08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਰਾਜਪਾਲ ਕਟਾਰੀਆ ਨੇ ਚੰਡੀਗੜ੍ਹ ਨਿਗਮ ਹਾਊਸ ਮੀਟਿੰਗ ਦੌਰਾਨ ਮੇਅਰ ਦੇ ਕਾਰਜਕਾਲ ਤੋਂ ਲੈ ਕੇ ਕਈ ਮਸਲਿਆਂ 'ਤੇ ਕੀਤੀ ਚਰਚਾ

Ad Position 21
No active advertisement
ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨਗਰ ਨਿਗਮ ਦੀ ਮੀਟਿੰਗ ਦੌਰਾਨ ਆਪਣਾ ਪੱਖ ਰੱਖਦੇ ਹੋਏ | (ਸੱਜੇ) ਭਾਜਪਾ ਕੌਂਸਲਰ ਗੁਰਬਖਸ਼ ਰਾਵਤ ਨਿਗਮ ਮੀਟਿੰਗ ਦੌਰਾਨ ਸਲਾਸਟਰ ਹਾਊਸ ਦੇ ਨਵੀਨੀਕਰਨ 'ਤੇ ਖ਼ਰਚੇ ਜਾਣ ਵਾਲੇ 48 ਕਰੋੜ ਮੁੱਦੇ 'ਤੇ ਵਿਰੋਧ ਜਤਾਉਂਦੇ ਹੋਏ |
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਗਰ ਨਿਗਮ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ, ਨਾਲ ਮੌਜੂਦ ਮੇਅਰ ਹਰਪ੍ਰੀਤ ਕੌਰ ਬਬਲਾ, ਰਾਜਪਾਲ ਦੇ ਵਿਸ਼ੇਸ਼ ਸਕੱਤਰ ਵਿਵੇਕ ਪ੍ਰਤਾਪ ਸਿੰਘ ਤੇ ਨਿਗਮ ਕਮਿਸ਼ਨਰ ਅਮਿਤ ਕੁਮਾਰ | ਤਸਵੀਰਾਂ : ਕਮਲਜੀਤ ਸਿੰਘ
31-12-2025
ਚੰਡੀਗੜ੍ਹ, 30 ਦਸੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਨਿਗਮ ਹਾਊਸ ਦੀ ਮੀਟਿੰਗ ਦੌਰਾਨ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਨਿਗਮ ਪ੍ਰਸ਼ਾਸਨ, ਮੇਅਰ, ਕੌਂਸਲਰਾਂ ਅਤੇ ਅਧਿਕਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਨਗਰ ਨਿਗਮ ਇਕੱਲਾ ਕਿਸੇ ਇਕ ਵਿਅਕਤੀ ਨਾਲ ਨਹੀਂ, ਸਗੋਂ ਟੀਮ ਵਰਕ ਨਾਲ ਅੱਗੇ ਵਧਦਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਵਿਸ਼ੇਸ਼ ਸਕੱਤਰ ਵਿਵੇਕ ਪ੍ਰਤਾਪ ਸਿੰਘ ਵੀ ਮੌਜੂਦ ਰਹੇ | ਰਾਜਪਾਲ ਕਟਾਰੀਆ ਨੇ ਕਿਹਾ ਕਿ ਸਾਲ ਭਰ ਦੌਰਾਨ ਕੌਂਸਲਰਾਂ ਵਲੋਂ ਚੰਡੀਗੜ੍ਹ ਦੀਆਂ ਸਮੱਸਿਆਵਾਂ ਨੂੰ ਮੀਟਿੰਗਾਂ, ਅੰਦੋਲਨਾਂ ਅਤੇ ਮੀਡੀਆ ਰਾਹੀਂ ਉਠਾਇਆ ਗਿਆ, ਜਿਸ ਦਾ ਨਤੀਜਾ ਅੱਜ ਦਿਖਾਈ ਦੇ ਰਿਹਾ ਹੈ |
ਰਾਜਪਾਲ ਕਟਾਰੀਆ ਨੇ ਕਿਹਾ ਕਿ ਕੇਂਦਰ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ 125 ਕਰੋੜ ਰੁਪਏ ਦੀ ਗ੍ਰਾਂਟ ਮਿਲੀ ਹੈ, ਜਦਕਿ ਵਿੱਤੀ ਅਨੁਸ਼ਾਸਨ ਅਤੇ ਵੈਸਟੇਜ ਘਟਾਉਣ ਕਾਰਨ ਨਵੰਬਰ ਤੱਕ 30 ਕਰੋੜ ਅਤੇ ਸਾਲ ਦੇ ਆਖ਼ਰ ਤੱਕ ਕਰੀਬ 50 ਕਰੋੜ ਰੁਪਏ ਦੀ ਬੱਚਤ ਹੋਣ ਦੀ ਉਮੀਦ ਹੈ | ਉਨ੍ਹਾਂ ਇਸ ਉਪਲਬਧੀ ਲਈ ਨਿਗਮ ਕਮਿਸ਼ਨਰ ਅਤੇ ਉਨ੍ਹਾਂ ਦੀ ਟੀਮ ਦੀ ਸ਼ਲਾਘਾ ਕੀਤੀ | ਰਾਜਪਾਲ ਕਟਾਰੀਆ ਨੇ ਸ਼ਹਿਰ ਦੀਆਂ ਬਸਤੀਆਂ ਦੀਆਂ ਬੁਨਿਆਦੀ ਲੋੜਾਂ ਨੂੰ ਬਜਟ ਵਿਚ ਸਭ ਤੋਂ ਪਹਿਲਾਂ ਪੂਰਾ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਬੱਚਿਆਂ ਦਾ ਭਵਿੱਖ ਉਨ੍ਹਾਂ ਦੇ ਮਾਹੌਲ ਨਾਲ ਜੁੜਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਅਗਲੇ ਬਜਟ 'ਚ ਘੱਟੋ-ਘੱਟ ਜ਼ਰੂਰਤਾਂ 100 ਫ਼ੀਸਦੀ ਪੂਰੀਆਂ ਕਰਨ ਦਾ ਟੀਚਾ ਰੱਖਿਆ ਜਾਣਾ ਚਾਹੀਦਾ ਹੈ |
ਹਾਊਸਿੰਗ ਬੋਰਡ ਨਾਲ ਸਬੰਧਿਤ ਉਲੰਘਣਾ ਨੋਟਿਸਾਂ 'ਤੇ ਬੋਲਦਿਆਂ ਰਾਜਪਾਲ ਨੇ ਕਿਹਾ ਕਿ ਛੋਟੇ-ਮੋਟੇ ਉਲੰਘਣਾ ਲਈ ਲੋਕਾਂ ਨੂੰ ਬੇਵਜ੍ਹਾ ਪਰੇਸ਼ਾਨ ਨਾ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ 15 ਜਨਵਰੀ ਤੱਕ ਕਰੀਬ 2500 ਉਲੰਘਣਾ ਕੇਸਾਂ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ | ਭਾਜਪਾ ਕੌਂਸਲਰ ਸੌਰਭ ਜੋਸ਼ੀ ਨੇ ਖ਼ੁਲਾਸਾ ਕਰਦਿਆਂ ਕਿਹਾ ਕਿ ਨਿਗਮ ਦੀਆਂ ਗੱਡੀਆਂ ਵਿਚ ਵਰਤੋਂ ਲਈ ਆਉਣ ਵਾਲਾ ਤੇਲ ਦਿਨ-ਦਿਹਾੜੇ ਗ਼ੈਰਕਾਨੰੂਨੀ ਤੌਰ 'ਤੇ ਵੇਚਿਆ ਜਾ ਰਿਹਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਨਿਗਮ ਦੀਆਂ ਗੱਡੀਆਂ ਦਾ ਤੇਲ 40 ਤੋਂ 45 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵੇਚਿਆ ਜਾ ਰਿਹਾ ਹੈ | ਭਾਜਪਾ ਕੌਂਸਲਰ ਨੇ ਕਿਹਾ ਕਿ ਜਦੋਂ ਇਕ ਪਾਸੇ ਨਿਗਮ ਵਿੱਤੀ ਸੰਕਟ ਨਾਲ ਜੂਝ ਰਹੀ ਹੈ ਅਤੇ ਬੱਚਤ ਦੀ ਗੱਲ ਕੀਤੀ ਜਾ ਰਹੀ ਹੈ, ਉੱਥੇ ਦੂਜੇ ਪਾਸੇ ਸਰਕਾਰੀ ਗੱਡੀਆਂ ਦੇ ਤੇਲ ਦੀ ਇਸ ਤਰ੍ਹਾਂ ਦੀ ਲੁੱਟ ਨਿਗਮ ਦੀ ਆਰਥਿਕ ਹਾਲਤ 'ਤੇ ਸਵਾਲ ਖੜੇ੍ਹ ਕਰਦੀ ਹੈ | ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਅਧਿਕਾਰੀਆਂ ਤੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ |
ਵਾਰਡ ਨੰਬਰ-34 ਤੋਂ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਬੁੜੈਲ 'ਚ ਕੂੜਾ ਚੁੱਕਣ ਦੀ ਸਮੱਸਿਆ ਨੂੰ ਗੰਭੀਰ ਮੁੱਦੇ ਵਜੋਂ ਸਦਨ 'ਚ ਚੁੱਕਿਆ | ਉਨ੍ਹਾਂ ਕਿਹਾ ਕਿ ਸੈਕਟਰ 45 ਇਲਾਕੇ 'ਚੋਂ ਨਿਯਮਿਤ ਤੌਰ 'ਤੇ ਕੂੜਾ ਨਾ ਚੁੱਕੇ ਜਾਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕੌਂਸਲਰ ਗਾਬੀ ਨੇ ਦੋਸ਼ ਲਗਾਇਆ ਕਿ ਨਿਗਮ ਵਲੋਂ ਲਾਇਨਜ਼ ਕੰਪਨੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ,
ਜਿਸ ਕਾਰਨ ਕੰਮ ਦੀ ਗੁਣਵੱਤਾ ਅਤੇ ਨਿਗਰਾਨੀ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਨਿਗਮ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਬੁੜੈਲ ਸਮੇਤ ਹੋਰਨਾਂ ਇਲਾਕਿਆਂ ਵਿਚ ਸਫ਼ਾਈ ਪ੍ਰਬੰਧ ਨੂੰ ਸੁਧਾਰਿਆ ਜਾਵੇ ਅਤੇ ਜ਼ਿੰਮੇਵਾਰ ਕੰਪਨੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਰਾਹਤ ਮਿਲ ਸਕੇ | ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਨੇ ਨਿਗਮ ਵਿਚ ਖ਼ਰੀਦੇ ਗਏ ਕਰੀਬ 300 ਲੋਡਿੰਗ ਸੈੱਟਾਂ ਦੇ ਮਾਮਲੇ ਨੂੰ ਸਦਨ 'ਚ ਉਠਾਉਂਦਿਆਂ ਪੁੱਛਿਆ ਕਿ ਜੇਕਰ ਇਹ ਸੈੱਟ ਖ਼ਰੀਦੇ ਗਏ ਹਨ ਤਾਂ ਫ਼ਿਰ ਉਹ ਕਿੱਥੇ ਗਏ | ਉਨ੍ਹਾਂ ਕਿਹਾ ਕਿ ਲੋਡਿੰਗ ਸੈੱਟਾਂ ਦੇ ਮਾਮਲੇ ਦੀ ਪੂਰੀ ਜਾਂਚ ਕਰਕੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ |
ਨਿਗਮ ਮੀਟਿੰਗ ਦੌਰਾਨ ਭਾਜਪਾ ਕੌਂਸਲਰ ਜੋਸ਼ੀ ਨੇ ਸ਼ਹਿਰ 'ਚ ਗੰਦੇ ਪਾਣੀ ਦੀ ਸਮੱਸਿਆ ਨੂੰ ਗੰਭੀਰ ਮੁੱਦਾ ਦੱਸਦਿਆਂ ਨਿਗਮ ਅਧਿਕਾਰੀਆਂ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ | ਉਨ੍ਹਾਂ ਨੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ 24 ਘੰਟੇ ਪਾਣੀ ਸਪਲਾਈ ਦੀ ਨਹੀਂ, ਸਗੋਂ ਸਾਫ਼ ਪਾਣੀ ਦੀ ਸਭ ਤੋਂ ਵੱਧ ਲੋੜ ਹੈ |
ਕੌਂਸਲਰ ਰਾਮ ਚੰਦਰ ਨੇ ਵੱਖ-ਵੱਖ ਸੈਕਟਰਾਂ ਦੀਆਂ ਮਾਰਕੀਟਾਂ 'ਚ ਸ਼ਰੇਆਮ ਖੁੱਲ੍ਹੀਆਂ ਮੀਟ ਦੀਆਂ ਦੁਕਾਨਾਂ ਦੇ ਮਾਮਲੇ ਨੂੰ ਸਦਨ ਵਿਚ ਉਠਾਉਂਦਿਆਂ ਨਿਗਮ ਅਧਿਕਾਰੀਆਂ ਤੋਂ ਕੀਤੀ ਗਈ ਕਾਰਵਾਈ ਦੀ ਪੂਰੀ ਜਾਣਕਾਰੀ ਮੰਗੀ | ਕੌਂਸਲਰ ਰਾਮ ਚੰਦਰ ਨੇ ਦੋਸ਼ ਲਗਾਇਆ ਕਿ ਨਿਗਮ ਅਧਿਕਾਰੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਬਜਾਏ ਕੇਵਲ ਗੋਂਗਲੂਆਂ ਤੋਂ ਮਿੱਟੀ ਝਾੜਨ ਵਾਸਤੇ 50-50 ਰੁਪਏ ਦੇ ਚਲਾਨ ਕੱਟ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਨਾਲ ਨਾ ਤਾਂ ਸਫ਼ਾਈ ਦੇ ਮਿਆਰ ਸੁਧਰਦੇ ਹਨ ਅਤੇ ਨਾ ਹੀ ਨਿਯਮਾਂ ਦੀ ਪਾਲਣਾ ਯਕੀਨੀ ਬਣਦੀ ਹੈ | ਮੀਟਿੰਗ ਦੌਰਾਨ ਭਾਜਪਾ ਦੇ ਸਮੂਹ ਕੌਂਸਲਰਾਂ ਨੇ ਸਲਾਟਰ ਹਾਊਸ ਦੇ ਨਵੀਨੀਕਰਨ ਲਈ ਪ੍ਰਸਤਾਵਿਤ 48 ਕਰੋੜ ਰੁਪਏ ਦੇ ਖ਼ਰਚੇ ਨੂੰ ਨਾਜਾਇਜ਼ ਦੱਸਦਿਆਂ ਇਸ ਦਾ ਤਿੱਖਾ ਵਿਰੋਧ ਕੀਤਾ | ਭਾਜਪਾ ਕੌਂਸਲਰ ਗੁਰਬਖ਼ਸ਼ ਰਾਵਤ ਨੇ ਕਿਹਾ ਕਿ ਨਿਗਮ ਪਹਿਲਾਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ, ਇਸ ਸਥਿਤੀ 'ਚ ਇੰਨੇ ਵੱਡੇ ਖ਼ਰਚੇ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ, ਜਿਸ ਦਾ ਸਮੂਹ ਭਾਜਪਾ ਕੌਂਸਲਰਾਂ ਨੇ ਸਮਰਥਨ ਕੀਤਾ |
ਕੌਂਸਲਰ ਗੁਰਬਖ਼ਸ਼ ਰਾਵਤ ਨੇ ਦੋਸ਼ ਲਗਾਇਆ ਕਿ ਬੁਨਿਆਦੀ ਸੁਵਿਧਾਵਾਂ, ਸਫ਼ਾਈ, ਪਾਣੀ ਸਪਲਾਈ ਅਤੇ ਸੜਕਾਂ ਵਰਗੇ ਅਧਿਕਾਰਕ ਮੁੱਦੇ ਅਣਡਿੱਠੇ ਪਏ ਹਨ, ਜਦਕਿ ਬਿਨਾਂ ਢੁੱਕਵੇਂ ਅਧਿਐਨ ਦੇ ਸਲਾਟਰ ਹਾਊਸ 'ਤੇ 48 ਕਰੋੜ ਰੁਪਏ ਖਰਚਣ ਦੀ ਯੋਜਨਾ ਬਣਾਈ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਪੁਲਿਸ ਨੇ ਲੁੱਟ-ਖੋਹ ਦੇ ਮਾਮਲੇ 'ਚ ਦੋ ਨੌਜਵਾਨਾਂ ਨੂੰ ਕੀਤਾ ਗਿ੍ਫ਼ਤਾਰ
ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤੀ ਵਿੱਦਿਅਕ ਯਾਤਰਾ

Ad Position 24