰਬੰਧ ਵੀ ਕੀਤਾ ਗਿਆ ਸੀ | ਇਸ ਦੇ ਨਾਲ ਹੀ 9 ਦਿਨ 24 ਘੰਟੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਜਾਰੀ ਰਹੇ | ਸ. ਬਾਜਵਾ ਨੇ ਡੇਰਾ ਬਾਬਾ ਸ੍ਰੀ ਚੰਦ ਦੇ ਅਸਥਾਨ 'ਤੇ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਸੰਗਤਾਂ ਦਾ ਉਚੇਚੇ ਤੌਰ 'ਤੇ ਧੰਨਵਾਦ ਵੀ ਕੀਤਾ | ਇਨ੍ਹਾਂ ਸਮਾਗਮਾਂ ਦੌਰਾਨ ਭਾਈ ਸ਼ਮਸ਼ੇਰ ਸਿੰਘ ਪਟਿਆਲਾ ਤੇ ਬੀਬੀ ਰਾਜਿੰਦਰ ਕੌਰ ਸਮੇਤ ਪ੍ਰਭ ਆਸਰਾ ਕੁਰਾਲੀ ਦੀ ਟੀਮ ਨੇ ਲਗਾਤਾਰ ਚਾਰ ਦਿਨ ਮੈਡੀਕਲ ਕੈਂਪ ਵਿਚ ਆਪਣੀਆਂ ਨਿਸ਼ਕਾਮ ਸੇਵਾਵਾਂ ਨਿਭਾਈਆਂ | ਜਿਸ ਵਿਚ ਮੁਫ਼ਤ ਚੈੱਕਅਪ, ਦਵਾਈਆਂ ਅਤੇ ਹਰ ਤਰ੍ਹਾਂ ਦੇ ਟੈੱਸਟ ਕੀਤੇ ਗਏ | ਇਸ ਮੌਕੇ ਮੁੱਖ ਪ੍ਰਬੰਧਕ ਦਵਿੰਦਰ ਸਿੰਘ ਬਾਜਵਾ, ਸੁਰਿੰਦਰ ਸਿੰਘ ਯੂ.ਐੱਸ.ਏ., ਨੰਬਰਦਾਰ ਅਮਰਾਓ ਸਿੰਘ, ਹਰਜੀਤ ਸਿੰਘ ਮੋਹਾਲੀ, ਜਸਪਾਲ ਸਿੰਘ ਦਿਓਲ, ਅਮਰਜੀਤ ਸਿੰਘ ਵਾਲੀਆ, ਬਿੱਟੂ ਬਾਜਵਾ, ਬਲਵਿੰਦਰ ਸਿੰਘ ਚੱਕਲਾਂ, ਐਡਵੋਕੇਟ ਮਨਜੀਤ ਸਿੰਘ, ਮੇਜਰ ਸਿੰਘ, ਸੁਰਿੰਦਰ ਸਿੰਘ, ਗੁਰਦੀਪ ਸਿੰਘ ਮਾਹਲ, ਹੈਡ ਗ੍ਰੰਥੀ ਬਾਬਾ ਸੁੱਖਾ ਸਿੰਘ, ਭੁਪਿੰਦਰ ਸਿੰਘ, ਲਖਵਿੰਦਰ ਸਿੰਘ, ਜਤਿੰਦਰ ਸਿੰਘ, ਸਵਰਨ ਸਿੰਘ, ਮਨਜੀਤ ਸਿੰਘ, ਸਿਕੰਦਰ ਸਿੰਘ, ਬਾਬਾ ਭੁਪਿੰਦਰ ਸਿੰਘ ਪਟਿਆਲਾ, ਡੇਰਾ ਗੁਸਾਈਾਆਂ ਵਾਲਾ ਤੋਂ ਬਾਬਾ ਧੰਨ ਗਿਰੀ ਜੀ ਕੁਰਾਲੀ,ਬਾਬਾ ਸੁਖਦੇਵ ਸਿੰਘ ਡੇਰਾ ਬਾਬਾ ਸ੍ਰੀ ਚੰਦ ਜੀ ਫਿਲੌਰ, ਰਣਜੀਤ ਸਿੰਘ, ਅਮਰਦੀਪ ਸਿੰਘ ਛਾਬੜਾ ਪੰਜਾਬੀ ਫ਼ਿਲਮ ਡਾਇਰੈਕਟਰ, ਗੁਰਨਾਮ ਸਿੰਘ, ਕੈਪਟਨ ਗੁਰਮੇਲ ਸਿੰਘ ਬਿੰਦਰਖ, ਸਵਰਨ ਸਿੰਘ ਸੰਭਾਲਕਾ ਹਰਿਆਣਾ, ਸਤਨਾਮ ਸਿੰਘ, ਗਿਆਨੀ ਨਰਿੰਦਰ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ ਝੰਜੇੜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ. ਆਈ. ਸੀ. ਭੇਜਣ ਦੇ ਨਾਂਅ 'ਤੇ 20 ਹਜ਼ਾਰ ਕੈਨੇਡੀਅਨ ਡਾਲਰ ਹੜੱਪੇ ਇੰਮੀਗ੍ਰੇਸ਼ਨ ਕੰਪਨੀ ਦੀ ਮਹਿਲਾ ਨਿਰਦੇਸ਼ਕ ਵਿਰੁ... ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਨਗਰ ਕੀਰਤਨ ਸਜਾਇਆ <br/>
Ad Position 24