14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਰਤਵਾੜਾ ਸਾਹਿਬ ਵਿਖੇ ਤਿੰਨ ਰੋਜ਼ਾ ਨੌਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਜਾਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 30-12-2025
ਮੁੱਲਾਂਪੁਰ ਗਰੀਬਦਾਸ, 29 ਦਸੰਬਰ (ਦਿਲਬਰ ਸਿੰਘ ਖੈਰਪੁਰ)-ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿਖੇ ਤਿੰਨ ਰੋਜ਼ਾ ਨੌਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ, ਜਿਸ 'ਚ ਦੇਸ਼ ਭਰ ਦੇ 20 ਰਾਜਾਂ ਨਾਲ ਸੰਬੰਧਤ 500 ਖਿਡਾਰੀ (ਲੜਕੇ-ਲੜਕੀਆਂ) ਭਾਗ ਲੈ ਰਹੇ ਹਨ | ਦੂਜੇ ਦਿਨ ਦੇ ਮੁਕਾਬਲਿਆਂ ਦਾ ਉਦਘਾਟਨ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਬਾਬਾ ਲਖਬੀਰ ਸਿੰਘ ਚੇਅਰਮੈਨ ਰਤਵਾੜਾ ਸਾਹਿਬ ਟਰੱਸਟ ਵਲੋਂ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਬੋਲਦਿਆਂ ਗਤਕਾ ਫੈਡਰੇਸ਼ਨ ਦੇ ਉਪ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਗਤਕਾ ਫੈਡਰੇਸ਼ਨ ਆਫ਼ ਇੰਡੀਆ ਵਲੋਂ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਦੌਰਾਨ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਖੇਲੋ ਇੰਡੀਆ 'ਚ ਖੇਡਣ ਦਾ ਮੌਕਾ ਮਿਲੇਗਾ | ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਗਤਕਾ ਸਿੱਖਾਂ ਦੀ ਰਿਵਾਇਤੀ ਖੇਡ ਹੈ ਤੇ ਬੜੇ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ | ਉਨ੍ਹਾਂ ਇਸ ਖੇਡ ਨੂੰ ਉੱਚਾ ਚੁੱਕਣ ਲਈ ਬਣਦੀ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਜਿਥੇ ਆਏ ਹੋਏ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ, ਉਥੇ ਹੀ ਪੰਜਾਬ ਗਤਕਾ ਐਸੋਸੀਏਸ਼ਨ ਨੂੰ 2 ਲੱਖ ਰੁ. ਦੀ ਮਾਲੀ ਸਹਾਇਤਾ ਵੀ ਭੇਟ ਕੀਤੀ | ਇਸ ਤੋਂ ਬਾਅਦ ਬਾਬਾ ਲਖਬੀਰ ਸਿੰਘ ਨੇ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਰਤਵਾੜਾ ਸਾਹਿਬ ਦੀ ਧਰਤੀ 'ਤੇ ਇਹ ਤੀਸਰੀ ਚੈਂਪੀਅਨਸ਼ਿਪ ਹੋ ਰਹੀ ਹੈ | ਇਸੇ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਗਤਕਾ ਖੇਡ ਨੂੰ ਉੱਚਾ ਚੁੱਕਣ ਲਈ ਗਤਕਾ ਖੇਡ ਭਵਨ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ ਤੇ ਇਸ ਪ੍ਰਾਜੈਕਟ ਨੂੰ ਪੂਰਾ ਕਰਨ ਲਈ ਉਹ ਬਣਦੀ ਸਹਾਇਤਾ ਦੇਣ ਲਈ ਤਿਆਰ ਹਨ | ਇਸ ਮੌਕੇ ਇੰਜ. ਜਸਵੰਤ ਸਿੰਘ ਡਾਇਰੈਕਟਰ, ਇੰਦਰਜੀਤ ਸਿੰਘ ਰੰਧਾਵਾ, ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਖੇੜਾ, ਗੁਰਪ੍ਰੀਤ ਸਿੰਘ ਜੀ. ਪੀ. ਸਿੰਘ ਸਾਬਕਾ ਵਿਧਾਇਕ, ਬਲਜਿੰਦਰ ਸਿੰਘ ਤੂਰ ਜਨਰਲ ਸਕੱਤਰ, ਐਨ. ਐਸ. ਠਾਕੁਰ ਸਕੱਤਰ, ਬਾਬਾ ਹਰਪਾਲ ਸਿੰਘ, ਬਾਬਾ ਕਰਨੈਲ ਸਿੰਘ, ਬਾਬਾ ਸੁਖਵਿੰਦਰ ਸਿੰਘ, ਦਵਿੰਦਰ ਸਿੰਘ ਜੁਗਨੀ, ਰਘਬੀਰ ਸਿੰਘ ਡੇਹਲੋਂ, ਜਗਕਿਰਨ ਕੌਰ ਵੜੈਚ, ਰਜਿੰਦਰ ਸਿੰਘ ਤੂਰ, ਰਾਜਵੀਰ ਸਿੰਘ ਚੰਡੀਗੜ੍ਹ, ਜਸਵਿੰਦਰ ਸਿੰਘ ਪਾਬਲਾ, ਹਰਮਨਜੋਤ ਸਿੰਘ ਖਰੜ, ਅਕਵਿੰਦਰ ਸਿੰਘ ਗੋਸਲ, ਜਗਤਾਰ ਸਿੰਘ ਜੱਗੀ ਤੇ ਅਮਰਜੀਤ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਦੀ ਟੀਮ ਦੇ ਦਬਾਅ ਮਗਰੋਂ ਮਾਈਨਿੰਗ ਮਾਫ਼ੀਆ ਖ਼ਿਲਾਫ਼ ਮਾਮਲਾ ਦਰਜ <br/> ਅਗਲੀ ਖ਼ਬਰ ਮੁਹਾਲੀ ਸਾਇਬਰ ਕ੍ਰਾਈਮ ਵਲੋਂ ਕਾਂਸਟੇਬਲ ਨਾਲ 1.22 ਲੱਖ ਰੁ. ਦੀ ਠੱਗੀ ਹੋਣ ਦੇ ਮਾਮਲੇ 'ਚ ਐਫ. ਆਈ. ਆਰ. ਦਰਜ
Ad Position 24